27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਸੀਵਰੇਜ ਓਵਰ ਫਲੋਅ ਨਾਲ ਹਸਪਤਾਲ ਨੇੜਲੇ ਵਸਨੀਕਾਂ ਨੂੰ ਹੋ ਰਹੀ ਹੈ ਭਾਰੀ ਪ੍ਰੇਸ਼ਾਨੀ <br/>

ਅਜੀਤ ਡੈਸਕ 16-10-2025
ਸ੍ਰੀ ਅਨੰਦਪੁਰ ਸਾਹਿਬ, 15 ਅਕਤੂਬਰ (ਜੇ ਐਸ ਨਿੱਕੂਵਾਲ)-ਇੱਥੋਂ ਦੇ ਨਾਮੀ ਸ੍ਰੀ ਗੁਰੂ ਤੇਗ ਬਹਾਦਰ ਮਲਟੀ ਸਪੈਸ਼ਲਿਟੀ ਹਸਪਤਾਲ ਦੇ ਬਿਲਕੁਲ ਸਾਹਮਣੇ ਸੀਵਰੇਜ ਦੇ ਓਵਰ-ਫਲੋਅ ਕਰਕੇ ਸ਼ਹਿਰ ਵਾਸੀਆਂ, ਹਸਪਤਾਲ ਆਉਣ ਵਾਲੇ ਮਰੀਜ਼ਾਂ ਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਸਤਿਗੁਰ ਓਟ ਆਸਰਾ ਟਰੱਸਟ ਦੇ ਪ੍ਰਧਾਨ ਤਰਲੋਚਨ ਸਿੰਘ ਚੱਠਾ, ਰੋਟਰੀ ਕਲੱਬ ਦੇ ਪ੍ਰਧਾਨ ਬੱਬਲੂ ਰਾਣਾ ਅਗੰਮਪੁਰ, ਜਰਨੈਲ ਸਿੰਘ ਗੁੰਬਰ, ਜੈਮਲ ਸਿੰਘ ਭੜੀ, ਗੁਰਕੀਰਤ ਸਿੰਘ ਬਾਵਾ, ਗੁਰਜਿੰਦਰ ਸਿੰਘ ਸੀ. ਏ. ਭਾਗ ਸਿੰਘ ਭੈਣੀ, ਸਾਬਕਾ ਪ੍ਰਧਾਨ ਮਹਿੰਦਰ ਸਿੰਘ ਵਾਲੀਆ, ਸਾਬਕਾ ਕੌਸਲਰ ਨਰਿੰਦਰ ਸੈਣੀ, ਕਮਲਦੀਪ ਕੌਰ ਸੈਣੀ, ਬੀਰਦਵਿੰਦਰ ਸਿੰਘ, ਮੁਨੀਸ਼ ਕੇਅਰਪਾਲ, ਆਤਮਾ ਸਿੰਘ ਘੱਟੀਵਾਲ, ਡਾ. ਆਤਮਾ ਸਿੰਘ ਰਾਣਾ, ਕੌਂਸਲਰ ਗੁਰਿੰਦਰ ਸਿੰਘ ਵਾਲੀਆ, ਰਾਜ ਕੁਮਾਰ ਸੈਣੀ, ਸਾਬਕਾ ਪ੍ਰਧਾਨ ਹਰਦਿਆਲ ਸਿੰਘ ਬੈਂਸ, ਆਦਿ ਨੇ ਕਿਹਾ ਕਿ ਇਹ ਸੀਵਰੇਜ ਲੰਬੇ ਸਮੇਂ ਤੋਂ ਓਵਰ ਫਲੋਅ ਕਰ ਰਿਹਾ ਹੈ, ਪਰ ਨਗਰ ਕੌਸ਼ਲ ਅਤੇ ਸਰਕਾਰ ਦਾ ਇਸ ਵੱਲ ਕੋਈ ਧਿਆਨ ਨਹੀਂ ਹੈ | ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਦੀ ਸ਼ੁਰੂਆਤ ਨੂੰ ਥੋੜ੍ਹੇ ਦਿਨ ਰਹਿ ਗਏ ਹਨ, ਪਰ ਇਹ ਸਮੱਸਿਆ ਜਿਉਂ ਦੀ ਤਿਉਂ ਚੱਲ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਸ਼ਹਿਰ ਅੰਦਰ ਮੁਰੰਮਤ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਸ਼ਤਾਬਦੀ ਸਮਾਗਮਾਂ ਤੋਂ ਪਹਿਲਾਂ ਅਜਿਹੀਆਂ ਸਮੱਸਿਆ ਦਾ ਹੱਲ ਹੋ ਸਕੇ |

ਪਿਛਲੀ ਖ਼ਬਰ ਚੇਅਰਮੈਨ ਸਹੇੜੀ ਨੇ ਬੇਲਾ ਮੰਡੀ 'ਚ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਆ <br/> ਅਗਲੀ ਖ਼ਬਰ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਖੇਡਾਂ ਦੇ ਹੋਏ ਰੋਚਕ ਮੁਕਾਬਲੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।