23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵਲੋਂ ਜ਼ਰੂਰੀ ਸੂਚਨਾ ਜਾਰੀ

ਅਜੀਤ ਡੈਸਕ 04-09-2025

ਰੂਪਨਗਰ, 3 ਸਤੰਬਰ (ਸਤਨਾਮ ਸਿੰਘ ਸੱਤੀ)-ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਵਰਖਾ ਕਾਰਨ ਭਾਖੜਾ ਡੈਮ ਤੋਂ ਪਾਣੀ ਛੱਡਿਆ ਜਾ ਰਿਹਾ ਹੈ | ਪਾਣੀ ਦਾ ਵਹਾਅ 65,000 ਕਿਊਸਿਕ ਤੋਂ ਵਧਾ ਕੇ 75,000 ਕਿਊਸਿਕ ਕੀਤਾ ਜਾ ਰਿਹਾ ਹੈ | ਇਸ ਕਾਰਨ ਨੰਗਲ ਇਲਾਕੇ ਦੇ ਹੇਠ ਲਿਖੇ ਪਿੰਡ ਪ੍ਰਭਾਵਿਤ ਹੋ ਸਕਦੇ ਹਨ: ਹਰਸਾ ਬੇਲਾ, ਬੇਲਾ ਰਾਮਗੜ੍ਹ, ਬੇਲਾ ਧਿਆਨੀ ਅੱਪਰ, ਬੇਲਾ ਧਿਆਨੀ ਲੋਅਰ, ਸੈਂਸੋਵਾਲ, ਐਲਗਰਾ, ਬੇਲਾ ਸ਼ਿਵ ਸਿੰਘ, ਭਲਾਣ, ਭਨਾਮ, ਸਿੰਘਪੁਰਾ, ਪਲਾਸੀ, ਤਰਫ਼ ਮਜਾਰਾ, ਮਜਾਰੀ | ਇਸ ਤੋਂ ਇਲਾਵਾ, ਸ੍ਰੀ ਅਨੰਦਪੁਰ ਸਾਹਿਬ ਇਲਾਕੇ ਦੇ ਹੇਠ ਲਿਖੇ ਪਿੰਡਾਂ ਨੂੰ ਵੀ ਸਾਵਧਾਨ ਰਹਿਣ ਅਤੇ ਜ਼ਰੂਰਤ ਪੈਣ 'ਤੇ ਸੁਰੱਖਿਅਤ ਥਾਵਾਂ ਵੱਲ ਜਾਣ ਦੀ ਅਪੀਲ ਕੀਤੀ ਜਾਂਦੀ ਹੈ ਬੁਰਜ, ਚੰਦਪੁਰ ਬੇਲਾ, ਗਜਪੁਰ ਬੇਲਾ, ਸ਼ਾਹਪੁਰ ਬੇਲਾ, ਨਿੱਕੂਵਾਲ, ਅਮਰਪੁਰ ਬੇਲਾ, ਲੋਧੀਪੁਰ | ਇਸ ਤੋਂ ਇਲਾਵਾ, ਰੂਪਨਗਰ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਾਰੇ ਉਹ ਪਿੰਡ ਜੋ ਸਤਲੁਜ ਦਰਿਆ ਦੇ ਕਿਨਾਰੇ ਸਥਿਤ ਹਨ, ਉਨ੍ਹਾਂ ਦੇ ਰਹਿਣ ਵਾਲੇ ਲੋਕਾਂ ਨੂੰ ਵੀ ਚੇਤਾਵਨੀ ਦਿੱਤੀ ਜਾਂਦੀ ਹੈ ਕਿ ਉਹ ਸੁਰੱਖਿਆ ਨੂੰ ਪ੍ਰਾਥਮਿਕਤਾ ਦੇਣ | ਪ੍ਰਸ਼ਾਸਨ ਵਲੋਂ ਹਰ ਪ੍ਰਭਾਵਿਤ ਇਲਾਕੇ ਵਿੱਚ ਸੁਰੱਖਿਆ ਕੈਂਪ ਬਣਾਏ ਗਏ ਹਨ ਅਤੇ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ | ਜਨਤਾ ਨੂੰ ਬੇਨਤੀ ਹੈ ਕਿ ਅਫ਼ਵਾਹਾਂ ਤੋਂ ਬਚੋ ਅਤੇ ਸਿਰਫ਼ ਸਰਕਾਰੀ ਹਦਾਇਤਾਂ ਦਾ ਹੀ ਪਾਲਣ ਕਰੋ | ਇਸ ਮੌਕੇ ਪ੍ਰਸ਼ਾਸਨ ਵਲੋਂ ਐਮਰਜੈਂਸੀ ਨੰਬਰ:01881-221157, 112 ਵੀ ਜਾਰੀ ਕੀਤਾ ਗਿਆ ਹੈ |

ਪਿਛਲੀ ਖ਼ਬਰ ਨੰਗਲ-ਭਾਖੜਾ ਨਹਿਰ 'ਚ ਪਾੜਾਂ ਕਾਰਨ ਪੈਦਾ ਹੋਇਆ ਹੜ੍ਹ ਦਾ ਖ਼ਤਰਾ <br/> ਅਗਲੀ ਖ਼ਬਰ ਬੁਰਜਵਾਲਾ ਦੀਆਂ ਸੰਗਤਾਂ ਵਲੋਂ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਮਦਦ ਲਈ ਜ਼ਰੂਰੀ ਸਾਮਾਨ ਭੇਜਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।