ਮੋਰਿੰਡਾ, 15 ਅਕਤੂਬਰ (ਤਰਲੋਚਨ ਸਿੰਘ ਕੰਗ)-ਸਿਵਲ ਸਰਜਨ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੂਰਮਾਜਰਾ ਵਿਖੇ ਹੈਂਡ ਵਾਸ਼ਿੰਗ ਡੇਅ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਦੀਪ ਕੌਰ ਸੀ. ਐੱਚ. ਓ. ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸਾਫ਼ ਹੱਥਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਡਾਇਰੀਆ ਬਿਮਾਰੀ ਤੋਂ ਬਚਾਅ ਲਈ ਭੋਜਨ ਖਾਣ ਤੋਂ ਪਹਿਲਾਂ ਹੱਥਾਂ ਨੂੰ ਚੰਗੀ ਤਰ੍ਹਾਂ ਧੋਣਾ ਚਾਹੀਦਾ ਹੈ, ਤਾਂ ਜੋ ਕੀਟਾਣੂ ਅੰਦਰ ਨਾ ਜਾਣ ਸਕਣ | ਉਨ੍ਹਾਂ ਦੱਸਿਆ ਕਿ ਜੇਕਰ ਅਸੀਂ ਹੱਥਾਂ ਦੀ ਸਫ਼ਾਈ ਚੰਗੀ ਤਰ੍ਹਾਂ ਕਰ ਲਈਏ ਤਾਂ ਅਸੀਂ ਕਾਫ਼ੀ ਬਿਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹਾਂ | ਸਿਹਤ ਵਿਭਾਗ ਦੀ ਟੀਮ ਵਲੋਂ ਵਿਦਿਆਰਥੀਆਂ ਨੂੰ ਹੱਥ ਧੋਣ ਦੀ ਸਹੀ ਵਿਧੀ ਪ੍ਰੈਕਟੀਕਲ ਰੂਪ ਵਿਚ ਦਿਖਾਈ ਗਈ | ਇਸ ਮੌਕੇ ਹਰਪ੍ਰੀਤ ਕੌਰ ਏ. ਐੱਨ. ਐੱਮ., ਸਕੂਲ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ |