27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਵਿਧਾਇਕ ਚੱਢਾ ਨੇ ਪਿੰਡ ਮੁੰਨੇ ਦੀ ਸੜਕ ਦਾ ਨਿਰਮਾਣ ਕਾਰਜ ਬਜ਼ੁਰਗਾਂ ਤੋਂ ਸ਼ੁਰੂ ਕਰਵਾਇਆ <br/>

ਅਜੀਤ ਡੈਸਕ 16-10-2025
ਨੂਰਪੁਰ ਬੇਦੀ, 15 ਅਕਤੂਬਰ (ਵਿੰਦਰਪਾਲ ਝਾਂਡੀਆਂ)-ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਹਲਕੇ ਦੇ ਹਰ ਪਿੰਡ ਤੱਕ ਵਿਕਾਸ ਦੀ ਰੌਸ਼ਨੀ ਪਹੁੰਚਾਉਣ ਦੇ ਮਿਸ਼ਨ ਤਹਿਤ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ, ਜਿਸ ਤਹਿਤ ਵਿਧਾਇਕ ਚੱਢਾ ਨੇ ਪਿੰਡ ਮੁੰਨੇ ਵਿਖੇ ਮੁੱਖ ਸੜਕ ਤੋਂ ਪਿੰਡ ਨੂੰ ਜਾਣ ਵਾਲੀ ਸੜਕ, ਜਿਸ ਵਿਚ ਪਿੰਡ ਦੀ ਫਿਰਨੀ ਵੀ ਸ਼ਾਮਲ ਹੈ, ਦੇ ਨਵ ਨਿਰਮਾਣ ਦੇ ਕੰਮ ਦੀ ਸ਼ੁਰੂਆਤ ਪਿੰਡ ਦੇ ਬਜ਼ੁਰਗ ਬਾਬਿਆਂ ਤੋਂ ਫੀਤਾ ਕਟਵਾ ਕੇ ਕਰਵਾਈ | ਇਸ ਮੌਕੇ ਤੇ ਸੰਬੋਧਨ ਕਰਦਿਆਂ ਵਿਧਾਇਕ ਚੱਢਾ ਨੇ ਕਿਹਾ ਕਿ ਇਸ ਸੜਕ ਦੀ ਖ਼ਸਤਾ ਹਾਲਤ ਪਿਛਲੇ ਲਗਪਗ ਦਸ ਸਾਲਾਂ ਤੋਂ ਸੀ, ਜਿਸ ਕਾਰਨ ਪਿੰਡ ਵਾਸੀਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ | ਹੁਣ ਇਹ ਸੜਕ ਤਕਰੀਬਨ 1.5 ਕਿੱਲੋਮੀਟਰ ਲੰਬੀ ਬਣਾਈ ਜਾ ਰਹੀ ਹੈ, ਜਿਸ 'ਤੇ 20 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਇਸਦਾ ਕੰਮ ਇੱਕ ਮਹੀਨੇ ਦੇ ਅੰਦਰ ਅੰਦਰ ਮੁਕੰਮਲ ਕਰ ਦਿੱਤਾ ਜਾਵੇਗਾ | ਪਿੰਡ ਵਾਸੀਆਂ ਨੇ ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਈ ਸਾਲਾਂ ਬਾਅਦ ਉਨ੍ਹਾਂ ਦੀ ਇਹ ਲੰਬੇ ਸਮੇਂ ਤੋਂ ਲਟਕ ਰਹੀ ਮੰਗ ਪੂਰੀ ਹੋਈ ਹੈ | ਇਸ ਮੌਕੇ ਐੱਸ. ਡੀ. ਓ. ਪਰਮਜੀਤ ਸਿੰਘ ਤੇ ਜੇਈ ਗੁਰਦਿਆਲ ਗੋਲਡੀ ਲੋਕ ਨਿਰਮਾਣ ਵਿਭਾਗ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਮਨਾਏ ਜਾ ਰਹੇ ਸੀ. ਪੀ. ਆਰ. ਹਫ਼ਤੇ ਦੌਰਾਨ ਟਰੇਨਿੰਗ ਕੈਂਪ <br/> ਅਗਲੀ ਖ਼ਬਰ ਸਰਕਾਰੀ ਸਕੂਲ ਬੂਰਮਾਜਰਾ ਵਿਖੇ ਹੈਂਡ ਵਾਸ਼ਿੰਗ ਡੇਅ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।