27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਆਈ. ਪੀ. ਐੱਸ. ਅਧਿਕਾਰੀ ਦੀ ਖੁਦਕੁਸ਼ੀ ਮਾਮਲੇ 'ਚ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਦੀ ਮੰਗ <br/>

ਅਜੀਤ ਡੈਸਕ 16-10-2025
ਰੂਪਨਗਰ, 15 ਅਕਤੂਬਰ (ਸਤਨਾਮ ਸਿੰਘ ਸੱਤੀ)-ਬਹੁਜਨ ਸਮਾਜ ਪਾਰਟੀ ਵਲੋਂ ਆਈ. ਪੀ. ਐੱਸ. ਅਧਿਕਾਰੀ ਪੂਰਨ ਸਿੰਘ ਦੀ ਖੁਦਕੁਸ਼ੀ ਮਾਮਲੇ ਵਿਚ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਦੀ ਮੰਗ ਨੂੰ ਲੈ ਕੇ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਰੋਸ ਧਰਨਾ ਦਿੱਤਾ ਗਿਆ | ਇਹ ਧਰਨਾ ਜ਼ਿਲ੍ਹਾ ਪ੍ਰਧਾਨ ਸਰਦੂਲ ਸਿੰਘ ਬਾਲਸੰਡਾ ਦੀ ਅਗਵਾਈ ਹੇਠ ਹੋਇਆ, ਜਿਸ ਤੋਂ ਬਾਅਦ ਮਾਨਯੋਗ ਰਾਸ਼ਟਰਪਤੀ ਜੀ ਦੇ ਨਾਮ ਮੈਮੋਰੰਡਮ ਡਿਪਟੀ ਕਮਿਸ਼ਨਰ ਰੂਪਨਗਰ ਰਾਹੀਂ ਸੌਂਪਿਆ ਗਿਆ | ਇਸ ਮੌਕੇ ਪਾਰਟੀ ਦੇ ਸੂਬਾ ਇੰਚਾਰਜ ਅਜੀਤ ਸਿੰਘ ਭੈਣੀ ਅਤੇ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਨਨੇੜੀਆਂ ਸਮੇਤ ਕਈ ਆਗੂ ਮੌਜੂਦ ਸਨ | ਸੰਬੋਧਨ ਕਰਦਿਆਂ ਅਜੀਤ ਸਿੰਘ ਭੈਣੀ ਨੇ ਕਿਹਾ ਕਿ ''ਆਜ਼ਾਦੀ ਦੇ 78 ਸਾਲ ਬਾਅਦ ਵੀ ਜਾਤੀਵਾਦੀ ਪ੍ਰਥਾ ਦਾ ਸ਼ਿਕਾਰ ਹੋਣਾ ਇੱਕ ਵੱਡਾ ਦੁੱਖਦਾਈ ਮਾਮਲਾ ਹੈ | ਇੱਕ ਏ. ਡੀ. ਜੀ. ਪੀ. ਰੈਂਕ ਦੇ ਆਈ.ਪੀ.