ਨੂਰਪੁਰ ਬੇਦੀ, 15 ਅਕਤੂਬਰ (ਹਰਦੀਪ ਸਿੰਘ ਢੀਡਸਾ)-ਦੁੱਧ ਉਤਪਾਦਕ ਸਹਿਕਾਰੀ ਸਭਾ ਪਿੰਡ ਬੈਂਸ ਵਲੋਂ ਆਪਣੀ ਸਭਾ ਦੇ ਮੈਂਬਰਾਂ ਨੂੰ 7 ਲੱਖ 42 ਹਜ਼ਾਰ ਰੁਪਏ ਦਾ ਬੋਨਸ ਵੰਡਿਆ ਗਿਆ | ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰਧਾਨ ਅਮਰੀਕ ਸਿੰਘ ਬੈਂਸ ਨੇ ਦੱਸਿਆ ਕਿ ਦੁੱਧ ਉਤਪਾਦਕ ਸਭਾ ਵਲੋਂ ਚੰਗੀ ਕਾਰਗੁਜ਼ਾਰੀ ਦਿਖਾਣ ਵਾਲੇ ਮੈਂਬਰ ਜਸਵੀਰ ਸਿੰਘ ਅਤੇ ਸਾਬਕਾ ਪ੍ਰਧਾਨ ਗੁਰਮੀਤ ਸਿੰਘ ਬੈਂਸ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਜਤਿੰਦਰ ਸਿੰਘ ਭੱਠਲ ਨੇ ਸਭ ਤੋਂ ਵੱਧ ਦੁੱਧ ਪਾ ਕੇ ਸਭਾ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ, ਜਿਨ੍ਹਾਂ ਨੂੰ ਸਹਿਕਾਰੀ ਸਭਾ ਵਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਦਿਵਾਲੀ ਨੂੰ ਮੁੱਖ ਰੱਖਦੇ ਹੋਏ ਸਭਾ ਦੇ ਮੈਂਬਰਾਂ ਵਿਚ ਇਹ ਬੋਨਸ ਵੰਡਿਆ ਗਿਆ ਹੈ, ਇਸ ਮੌਕੇ ਪ੍ਰਧਾਨ ਅਮਰੀਕ ਸਿੰਘ ਬੈਂਸ ਤੋਂ ਇਲਾਵਾ ਉਪ ਪ੍ਰਧਾਨ ਰਵਿੰਦਰ ਸਿੰਘ, ਜਸਪ੍ਰੀਤ ਸਿੰਘ ਮੱਲੀ, ਚੰਚਲ ਸਿੰਘ, ਕਮਲਜੀਤ ਸਿੰਘ, ਸਵਰਨ ਸਿੰਘ ਬੈਂਸ, ਕਰਨੈਲ ਸਿੰਘ, ਜਸਪ੍ਰੀਤ ਸਿੰਘ ਸੈਕਟਰੀ, ਜਸਵਿੰਦਰ ਸਿੰਘ, ਗੁਰਮੀਤ ਸਿੰਘ, ਗੁਰਦੀਪ ਸਿੰਘ, ਧਰਮ ਸਿੰਘ, ਬਲਮ ਸਿੰਘ, ਮਹਿੰਦਰ ਸਿੰਘ, ਪਰਵਿੰਦਰ ਸਿੰਘ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ |