ਮੋਰਿੰਡਾ, 15 ਅਕਤੂਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਪੁਲਿਸ ਵਲੋਂ ਤਿਉਹਾਰਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਲਈ ਇਲਾਕੇ ਵਿਚ ਡੀ.ਐੱਸ.ਪੀ. ਗੁਰਜੀਤ ਸਿੰਘ ਅਤੇ ਐੱਸ.ਐੱਚ.ਓ. ਇੰਸਪੈਕਟਰ ਗੁਰਮੁੱਖ ਸਿੰਘ ਦੀ ਅਗਵਾਈ ਹੇਠ ਥਾਂ-ਥਾਂ ਚੈਕਿੰਗ ਕੀਤੀ | ਚੈਕਿੰਗ ਦੌਰਾਨ ਸ਼ੱਕੀ ਵਿਅਕਤੀਆਂ ਕੋਲੋਂ ਪੁੱਛਗਿੱਛ ਕੀਤੀ ਗਈ | ਪੁਲਿਸ ਟੀਮਾਂ ਵਲੋਂ ਮੈਟਲ ਡਿਟੈਕਟਰ ਦੀ ਮਦਦ ਨਾਲ ਬੈਗਾਂ ਦੀਆਂ ਤਲਾਸ਼ੀ ਲਈ ਗਈ | ਐੱਸ.ਐੱਚ.ਓ. ਗੁਰਮੁੱਖ ਸਿੰਘ ਨੇ ਦੱਸਿਆ ਕਿ ਇਹ ਚੈਕਿੰਗ ਮੁਹਿੰਮ ਤਿਉਹਾਰਾਂ ਦੇ ਮੱਦੇਨਜ਼ਰ ਜਾਰੀ ਰਹੇਗੀ | ਉਨ੍ਹਾਂ ਦੱਸਿਆ ਕਿ ਚੈਕਿੰਗ ਕਰਨ ਦਾ ਮੁੱਖ ਉਦੇਸ਼ ਲੋਕਾਂ ਵਿਚ ਸੁਰੱਖਿਆ ਭਾਵਨਾ ਅਤੇ ਇਲਾਕੇ ਵਿਚ ਅਮਨ-ਸ਼ਾਂਤੀ ਦੀ ਸਥਿਤੀ ਨੂੰ ਬਰਕਰਾਰ ਰੱਖਣਾ ਹੈ | ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਧਿਆਨ ਵਿਚ ਕੋਈ ਵੀ ਲਾਵਾਰਸ ਵਸਤੂ ਜਾਂ ਕੋਈ ਸ਼ੱਕੀ ਵਿਅਕਤੀ ਆਉਂਦਾ ਹੈ ਤਾਂ ਉਸ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਐੱਸ.ਐੱਚ.ਓ. ਸਦਰ ਇੰਸਪੈਕਟਰ ਕੈਲਾਸ਼ ਬਹਾਦਰ, ਏ.ਐੱਸ.ਆਈ. ਅੰਗਰੇਜ਼ ਸਿੰਘ, ਏ.ਐੱਸ.ਆਈ. ਵਿਸ਼ਾਲ ਸ਼ਰਮਾ, ਏ.ਐੱਸ.ਆਈ. ਮਨਜੀਤ ਸਿੰਘ, ਏ.ਐੱਸ.ਆਈ. ਮਲਕੀਤ ਸਿੰਘ, ਏ.ਐੱਸ.ਆਈ. ਬੂਟਾ ਸਿੰਘ, ਏ.ਐੱਸ.ਆਈ. ਧੰਨਾ ਸਿੰਘ, ਹੌਲਦਾਰ ਪਿ੍ਤਪਾਲ ਸਿੰਘ, ਮੁਨਸ਼ੀ ਰਵਿੰਦਰ ਸਿੰਘ ਤੇ ਪੁਲਿਸ ਕਰਮਚਾਰੀ ਮੌਜੂਦ ਸਨ |