03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਪਰਾਲੀ ਨੂੰ ਖੇਤਾਂ ਵਿਚ ਵਾਹ ਕੇ ਜਾਂ ਗੱਠਾਂ ਬਣਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਜਾਗਰੂਕਤਾ ਕੈਂਪ <br/>

ਅਜੀਤ ਡੈਸਕ 22-09-2025
ਬੇਲਾ, 21 ਸਤੰਬਰ (ਮਨਜੀਤ ਸਿੰਘ ਸੈਣੀ)-ਮਾਨਯੋਗ ਉੱਚ ਅਦਾਲਤ ਵਲੋਂ ਜਾਰੀ ਹਦਾਇਤਾਂ ਦੀ ਪਾਲਨਾ ਕਰਦੇ ਹੋਏ ਅਤੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਪਰਾਲੀ ਸਾੜਨ ਦੀਆਂ ਘਟਵਾਨਾਂ ਨੂੰ ਹਰ ਹਾਲਤ ਵਿਚ ਰੋਕਿਆ ਜਾਵੇਗਾ ਤਾਂ ਜੋ ਜ਼ਿਲ੍ਹੇ ਵਿਚ ਝੋਨੇ ਦੀ ਪਰਾਲੀ ਸਾੜਨ ਅਤੇ ਫ਼ਸਲੀ ਰਹਿੰਦ-ਖੂੰਹਦ ਦੀਆਂ ਘਟਨਾਵਾਂ ਨੂੰ ਮੁਕੰਮਲ ਠੱਲ੍ਹ ਪਾਈ ਜਾ ਸਕੇ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਚਮਕੌਰ ਸਾਹਿਬ ਦੇ ਐਸ. ਡੀ. ਐਮ. ਅਮਰੀਕ ਸਿੰਘ ਸਿੱਧੂ ਨੇ ਨੇੜਲੇ ਪਿੰਡ ਜਟਾਣਾ ਵਿਖੇ ਖੇਤੀਬਾੜੀ ਸਹਿਕਾਰੀ ਸਭਾ ਵਿਖੇ ਜਾਗਰੂਕਤਾ ਕੈਂਪ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਆਪਣੇ ਖੇਤਾਂ ਵਿਚ ਵਾਹ ਕੇ ਜਾਂ ਇਸਦੀਆਂ ਗੱਠਾਂ ਬਣਵਾ ਕੇ ਇਸਦੀ ਸੁਚੱਜੀ ਸਾਂਭ ਸੰਭਾਲ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਵਾਤਾਵਰਨ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਸਮੂਹ ਕੰਬਾਈਨ ਮਾਲਕਾਂ ਤੇ ਆਪੇ੍ਰਟਰਾਂ ਨੂੰ ਕਿਹਾ ਕਿ ਕੋਈ ਵੀ ਮਸ਼ੀਨ ਬਿਨਾਂ ਸੁਪਰ ਐਸ.ਐਮ.ਐਸ. ਸਿਸਟਮ ਨਾਲ ਕਟਾਈ ਕੀਤੀ ਜਾਵੇ ਅਤੇ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ਦੀ ਮਨਾਹੀ ਕੀਤੀ ਗਈ ਹੈ, ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਡੀ.ਐਸ.ਪੀ ਮਨਜੀਤ ਸਿੰਘ ਅÏਲਖ ਨੇ ਵੀ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਅੱਗ ਲਗਾਉਣ ਤੋਂ ਬਾਅਦ ਹੋਣ ਵਾਲੀ ਕਾਨੂੰਨੀ ਕਾਰਵਾਈ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਤਾਂ ਸਬੰਧਿਤ ਕਿਸਾਨ ਦੇ ਵਿਰੁੱਧ ਮੁਕੱਦਮਾ ਦਰਜ ਕਰਕੇ ਜ਼ਮੀਨ ਦੀ ਗਿਰਦਾਵਰੀ ਲਾਲ ਅੱਖਰਾਂ ਵਿਚ ਇੰਦਰਾਜ ਕਰ ਦਿੱਤਾ ਜਾਵੇਗਾ | ਇਸ ਮੌਕੇ ਕਿਸਾਨਾਂ ਨੇ ਆਪਣੀਆਂ ਸਮੱਸਿਆਵਾਂ ਦੱਸੀਆਂ ਜਿਨ੍ਹਾਂ ਦੇ ਹੱਲ ਲਈ ਐਸ. ਡੀ. ਐਮ. ਸਿੱਧੂ ਨੇ ਹਾਮੀ ਭਰੀ | ਖੇਤੀਬਾੜੀ ਇੰਸਪੈਕਟਰ ਸਤਵਿੰਦਰ ਸਿੰਘ ਨੇ ਖੇਤੀ ਬਾੜੀ ਵਿਭਾਗ ਦੀਆਂ ਸਕੀਮਾਂ, ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਸਹਿਕਾਰੀ ਸਭਾ ਦੇ ਸਕੱਤਰ ਜਪਨੀਤ ਸਿੰਘ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਤੋਂ ਪਹਿਲਾਂ ਡੀ.ਏ.ਪੀ. ਖਾਦ ਦੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ | ਇਸ ਮੌਕੇ ਤਹਿਸੀਲਦਾਰ ਰਮਨ ਕੁਮਾਰ, ਕਾਨੂਗੋ ਹਰਮੇਸ਼ ਕੁਮਾਰ, ਸਰਪੰਚ ਹਰਿੰਦਰ ਸਿੰਘ, ਖੇਤੀਬਾੜੀ ਸਹਿਕਾਰੀ ਸਭਾ ਦੇ ਪ੍ਰਧਾਨ ਨੰਬਰਦਾਰ ਜਸਵੀਰ ਸਿੰਘ ਜਟਾਣਾ, ਸਾਬਕਾ ਪੰਚ ਗੁਰਦੇਵ ਸਿੰਘ, ਭੁਪਿੰਦਰ ਸਿੰਘ, ਹਰਜੀਤ ਸਿੰਘ ਹੈਪੀ, ਹਰਸ਼ਜੋਤ ਸਿੰਘ ਮਨੂ, ਬਲਵਿੰਦਰ ਸਿੰਘ, ਕਮਲਜੀਤ ਸਿੰਘ, ਧਨਵੰਤ ਸਿੰਘ, ਸੁਰਮੁੱਖ ਸਿੰਘ, ਸੁੱਚਾ ਸਿੰਘ, ਰਣਜੀਤ ਸਿੰਘ, ਗੋਲਡੀ, ਘੋਲੀ ਮਾਸਟਰ, ਭੁਪਿੰਦਰ ਸਿੰਘ ਬੱਬੀ, ਅਮਰਜੀਤ ਸਿੰਘ, ਸੁੱਖਾ ਚੌਧਰੀ, ਸਮੇਤ ਹੋਰ ਵੀ ਕਿਸਾਨ ਹਾਜ਼ਰ ਸਨ |


