02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਪਰਿਆਸ ਕਲਾ ਮੰਚ ਵਲੋਂ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ <br/>

ਅਜੀਤ ਡੈਸਕ 22-09-2025
ਸ੍ਰੀ ਅਨੰਦਪੁਰ ਸਾਹਿਬ, 21 ਸਤੰਬਰ (ਕਰਨੈਲ ਸਿੰਘ)-ਪਰਿਆਸ ਕਲਾ ਮੰਚ ਵਲੋਂ ਅਲਾਇੰਸ ਕਲੱਬ ਇੰਟਰਨੈਸ਼ਨਲ ਦੇ ਸਹਿਯੋਗ ਨਾਲ ਅਧਿਆਪਕ ਦਿਵਸ ਨੂੰ ਸਮਰਪਿਤ ਅਧਿਆਪਕ ਸਨਮਾਨ ਸਮਾਰੋਹ ਕਰਵਾਇਆ ਗਿਆ | ਸਮਰੋਹ ਦੀ ਸ਼ੁਰੂਆਤ ਮੌਕੇ ਪਰਿਆਸ ਕਲਾ ਮੰਚ ਦੇ ਪ੍ਰਧਾਨ ਪਿ੍ੰਸੀਪਲ ਨਿਰੰਜਨ ਸਿੰਘ ਰਾਣਾ ਵਲੋਂ ਆਈਆਂ ਹੋਈਆਂ ਸ਼ਖਸੀਅਤਾਂ ਨੂੰ ਜੀ ਆਇਆਂ ਕਿਹਾ | ਉਨ੍ਹਾਂ ਅਧਿਆਪਕ ਵਰਗ ਨੂੰ ਸਮਾਜ ਦਾ ਮਾਰਗ ਦਰਸ਼ਕ ਦੱਸਦਿਆਂ ਅਧਿਆਪਕਾਂ ਵਲੋਂ ਅਧਿਆਪਨ ਦੇ ਖੇਤਰ ਵਿਚ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਧਿਆਪਕ ਵਰਗ ਸਮਾਜ ਦਾ ਮਾਰਗ ਦਰਸ਼ਕ ਹਨ | ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਭਾਜਾਪਾ ਦੇ ਮੰਡਲ ਪ੍ਰਧਾਨ ਰਤਨ ਕੁਮਾਰ ਧਨੇੜਾ ਵਲੋਂ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਮੁਬਾਰਕਬਾਦ ਦਿੱਤੀ | ਇਸ ਮੌਕੇ ਉਚੇਚੇ ਤੌਰ ਤੇ ਪਹੁੰਚੇ ਦਲਿਤ ਵਿਕਾਸ ਬੋਰਡ ਪੰਜਾਬ ਦੇ ਮੈਂਬਰ ਅਤੇ ਹੈਲਪ ਫਾਊਾਡੇਸ਼ਨ ਦੇ ਚੇਅਰਮੈਨ ਦਲੀਪ ਹੰਸ ਨੇ ਅਧਿਆਪਕਾਂ ਨੂੰ ਭਵਿੱਖ ਦਾ ਨਿਰਮਾਤਾ ਦੱਸਦਿਆਂ ਕਿਹਾ ਕਿ ਸਿਰਫ ਅਧਿਆਪਕ ਵਰਗ ਹੀ ਅਜਿਹਾ ਵਰਗ ਹੈ ਜੋ ਸਮਾਜ ਨੂੰ ਸਹੀ ਸੇਧ ਦੇ ਸਕਦਾ ਹੈ | ਸਮਾਰੋਹ ਵਿੱਚ ਹਾਜ਼ਰ ਅਧਿਆਪਕਾਂ ਵਲੋਂ ਆਪਣੇ ਅਧਿਆਪਨ ਦੇ ਤਜਰਬੇ ਸਾਂਝੇ ਕੀਤੇ ਗਏ | ਨਾਮੀਂ ਗਜ਼ਲ ਗਾਇਕ ਸੁਨੀਲ ਡੋਗਰਾ ਅਤੇ ਉੱਘੇ ਪੰਜਾਬੀ ਗਾਇਕ ਜ਼ਸਦੀਪ ਆਲਮ ਵਲੋਂ ਆਪਣੀ ਮਧੁਰ ਆਵਾਜ਼ ਰਾਹੀਂ ਹਾਜ਼ਰ ਸਰੋਤਿਆਂ ਦਾ ਦਿਲ ਜਿੱਤਿਆ | ਉੱਘੇ ਰੰਗਕਰਮੀ ਤੇ ਨਾਮੀਂ ਐਂਕਰ ਰਾਜ ਘਈ ਵਲੋਂ ਮੰਚ ਸਕੱਤਰ ਦੀ ਭੂਮਿਕਾ ਬਖੂਬੀ ਨਿਭਾਈ ਗਈ | ਇਸ ਮੌਕੇ ਡਾਕਟਰ ਹਰਦਿਆਲ ਸਿੰਘ ਪੰਨੂ, ਡਾਇਰੈਕਟਰ ਮਾਈਟੀ ਖਾਲਸਾ ਇੰਟਰਨੈਸ਼ਨਲ ਸਕੂਲ ਡਾ. ਅਮਿਤੋਜ ਸਿੰਘ, ਡਾਕਟਰ ਜੀ.ਪੀ. ਸਿੰਘ, ਬੱਲਮ ਸਿੰਘ ਕਲਵਾਂ, ਕੌਂਸਲਰ ਜਸਵਿੰਦਰ ਸਿੰਘ ਰਤਨ, ਸਿੱਖਿਆ ਕੋਆਰਡੀਨੇਟਰ ਦਇਆ ਸਿੰਘ ਸੰਧੂ, ਸੰਜੀਵ ਧਰਮਾਣੀ ਜਤਿੰਦਰ ਦੀਵਾਨ, ਗੁਰਜਤਿੰਦਰ ਪਾਲ ਸਿੰਘ, ਅਨੀਤਾ ਡੋਗਰਾ, ਜਰਨੈਲ ਸਿੰਘ ਨਿੱਕੂਵਾਲ, ਬਲਵੀਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਧਿਆਪਕ ਤੇ ਇਲਾਕਾ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ 'ਸਵੱਛਤਾ ਹੀ ਸੇਵਾ' ਮੁਹਿੰਮ ਦੀ ਨੂਰਪੁਰ ਬੇਦੀ ਤੋਂ ਸ਼ੁਰੂਆਤ <br/> ਅਗਲੀ ਖ਼ਬਰ ਜਟਾਣਾ ਵਿਖੇ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।