14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਐੱਸ. ਡੀ. ਐੱਮ. ਦਫ਼ਤਰ ਵਿਖੇ ਉੱਨਤ ਕਿਸਾਨ ਐਪ ਸੰਬੰਧੀ ਕਲੱਸਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ <br/>

ਅਜੀਤ ਡੈਸਕ 17-10-2025
ਸ੍ਰੀ ਚਮਕੌਰ ਸਾਹਿਬ, 16 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਐੱਸ. ਡੀ. ਐੱਮ. ਦਫ਼ਤਰ ਵਿਖੇ ਅੱਜ ਉੱਨਤ ਕਿਸਾਨ ਐਪ ਸਬੰਧੀ ਕਲੱਸਟਰ ਅਫ਼ਸਰਾਂ ਨੂੰ ਸਿਖਲਾਈ ਦਿੱਤੀ ਗਈ | ਐੱਸ. ਡੀ. ਐੱਮ. ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਸਬ ਡਵੀਜ਼ਨ ਸ੍ਰੀ ਚਮਕੌਰ ਸਾਹਿਬ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਲਗਾਏ ਗਏ ਕਲੱਸਟਰ ਅਫ਼ਸਰਾਂ ਨੂੰ ਖੇਤੀਬਾੜੀ ਵਿਕਾਸ ਅਫ਼ਸਰ ਸ੍ਰੀ ਚਮਕੌਰ ਸਾਹਿਬ ਦਵਿੰਦਰ ਸਿੰਘ ਵਲੋਂ ਜਾਣਕਾਰੀ ਦਿੱਤੀ ਗਈ ਕਿ ਉੱਨਤ ਕਿਸਾਨ ਐਪ ਦੁਆਰਾ ਪਰਾਲੀ ਪ੍ਰਬੰਧਨ ਵਿਚ ਵਰਤੀ ਜਾਣ ਵਾਲੀ ਮਸ਼ੀਨਰੀ ਦੀ ਮੈਪਿੰਗ ਨੋਡਲ ਅਫ਼ਸਰਾਂ ਵਲੋਂ ਕਿਸਾਨਾਂ ਨਾਲ ਕੀਤੀ ਗਈ ਹੈ | ਇਸ ਐਪ ਦੁਆਰਾ ਕਿਸਾਨ ਆਪਣੇ ਪਿੰਡ ਜਾਂ ਖੇਤਰ ਵਿਚ ਰਜਿਸਟਰਡ ਹੋ ਕੇ ਆਪਣੇ ਪਿੰਡ ਜਾਂ ਖੇਤਰ ਵਿਚ ਉਪਲਬਧ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਦੀ ਸੁਚੱਜਾ ਪ੍ਰਬੰਧਨ ਕਰ ਸਕਦੇ ਹਨ | ਐਸ.ਡੀ.ਐਮ. ਸ੍ਰੀ ਸਿੱਧੂ ਵਲੋਂ ਨੋਡਲ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਕਿ ਕਿਸਾਨਾਂ ਨੂੰ ਮਸ਼ੀਨਾਂ ਦੀ ਉਪਲਬਧਾਂ ਬਾਰੇ ਜਾਣਕਾਰੀ ਦਿੱਤੀ ਜਾਵੇ ਅਤੇ ਜੇਕਰ ਕਿਸੇ ਵੀ ਕਿਸਾਨ ਨੂੰ ਕੋਈ ਵੀ ਦਿੱਕਤ ਪੇਸ਼ ਆਵੇ ਤਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ | ਇਸ ਮੌਕੇ ਡੀ.ਐੱਸ.ਪੀ. ਮਨਜੀਤ ਸਿੰਘ ਔਲਖ ਸ੍ਰੀ ਚਮਕੌਰ ਸਾਹਿਬ , ਖੇਤੀਬਾੜੀ ਵਿਕਾਸ ਅਫ਼ਸਰ ਸ੍ਰੀ ਚਮਕੌਰ ਸਾਹਿਬ ਅਤੇ ਹੋਰ ਅਧਿਕਾਰੀ/ਕਰਮਚਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਦੇ ਏਡਿਡ ਸਕੂਲਾਂ ਦੇ ਹਜ਼ਾਰਾਂ ਅਧਿਆਪਕਾਂ ਨੂੰ 7 ਮਹੀਨਿਆਂ ਤੋਂ ਨਹੀਂ ਮਿਲੀ ਤਨਖ਼ਾਹ <br/> ਅਗਲੀ ਖ਼ਬਰ ਸਰਕਾਰੀ ਸਕੂਲ ਅਗੰਮਪੁਰ 'ਚ ਪੇਂਟਿੰਗ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।