ਪਰਾਲੀ ਨੂੰ ਨਾ ਸਾੜਨ ਲਈ ਜਟਾਣਾ ਵਿਖੇ ਲਗਾਏ ਜਾਗਰੂਕਤਾ ਕੈਂਪ ਵਿਚ ਐਸ.ਡੀ.ਐਮ ਅਮਰੀਕ ਸਿੰਘ ਸਿੱਧੂ, ਡੀ.ਐਸ.ਪੀ ਮਨਜੀਤ ਸਿੰਘ ਅÏਲਖ, ਸਕੱਤਰ ਜਪਨੀਤ ਸਿੰਘ ਅਤੇ ਹੋਰ | ਤਸਵੀਰ : ਮਨਜੀਤ ਸਿੰਘ ਸੈਣੀ


ਪਿਛਲੀ ਖ਼ਬਰ ਮਨੁੱਖ ਨੂੰ ਸੱਚਾਈ, ਪਿਆਰ ਤੇ ਸੇਵਾ ਦਾ ਰਾਹ ਅਪਣਾਉਣਾ ਚਾਹੀਦਾ ਹੈ- ਬਾਬਾ ਬਾਲ ਜੀ <br/> ਅਗਲੀ ਖ਼ਬਰ ਹੋਲੀ ਫੈਮਲੀ ਕਾਨਵੈਂਟ ਸਕੂਲ ਦੇ ਬੱਚਿਆਂ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਨਕਦ ਰਾਸ਼ੀ ਅਤੇ ਰਾਹਤ ਸਮੱਗਰੀ ਸੌਂਪੀ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।