ਬੇਲਾ, 15 ਅਕਤੂਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ, ਬੇਲਾ ਵਲੋਂ ਭੋਜਨ ਦਿਵਸ ਮਨਾਇਆ ਗਿਆ | ਇਸ ਸਮਾਰੋਹ ਦਾ ਉਦੇਸ਼ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਅਤੇ ਰੋਜ਼ਾਨਾ ਜੀਵਨ ਵਿਚ ਭੋਜਨ ਦੇ ਮਹੱਤਵ ਬਾਰੇ ਜਾਗਰੂਕਤਾ ਫੈਲਾਉਣਾ ਸੀ | ਸਾਰੇ ਵਿਦਿਆਰਥੀਆਂ ਨੇ ਇਸ ਸਮਾਰੋਹ ਵਿਚ ਵੱਡੀ ਰੁਚੀ ਦਿਖਾਈ | ਵਿਦਿਆਰਥੀਆਂ ਵਲੋਂ ਵੱਖ-ਵੱਖ ਖਾਣ-ਪੀਣ ਪਦਾਰਥ ਤਿਆਰ ਕਰਕੇ ਪ੍ਰਦਰਸ਼ਿਤ ਕੀਤੇ ਗਏ | ਵਿਦਿਆਰਥੀਆਂ ਨੇ ਇਹ ਵੀ ਚਰਚਾ ਕੀਤੀ ਕਿ ਕਿਸ ਤਰ੍ਹਾਂ ਸਿਹਤਮੰਦ ਖ਼ੁਰਾਕ ਇੱਕ ਤੰਦਰੁਸਤ ਸਮਾਜ ਦੀ ਨਿਰਮਾਣ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ | ਇਸ ਪ੍ਰੋਗਰਾਮ ਨੇ ਸਭ ਨੂੰ ਸਮਝਾਇਆ ਕਿ ਖਾਣ-ਪੀਣ ਦੀਆਂ ਆਦਤਾਂ ਵਿਚ ਛੋਟੇ-ਛੋਟੇ ਬਦਲਾਅ ਸਾਡੇ ਸਿਹਤ ਅਤੇ ਵਾਤਾਵਰਨ ਦੋਵਾਂ ਲਈ ਫ਼ਾਇਦੇਮੰਦ ਹੋ ਸਕਦੇ ਹਨ | ਜੇਤੂਆਂ ਨੂੰ ਸਰਟੀਫਿਕੇਟ ਅਤੇ ਇਨਾਮ ਵੰਡੇ ਗਏ | ਕਾਲਜ ਦੇ ਡਾਇਰੈਕਟਰ ਡਾ. ਸ਼ੈਲੇਸ਼ ਸ਼ਰਮਾ ਨੇ ਵਿਦਿਆਰਥੀਆਂ ਨੂੰ ਸਿਹਤਮੰਦ ਭੋਜਨ ਖਾਣ ਅਤੇ ਭੋਜਨ ਦੀ ਬਰਬਾਦੀ ਤੋਂ ਬਚਣ ਲਈ ਪ੍ਰੇਰਿਤ ਕੀਤਾ | ਇਹ ਪ੍ਰੋਗਰਾਮ ਫਾਰਮਾਸਿਊਟੀਕਲ ਕੈਮਿਸਟਰੀ ਵਿਭਾਗ ਵਲੋਂ ਸੁਚੱਜੇ ਢੰਗ ਨਾਲ ਸੰਯੋਜਿਤ ਕੀਤਾ ਗਿਆ |