02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਜਟਾਣਾ ਵਿਖੇ ਜਾਗਰੂਕਤਾ ਕੈਂਪ ਲਗਾਇਆ

ਅਜੀਤ ਡੈਸਕ 22-09-2025
ਬੇਲਾ, 21 ਸਤੰਬਰ (ਮਨਜੀਤ ਸਿੰਘ ਸੈਣੀ)-ਮਾਨਯੋਗ ਉੱਚ ਅਦਾਲਤ ਵਲੋਂ ਜਾਰੀ ਹਦਾਇਤਾਂ ਦੀ ਪਾਲਨਾ ਕਰਦੇ ਹੋਏ ਅਤੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਪਰਾਲੀ ਸਾੜਨ ਦੀਆਂ ਘਟਵਾਨਾਂ ਨੂੰ ਹਰ ਹਾਲਤ ਵਿਚ ਰੋਕਿਆ ਜਾਵੇਗਾ ਤਾਂ ਜੋ ਜ਼ਿਲ੍ਹੇ ਵਿਚ ਝੋਨੇ ਦੀ ਪਰਾਲੀ ਸਾੜਨ ਅਤੇ ਫ਼ਸਲੀ ਰਹਿੰਦ-ਖੂੰਹਦ ਦੀਆਂ ਘਟਨਾਵਾਂ ਨੂੰ ਮੁਕੰਮਲ ਠੱਲ੍ਹ ਪਾਈ ਜਾ ਸਕੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਚਮਕੌਰ ਸਾਹਿਬ ਦੇ ਐੱਸ. ਡੀ. ਐੱਮ. ਅਮਰੀਕ ਸਿੰਘ ਸਿੱਧੂ ਨੇ ਨੇੜਲੇ ਪਿੰਡ ਜਟਾਣਾ ਵਿਖੇ ਖੇਤੀਬਾੜੀ ਸਹਿਕਾਰੀ ਸਭਾ ਵਿਖੇ ਜਾਗਰੂਕਤਾ ਕੈਂਪ ਦੌਰਾਨ ਕੀਤਾ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਸਮੂਹ ਕੰਬਾਈਨ ਮਾਲਕਾਂ ਤੇ ਆਪੇ੍ਰਟਰਾਂ ਨੂੰ ਕਿਹਾ ਕਿ ਕੋਈ ਵੀ ਮਸ਼ੀਨ ਬਿਨਾਂ ਸੁਪਰ ਐੱਸ. ਐੱਮ. ਐੱਸ. ਸਿਸਟਮ ਨਾਲ ਕਟਾਈ ਕੀਤੀ ਜਾਵੇ ਅਤੇ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ਦੀ ਮਨਾਹੀ ਕੀਤੀ ਗਈ ਹੈ, ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਡੀ. ਐੱਸ. ਪੀ. ਮਨਜੀਤ ਸਿੰਘ ਔਲਖ ਨੇ ਵੀ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਅੱਗ ਲਗਾਉਣ ਤੋਂ ਬਾਅਦ ਹੋਣ ਵਾਲੀ ਕਾਨੂੰਨੀ ਕਾਰਵਾਈ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਤਾਂ ਸਬੰਧਿਤ ਕਿਸਾਨ ਦੇ ਵਿਰੁੱਧ ਮੁਕੱਦਮਾ ਦਰਜ ਕਰਕੇ ਜ਼ਮੀਨ ਦੀ ਗਿਰਦਾਵਰੀ ਲਾਲ ਅੱਖਰਾਂ ਵਿਚ ਇੰਦਰਾਜ ਕਰ ਦਿੱਤਾ ਜਾਵੇਗਾ | ਇਸ ਮੌਕੇ ਕਿਸਾਨਾਂ ਨੇ ਆਪਣੀਆਂ ਸਮੱਸਿਆਵਾਂ ਦੱਸੀਆਂ ਜਿਨ੍ਹਾਂ ਦੇ ਹੱਲ ਲਈ ਐਸ. ਡੀ. ਐਮ. ਸਿੱਧੂ ਨੇ ਹਾਮੀ ਭਰੀ | ਖੇਤੀਬਾੜੀ ਇੰਸਪੈਕਟਰ ਸਤਵਿੰਦਰ ਸਿੰਘ ਨੇ ਖੇਤੀ ਬਾੜੀ ਵਿਭਾਗ ਦੀਆਂ ਸਕੀਮਾਂ, ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਸਹਿਕਾਰੀ ਸਭਾ ਦੇ ਸਕੱਤਰ ਜਪਨੀਤ ਸਿੰਘ, ਤਹਿਸੀਲਦਾਰ ਰਮਨ ਕੁਮਾਰ, ਕਾਨੰੂਗੋ ਹਰਮੇਸ਼ ਕੁਮਾਰ, ਸਰਪੰਚ ਹਰਿੰਦਰ ਸਿੰਘ, ਖੇਤੀਬਾੜੀ ਸਹਿਕਾਰੀ ਸਭਾ ਦੇ ਪ੍ਰਧਾਨ ਨੰਬਰਦਾਰ ਜਸਵੀਰ ਸਿੰਘ ਜਟਾਣਾ, ਸਾਬਕਾ ਪੰਚ ਗੁਰਦੇਵ ਸਿੰਘ, ਭੁਪਿੰਦਰ ਸਿੰਘ, ਹਰਜੀਤ ਸਿੰਘ ਹੈਪੀ, ਹਰਸ਼ਜੋਤ ਸਿੰਘ ਮਨੂ, ਬਲਵਿੰਦਰ ਸਿੰਘ, ਕਮਲਜੀਤ ਸਿੰਘ, ਧਨਵੰਤ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ |
ਪਿਛਲੀ ਖ਼ਬਰ ਪਰਿਆਸ ਕਲਾ ਮੰਚ ਵਲੋਂ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ <br/> ਅਗਲੀ ਖ਼ਬਰ ਨਗਰ ਕੌਂਸਲ ਤੇ ਸੀਵਰੇਜ ਬੋਰਡ ਦੀ ਕਾਰਗੁਜ਼ਾਰੀ ਤੋਂ ਔਖੇ ਸੁੰਦਰ ਨਗਰ ਨਿਵਾਸੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।