ਸ੍ਰੀ ਅਨੰਦਪੁਰ ਸਾਹਿਬ, 15 ਅਕਤੂਬਰ (ਜੇ ਐਸ ਨਿੱਕੂਵਾਲ)-ਡਿਪਟੀ ਕਮਿਸ਼ਨਰ ਵਰਜੀਤ ਵਾਲੀਆਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਤੇ ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਮਜਾਰਾ ਵਿਖੇ ਫ਼ਸਲਾਂ ਦੀ ਰਹਿੰਦ-ਖੰੂਹਦ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਐੱਸ. ਡੀ. ਐੱਮ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਝੋਨੇ ਦੀ ਫ਼ਸਲ ਨਾਲ ਮਿੱਟੀ ਤੋਂ ਪ੍ਰਾਪਤ ਪੋਸ਼ਕ ਤੱਤਾਂ ਦਾ ਇੱਕ ਵੱਡਾ ਹਿੱਸਾ ਪਰਾਲੀ ਵਿਚ ਹੀ ਚਲਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਜ਼ਰੂਰੀ ਜਾਣਕਾਰੀ ਪਿੰਡਾਂ ਦੇ ਕਿਸਾਨਾਂ ਤੱਕ ਪਹੁੰਚਾਈ ਜਾ ਰਹੀ ਹੈ, ਤਾਂ ਜੋ ਉਹ ਆਸਾਨੀ ਨਾਲ ਆਪਣੇ ਖੇਤਾਂ ਨੂੰ ਜਲਦ ਤੋਂ ਜਲਦ ਖ਼ਾਲੀ ਕਰਾ ਸਕਣ ਅਤੇ ਅੱਗ ਲਗਾਉਣ ਵੱਲ ਨਾ ਜਾਣ | ਖੇਤੀਬਾੜੀ ਅਸਫਰ ਅਮਰਜੀਤ ਸਿੰਘ ਨੇ ਦੱਸਿਆ ਕਿ ਜੇਕਰ ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਤਾਂ ਇਸ ਵਿਚ ਸਾਰੇ ਪੌਸ਼ਟਿਕ ਤੱਤ ਨਸ਼ਟ ਹੋ ਜਾਂਦੇ ਹਨ | ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਸੀ.ਆਰ.ਐੱਮ. ਸਕੀਮ ਦੇ ਤਹਿਤ ਸਬਸਿਡੀ 'ਤੇ ਮਸ਼ੀਨ ਉਪਲਬਧ ਕਰਵਾ ਰਹੀ ਹੈ, ਕਿਸਾਨਾਂ ਨੂੰ ਚਾਹੀਦਾ ਹੈ ਕਿ ਇਸ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦੀ ਯੋਗ ਸੰਭਾਲ ਕਰਨ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਬਚਣ | ਇਸ ਮੌਕੇ ਰਾਮ ਕੁਮਾਰ ਸਰਪੰਚ, ਬਚਨ ਦਾਸ, ਗੁਲਜਾਰ ਸਿੰਘ, ਤੇਲੂ ਰਾਮ, ਸੁੱਚਾ ਸਿੰਘ, ਰਜਿੰਦਰ ਸਿੰਘ, ਮਨਦੀਪ ਸਿੰਘ ਹਾਜ਼ਰ ਸਨ |