27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਪੁਲਿਸ ਵਲੋਂ ਚੂਰਾ ਪੋਸਤ ਸਮੇਤ ਇਕ ਕਾਬੂ <br/>

ਅਜੀਤ ਡੈਸਕ 16-10-2025
ਨੂਰਪੁਰ ਬੇਦੀ, 15 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਜ਼ਿਲ੍ਹਾ ਪੁਲਿਸ ਕਪਤਾਨ ਗੁਲਨੀਤ ਸਿੰਘ ਖੁਰਾਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰੂਪਨਗਰ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਨੂਰਪੁਰ ਬੇਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 19 ਕਿੱਲੋ 600 ਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਨੂਰਪੁਰ ਬੇਦੀ ਇੰਸਪੈਕਟਰ ਸੁਨੀਲ ਕੁਮਾਰ ਨੇ ਦੱਸਿਆ ਕਿ 14 ਅਕਤੂਬਰ ਨੂੰ ਨੂਰਪੁਰ ਬੇਦੀ ਪੁਲਿਸ ਦੇ ਇੰਸਪੈਕਟਰ ਬਲਵੀਰ ਚੰਦ ਵਲੋਂ ਨੂਰਪੁਰ ਬੇਦੀ- ਬੁੰਗਾ ਸਾਹਿਬ ਮਾਰਗ ਤੇ ਆਜਾਪੁਰ ਟੀ ਪੁਆਇੰਟ ਤੇ ਨਾਕਾ ਲਗਾਇਆ ਹੋਇਆ ਸੀ, ਚੈਕਿੰਗ ਦੌਰਾਨ ਪੁਲਿਸ ਪਾਰਟੀ ਨੇ ਬੁੰਗਾ ਸਾਹਿਬ ਸਾਈਡ ਤੋਂ ਆ ਰਹੇ ਟਰੱਕ ਨੰਬਰਹੀ ਪੀਬੀ 12 ਵਾਈ 7482 ਨੂੰ ਰੋਕ ਕੇ ਤਲਾਸ਼ੀ ਲਈ ਤਾਂ ਟਰੱਕ ਦੀ ਕੰਡਕਟਰ ਵਾਲੀ ਸੀਟ ਉੱਤੇ ਪਏ ਦੋ ਵੱਖ ਵੱਖ ਥੈਲਿਆਂ ਵਿੱਚੋਂ 19 ਕਿਲੋ 600 ਗਰਾਮ ਡੋਡੇ ਚੂਰਾ ਪੋਸਟ ਬਰਾਮਦ ਕੀਤੀ ਗਈ, ਉਹਨਾਂ ਦੱਸਿਆ ਕਿ ਇਸ ਟਰੱਕ ਨੂੰ ਡਰਾਈਵਰ ਸ਼ਰਨਜੀਤ ਸਿੰਘ ਪੁੱਤਰ ਭਜਨ ਸਿੰਘ ਬਾਸੀ ਪਿੰਡ ਝਿੰਜੜੀ ਥਾਣਾ ਨੂਰਪੁਰ ਬੇਦੀ ਚਲਾ ਰਿਹਾ ਸੀ, ਤਲਾਸ਼ੀ ਦੌਰਾਨ ਇੱਕ ਥੈਲੇ ਵਿੱਚੋਂ 10 ਕਿਲੋ 3 ਸੋ ਗ੍ਰਾਮ ਅਤੇ ਦੂਜੇ ਥੈਲੇ ਵਿੱਚੋਂ ਨੌ ਕਿਲੋ 300 ਗ੍ਰਾਮ ਡੋਡੇ ਚੂਰਾ ਪੋਸਟ ਬਰਾਮਦ ਕੀਤੀ ਗਈ | ਥਾਣਾ ਮੁਖੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਮੌਕੇ ਤੇ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੇ ਮਾਨਯੋਗ ਅਦਾਲਤ ਵਲੋਂ ਇਸ ਨੂੰ ਪੁਲਿਸ ਰਿਮਾਂਡ ਤੇ ਭੇਜਿਆ ਗਿਆ ਹੈ |

ਪਿਛਲੀ ਖ਼ਬਰ ਦੇਸੀ ਪਿਸਤੌਲ ਤੇ ਦੋ ਜ਼ਿੰਦਾ ਕਾਰਤੂਸਾਂ ਸਮੇਤ ਦੋ ਗਿ੍ਫ਼ਤਾਰ <br/> ਅਗਲੀ ਖ਼ਬਰ ਮਿਸ਼ਨ ਚੜ੍ਹਦੀ ਕਲਾ ਤਹਿਤ 18 ਕਿਸਾਨਾਂ ਨੂੰ ਸੌਂਪੇ 3.44 ਲੱਖ ਰੁਪਏ ਦੇ ਮਨਜ਼ੂਰੀ ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।