ਨੂਰਪੁਰ ਬੇਦੀ, 15 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਐਂਟੀ ਕਰਾਈਮ ਐਂਟੀ ਕਰੱਪਸ਼ਨ ਫਾਊਾਡੇਸ਼ਨ ਸੰਸਥਾ ਵਲੋਂ ਨੂਰਪੁਰ ਬੇਦੀ ਬਲਾਕ ਦੇ ਸਰਕਾਰੀ ਹਾਈ ਸਕੂਲ ਰਾਏਪੁਰ ਦੇ ਸਾਇੰਸ ਅਧਿਆਪਕ ਜਗਜੀਤ ਸਿੰਘ ਨੂੰ ਸਿੱਖਿਆ ਵਿਭਾਗ ਵਲੋਂ ਹਾਲ ਵਿਚ ਹੀ ਸਟੇਟ ਅਵਾਰਡ ਪ੍ਰਦਾਨ ਕਰਨ 'ਤੇ ਸਕੂਲ ਵਿਚ ਸਮਾਗਮ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ਕੌਮੀ ਉਪ ਪ੍ਰਧਾਨ ਅਤੇ ਸੰਸਥਾ ਦੇ ਸੂਬਾ ਪ੍ਰਧਾਨ ਪੰਜਾਬ ਹੁਸਨ ਚੰਦ ਸੈਣੀ ਨੇ ਆਪਣੇ ਸੰਬੋਧਨ ਵਿਚ ਸਟੇਟ ਅਵਾਰਡੀ ਅਧਿਆਪਕ ਜਗਜੀਤ ਸਿੰਘ ਦੀਆਂ ਉਪਲਬਧੀਆਂ ਦਾ ਜ਼ਿਕਰ ਕੀਤਾ | ਇਸ ਮੌਕੇ ਸੰਸਥਾ ਦੇ ਸੂਬਾ ਸਕੱਤਰ ਡਾ. ਅਵਿਨਾਸ਼ ਸ਼ਰਮਾ ਨੇ ਸਟੇਟ ਅਵਾਰਡੀ ਅਧਿਆਪਕ ਜਗਜੀਤ ਸਿੰਘ ਅਤੇ ਸਮੁੱਚੇ ਸਟਾਫ਼ ਸਮੇਤ ਵਿਦਿਆਰਥੀਆਂ ਨੂੰ ਮੁਬਾਰਕਬਾਦ ਤੇ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਸੰਸਥਾ ਵਲੋਂ ਸਕੂਲ ਵਿਚ ਵਧੀਆ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਨੂੰ ਮੋਮੈਂਟੋ ਅਤੇ ਪਠਨ ਸਮਗਰੀ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸਕੂਲ ਮੁਖੀ ਮੈਡਮ ਸੀਮਾ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ, ਮਨਮੋਹਨ ਸਿੰਘ, ਸੁਖਦੇਵ ਸਿੰਘ, ਹਰਪ੍ਰੀਤ ਕੌਰ, ਰੰਜਨਾ ਸ਼ਰਮਾ, ਹਰਜਾਪ ਕੌਰ ਤੇ ਹੋਰ ਹਾਜ਼ਰ ਸਨ |