27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਸਰਕਾਰੀ ਹਾਈ ਸਕੂਲ ਦੁੱਮਣਾ ਵਿਖੇ ਚਾਰਟ ਮੁਕਾਬਲੇ ਕਰਵਾਏ <br/>

ਅਜੀਤ ਡੈਸਕ 16-10-2025
ਮੋਰਿੰਡਾ, 15 ਅਕਤੂਬਰ (ਪਿ੍ਤਪਾਲ ਸਿੰਘ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਸਰਕਾਰੀ ਹਾਈ ਸਕੂਲ ਦੁੱਮਣਾ ਵਿਖੇ ਪਰਾਲੀ ਨਾ ਸਾੜਨ ਲਈ ਜਾਗਰੂਕਤਾ ਮੁਹਿੰਮ ਚਲਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਗੁਰਪ੍ਰੀਤ ਕੌਰ ਅਤੇ ਹਰਜਾਪ ਸਿੰਘ ਨੇ ਦੱਸਿਆ ਕਿ ਇਸ ਮੌਕੇ ਬੱਚਿਆਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਚਾਰਟ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਬੱਚੀ ਤਰਨਜੀਤ ਕੌਰ ਜਮਾਤ ਨੌਵੀਂ ਨੂੰ 2500 ਰੁਪਏ, ਦੂਜਾ ਸਥਾਨ ਪ੍ਰਾਪਤ ਕਰਨ ਵਾਲੀ ਬੱਚੀ ਸੁਖਮਨਪ੍ਰੀਤ ਕੌਰ ਜਮਾਤ ਨੌਵੀਂ ਨੂੰ 1500 ਰੁਪਏ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੀ ਬੱਚੀ ਅਮਨਜੋਤ ਕੌਰ ਨੂੰ 1000 ਹਜ਼ਾਰ ਰੁਪਏ ਇਨਾਮ ਘੋਸ਼ਿਤ ਕੀਤੇ ਗਏ, ਜਿਹੜੇ ਕਿ ਸਬੰਧਿਤ ਬੱਚਿਆਂ ਦੇ ਖਾਤੇ ਵਿਚ ਪਾਏ ਜਾਣਗੇ | ਇਸ ਮੌਕੇ ਇਕਬਾਲਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਰਾਜਵੰਤ ਕੌਰ ਖੇਤੀਬਾੜੀ ਅਫ਼ਸਰ, ਖੇਤੀਬਾੜੀ ਵਿਭਾਗ ਦੇ ਪਵਿੱਤਰ ਸਿੰਘ ਅਤੇ ਦਲਜੀਤ ਸਿੰਘ ਨੇ ਬੱਚਿਆਂ ਨੂੰ ਸੰਬੋਧਨ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਪ੍ਰਦੂਸ਼ਣ ਤਾਂ ਫੈਲਦਾ ਹੀ ਹੈ, ਨਾਲ ਹੀ ਸਿਹਤ ਸਮੱਸਿਆਵਾਂ ਵੀ ਪੈਦਾ ਹੁੰਦੀਆਂ ਹਨ | ਇਸ ਮੌਕੇ ਗੁਰਪ੍ਰੀਤ ਕੌਰ ਹੈੱਡ ਮਿਸਟਰੈੱਸ ਨੇ ਵੀ ਆਪਣੇ ਵਿਚਾਰ ਰੱਖੇ | ਸਕੂਲ ਦੇ ਸਾਇੰਸ ਅਧਿਆਪਕਾਂ ਮਨਪ੍ਰੀਤ ਕੌਰ ਅਤੇ ਜਸਵਿੰਦਰ ਕੌਰ ਨੇ ਖੇਤੀਬਾੜੀ ਵਿਭਾਗ ਵਲੋਂ ਅਜਿਹੇ ਵਾਤਾਵਰਨ ਸਬੰਧੀ ਮੁਕਾਬਲੇ ਕਰਵਾਉਣ ਦੀ ਸ਼ਲਾਘਾ ਕੀਤਾ ਤੇ ਮੁਕਾਬਲਾ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ | ਇਸ ਮੌਕੇ ਸਤਿਕਰਤਾਰ ਸਿੰਘ, ਅਮਨਦੀਪ ਕੌਰ, ਕਰਮਪ੍ਰੀਤ ਕੌਰ, ਜਸਵਿੰਦਰ ਕੌਰ, ਸਰਬਜੀਤ ਕੌਰ, ਮਨਦੀਪ ਕੌਰ, ਆਰਤੀ ਅਗਰਵਾਲ, ਰਾਜਵੰਤ ਕੌਰ, ਕਿਰਨਜੀਤ ਕੌਰ, ਖੁਸ਼ਪ੍ਰੀਤ ਕੌਰ, ਰਣਜੀਤ ਕੌਰ ਤੇ ਗੁਰਵਿੰਦਰ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕੇਂਦਰੀ ਟੀਮ ਨੇ ਅਨਾਜ ਮੰਡੀ ਬੇਲਾ 'ਚ ਬਦਰੰਗੇ ਝੋਨੇ ਦੇ ਸੈਂਪਲ ਕੀਤੇ ਇਕੱਠੇ <br/> ਅਗਲੀ ਖ਼ਬਰ ਗਰਦਲੇ 'ਚ ਦੋ-ਦਿਨਾ ਬਲਾਕ ਪੱਧਰੀ ਖੇਡ ਮੁਕਾਬਲੇ ਅਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।