14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਡਾ. ਅਨੁਪਮ ਢੰਡ ਨੂੰ ਮਿਲਿਆ ਧਨਵੰਤਰੀ ਸਟੇਟ ਲਾਈ ਟਾਈਮ ਅਚੀਵਮੈਂਟ ਐਵਾਰਡ <br/>

ਅਜੀਤ ਡੈਸਕ 17-10-2025
ਨੂਰਪੁਰ ਬੇਦੀ, 16 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਦੇ ਪ੍ਰਸਿੱਧ ਡਾਕਟਰ ਤੇ ਕੁਮਾਰ ਹਸਪਤਾਲ ਦੇ ਸੰਚਾਲਕ ਡਾ. ਅਨੁਪਮ ਢੰਡ ਨੂੰ ਪੰਜਾਬ ਸਰਕਾਰ ਅਤੇ ਆਯੁਸ਼ ਵਿਭਾਗ ਪੰਜਾਬ ਵਲੋਂ ਧਨਵੰਤਰੀ ਸਟੇਟ ਲਾਈਫ ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ | ਇਹ ਸਨਮਾਨ ਉਹਨਾਂ ਨੂੰ ਚਿਕਿਤਸਾ ਸੇਵਾਵਾਂ ਅਤੇ ਆਯੁਰਵੇਦ ਖੇਤਰ ਵਿਚ ਵਿਸ਼ੇਸ਼ ਯੋਗਦਾਨ ਪਾਉਣ ਲਈ ਚੰਡੀਗੜ੍ਹ ਦੇ ਮਿਊਾਸਪਲ ਕਾਰਪੋਰੇਸ਼ਨ ਭਵਨ ਵਿਖੇ ਆਯੋਜਿਤ ਸਮਾਰੋਹ ਦੌਰਾਨ ਪ੍ਰਦਾਨ ਕੀਤਾ ਗਿਆ | ਦੱਸਣਯੋਗ ਹੈ ਕਿ ਇਸ ਸਨਮਾਨ ਲਈ ਪੂਰੇ ਪੰਜਾਬ ਵਿਚੋਂ ਸਿਰਫ 13 ਡਾਕਟਰਾਂ ਦੀ ਚੋਣ ਕੀਤੀ ਗਈ ਸੀ, ਜਿਨ੍ਹਾਂ ਵਿਚ ਡਾ. ਅਨੁਪਮ ਢੰਡ ਦਾ ਨਾਮ ਵੀ ਸ਼ਾਮਿਲ ਹੈ | ਐਵਾਰਡ ਪ੍ਰਾਪਤ ਕਰਨ ਤੋਂ ਬਾਅਦ ਆਪਣੀ ਖੁਸ਼ੀ ਪ੍ਰਗਟ ਕਰਦੇ ਹੋਏ ਡਾ. ਅਨੁਪਮ ਢੰਡ ਅਤੇ ਡਾ. ਰਾਕੇਸ਼ ਢੰਡ ਨੇ ਕਿਹਾ ਕਿ ਇਹ ਸਨਮਾਨ ਉਨ੍ਹਾਂ ਦੀ ਲੰਬੇ ਸਮੇਂ ਦੀ ਸੇਵਾ ਦਾ ਪ੍ਰਤੀਕ ਹੈ | 'ਅਸੀਂ ਪਿੰਡ ਪੱਧਰ 'ਤੇ ਮੁਫ਼ਤ ਮੈਡੀਕਲ ਕੈਂਪ ਲਗਾ ਕੇ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਦੇ ਆ ਰਹੇ ਹਾਂ ਅਤੇ ਇਹ ਲੜੀ ਅੱਗੇ ਵੀ ਜਾਰੀ ਰਹੇਗੀ | ਇਸ ਮੌਕੇ ਡਾ. ਸੰਜੀਵ ਗੋਇਲ ਰਜਿਸਟਰਾਰ ਮੈਡੀਕਲ ਸਾਇੰਸ ਐਂਡ ਆਯੁਰਵੈਦਿਕ ਅਤੇ ਡਾ. ਪ੍ਰਮੋਦ ਸ਼ਰਮਾ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਬਸਪਾ ਆਗੂਆਂ ਨੇ ਰੋਸ ਪ੍ਰਦਰਸ਼ਨ ਕਰ ਕੇ ਭਾਜਪਾ ਸਰਕਾਰ ਦਾ ਪੁਤਲਾ ਸਾੜਿਆ <br/> ਅਗਲੀ ਖ਼ਬਰ ਪੰਜਾਬ ਦੇ ਏਡਿਡ ਸਕੂਲਾਂ ਦੇ ਹਜ਼ਾਰਾਂ ਅਧਿਆਪਕਾਂ ਨੂੰ 7 ਮਹੀਨਿਆਂ ਤੋਂ ਨਹੀਂ ਮਿਲੀ ਤਨਖ਼ਾਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।