ਸ੍ਰੀ ਅਨੰਦਪੁਰ ਸਾਹਿਬ, 16 ਅਕਤੂਬਰ (ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ ਆਈ. ਆਈ. ਸੀ. ਦੇ ਸਹਿਯੋਗ ਨਾਲ ਵਿਸ਼ਵ ਭੋਜਨ ਦਿਵਸ ਮੌਕੇ ਖ਼ੁਰਾਕ ਮੇਲਾ ਕਰਵਾਇਆ ਗਿਆ | ਇਸ ਪ੍ਰੋਗਰਾਮ ਦੌਰਾਨ ਬੀ. ਐੱਸ. ਸੀ. ਆਨਰਜ਼ ਖੇਤੀਬਾੜੀ ਤੇ ਬੀ.ਵਾਕ. ਫੂਡ ਪ੍ਰੋਸੈਸਿੰਗ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ ਤੇ ਵੱਖ-ਵੱਖ ਭੋਜਨ ਵਿਅੰਜਨਾਂ ਦੀ ਪ੍ਰਦਰਸ਼ਨੀ ਲਗਾਈ | ਇਸ ਪ੍ਰਦਰਸ਼ਨੀ ਮੁਕਾਬਲੇ ਦੇ ਜੱਜ ਦੀ ਭੂਮਿਕਾ ਡਾ. ਗੁਰਪ੍ਰੀਤ ਕੌਰ, ਡਾ. ਸ਼ਵੇਤਾ ਕੌਸ਼ਲ ਤੇ ਪ੍ਰੋਫੈਸਰ ਭਾਵਨਾ ਠਾਕੁਰ ਵਲੋਂ ਨਿਭਾਈ ਗਈ | ਇਸ ਤੋਂ ਇਲਾਵਾ ਕਨਸੋਲੇਸ਼ਨ ਪ੍ਰਾਈਜ਼ ਬੀ. ਵਾਕ. ਫੂਡ ਪ੍ਰੋਸੈਸਿੰਗ ਸਮੈਸਟਰ ਤੀਜਾ ਤੇ ਸਮੈਸਟਰ ਪੰਜਵਾਂ ਅਤੇ ਬੀ. ਐੱਸ. ਸੀ. (ਆਨਰਜ਼) ਸਮੈਸਟਰ ਤੀਜਾ ਦੇ ਵਿਦਿਆਰਥੀਆਂ ਵਲੋਂ ਹਾਸਿਲ ਕੀਤਾ ਗਿਆ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਜਸਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਆਉਣ ਵਾਲੇ ਸਮੇਂ ਵਿਚ ਇਹੋ ਜਿਹੀਆਂ ਹੋਰ ਗਤੀਵਿਧੀਆਂ ਲਈ ਪ੍ਰੇਰਿਤ ਕੀਤਾ | ਇਸ ਮੌਕੇ ਖੇਤੀਬਾੜੀ ਵਿਭਾਗ ਦਾ ਸਮੂਹ ਸਟਾਫ਼ ਮੌਜੂਦ ਸਨ |