ਐਸ. ਅਧਿਕਾਰੀ, ਜਿਸ ਨੂੰ ਰਾਸ਼ਟਰਪਤੀ ਅਵਾਰਡ ਮਿਲਿਆ ਹੋਵੇ, ਅਤੇ ਉਨ੍ਹਾਂ ਦੀ ਧਰਮ ਪਤਨੀ ਆਈ. ਏ. ਐੱਸ. ਅਧਿਕਾਰੀ ਹੋਵੇ, ਉਹ ਵੀ ਜਾਤੀਵਾਦ ਦਾ ਸ਼ਿਕਾਰ ਹੋਏ ਜੋ ਸਾਡੇ ਸਿਸਟਮ ਉੱਤੇ ਗੰਭੀਰ ਪ੍ਰਸ਼ਨ ਖੜ੍ਹਾ ਕਰਦਾ ਹੈ | ਉਨ੍ਹਾਂ ਕਿਹਾ ਕਿ ਪਾਰਟੀ ਸੁਪਰੀਮੋ ਭੈਣ ਕੁਮਾਰੀ ਮਾਇਆਵਤੀ ਨੇ ਵੀ ਇਸ ਘਟਨਾ ਦਾ ਗੰਭੀਰ ਨੋਟਿਸ ਲਿਆ ਹੈ ਅਤੇ ਸੂਸਾਈਡ ਨੋਟ ਵਿਚ ਦਰਜ ਦੋਸ਼ੀਆਂ ਉੱਤੇ ਤੁਰੰਤ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ, ਭਾਵੇਂ ਉਹ ਕਿਸੇ ਵੀ ਅਹੁਦੇ ਉੱਤੇ ਕਿਉਂ ਨਾ ਹੋਣ | ਇਸ ਮੌਕੇ ਰਜਿੰਦਰ ਸਿੰਘ ਨਨੇੜੀਆਂ ਨੇ ਵੀ ਇਸ ਘਟਨਾ 'ਤੇ ਗਹਿਰਾ ਦੁੱਖ ਪ੍ਰਗਟ ਕੀਤਾ | ਰੋਸ ਧਰਨੇ ਵਿਚ ਜ਼ਿਲ੍ਹਾ ਇੰਚਾਰਜ ਕੁਲਦੀਪ ਸਿੰਘ ਘਨੌਲੀ, ਦਰਸ਼ਨ ਸਿੰਘ (ਸ੍ਰੀ ਚਮਕੌਰ ਸਾਹਿਬ), ਜ਼ਿਲ੍ਹਾ ਸਕੱਤਰ ਜਸਵੰਤ ਸਿੰਘ ਬਹਿਰਾਮਪੁਰ, ਭੁਪਿੰਦਰ ਸਿੰਘ ਕੋਟਲਾ, ਮੀਤ ਪ੍ਰਧਾਨ ਤਰਸੇਮ ਬੈਂਸ, ਜ਼ਿਲ੍ਹਾ ਕੈਸ਼ੀਅਰ ਨਛੱਤਰ ਕਾਜਲ, ਸ਼ਹਿਰੀ ਪ੍ਰਧਾਨ ਸੁਰਜੀਤ ਸਿੰਘ, ਮੀਤ ਪ੍ਰਧਾਨ ਦੌਲਤ ਸਿੰਘ, ਹੁਸਨ ਚੰਦ, ਚਰਨ ਸਿੰਘ, ਜੇਈ ਰਾਮ ਸਰੂਪ ਨੰਗਲ, ਕੈਪਟਨ ਕਮਲਜੀਤ ਸਿੰਘ, ਸੁਖਪਾਲ ਸਿੰਘ, ਸ਼ਹਿਰੀ ਕੈਸ਼ੀਅਰ ਹਰਮੇਸ਼ ਸਿੰਘ ਠੇਕੇਦਾਰ, ਪਿ੍ਤਪਾਲ ਸਿੰਘ, ਹਰਪਾਲ ਸਿੰਘ ਸੀਹੋ ਮਾਜਰਾ, ਸੋਹਣ ਸਿੰਘ ਲੋਹਾਰੀ, ਅਮਰ ਸਿੰਘ ਪਪਰਾਲਾ, ਰਾਜ ਕੁਮਾਰ ਦਗੌੜ, ਗੋਲਡੀ ਭਿੰਡਰ ਨਗਰ, ਕਸ਼ਮੀਰੀ ਲਾਲ, ਬੀਬੀ ਅਰਚਣਾ ਸੈਣੀ, ਗੁਰਬਚਨ ਚੰਦ ਆਦਿ ਹਾਜ਼ਰ ਸਨ |


ਪਿਛਲੀ ਖ਼ਬਰ ਜਨਤਕ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ <br/> ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੋਈ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।