ਮਾਜਰੀ, 15 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਸ਼੍ਰੋਮਣੀ ਅਕਾਲੀ ਦਲ ਹਲਕਾ ਖਰੜ ਵਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਮਦਦ ਲਈ ਬਲਾਕ ਮਾਜਰੀ ਤੋਂ ਅਜਨਾਲਾ ਖੇਤਰ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਕਣਕ ਦੇ ਬੀਜ ਦੇ ਭਰੇ ਟਰੱਕ ਰਵਾਨਾ ਕੀਤੇ ਗਏ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਯੂਥ ਅਕਾਲੀ ਦੇ ਸਕੱਤਰ ਰਵਿੰਦਰ ਸਿੰਘ ਖੇੜਾ ਨੇ ਦੱਸਿਆ ਕਿ ਹਲਕਾ ਖਰੜ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਸਾਂਝੇ ਤੌਰ 'ਤੇ ਲਗਪਗ 800 ਏਕੜ ਰਕਬੇ ਵਿਚ ਬਿਜਾਈ ਲਈ ਸੇਵਾ ਭੇਜੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਕਣਕ ਦੇ ਬੀਜ ਦੇ ਭਰੇ ਦੋ ਟਰੱਕਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਦੀ ਦੇਖ-ਰੇਖ ਹੇਠ ਰਵਾਨਾ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਹ ਉਪਰਾਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੀਤਾ ਜਾ ਰਿਹਾ ਹੈ | ਇਸੇ ਦੌਰਾਨ ਇਕੱਤਰ ਹੋਏ ਸਮੁੱਚੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਪੰਜਾਬ ਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਉਹ ਹੜ੍ਹ ਪ੍ਰਭਾਵਿਤ ਕਿਸਾਨਾਂ ਅਤੇ ਹੋਰਨਾਂ ਲੋਕਾਂ ਨੂੰ ਢੁਕਵਾਂ ਮੁਆਵਜ਼ਾ ਦੇ ਕੇ ਉਨ੍ਹਾਂ ਦੀ ਆਰਥਿਕ ਮਦਦ ਕਰੇ | ਇਸ ਮੌਕੇ ਰਵਿੰਦਰ ਸਿੰਘ ਸੋਹਾਣਾ, ਹਰਦੀਪ ਸਿੰਘ ਖਿਜ਼ਰਾਬਾਦ, ਦਿਲਬਾਗ ਸਿੰਘ ਮੀਆਂਪੁਰ, ਜਸਪਾਲ ਸਿੰਘ ਵਜੀਦਪੁਰ, ਸੰਤ ਸਿੰਘ ਮੁੰਧੋਂ, ਨਿਰਮਲ ਸਿੰਘ ਕਾਦੀਮਾਜਰਾ, ਮਨਮੋਹਣ ਸਿੰਘ ਮਾਵੀ ਬੜੌਦੀ, ਹਰਮਿੰਦਰ ਸਿੰਘ ਫਾਟਵਾਂ, ਬਲਕਾਰ ਸਿੰਘ ਖਰੜ, ਕੁਲਵਿੰਦਰ ਸਿੰਘ ਕਰਤਾਰਪੁਰ, ਜਸਪਾਲ ਸਿੰਘ, ਦਵਿੰਦਰ ਸਿੰਘ ਬਜੀਦਪੁਰ, ਭਿੰਦਾ ਬੜੌਦੀ, ਹਰਪ੍ਰੀਤ ਸਿੰਘ ਫਾਟਵਾਂ, ਮੇਜਰ ਸਿੰਘ ਖੇੜਾ, ਗੁਰਿੰਦਰ ਸਿੰਘ, ਬਲਬੀਰ ਸਿੰਘ ਢਕੌਰਾਂ ਕਲਾਂ ਤੇ ਹੋਰ ਹਾਜ਼ਰ ਸਨ |