14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਖ਼ਤ ਸਾਹਿਬ ਤੋਂ ਪ੍ਰਭਾਤ ਫੇਰੀ ਪਿੰਡ ਬੀਕਾਪੁਰ ਵਿਖੇ ਪਹੁੰਚੀ <br/>

ਅਜੀਤ ਡੈਸਕ 17-10-2025
ਢੇਰ, 16 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਦਿਵਸ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਇਕ ਵਿਸ਼ਾਲ ਪ੍ਰਭਾਤ ਫੇਰੀ ਪਿੰਡ ਬੀਕਾਪੁਰ ਵਿਖੇ ਸੀਨੀਅਰ ਅਕਾਲੀ ਆਗੂ ਹਰਦੇਵ ਸਿੰਘ ਦੇਬੀ ਦੇ ਗ੍ਰਹਿ ਵਿਖੇ ਪਹੁੰਚੀ, ਜਿਸ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ, ਮੈਂਬਰ ਸ਼੍ਰੋਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਵੱਡੀ ਗਿਣਤੀ ਵਿਚ ਹਾਜ਼ਰ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਅਤੇ ਮੈਂਬਰ ਸ਼੍ਰੋਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਸਮੂਹ ਸੰਗਤ ਵਲੋਂ ਉਨਾਂ ਦੇ 350 ਸਾਲਾਂ ਸ਼ਹੀਦੀ ਦਿਹਾੜੇ ਮਨਾਏ ਜਾ ਰਹੇ ਹਨ, ਜਿਸ ਵਿਚ ਸਾਨੂੰ ਵੱਧ ਤੋਂ ਵੱਧ ਆਪਣਾ ਯੋਗਦਾਨ ਪਾ ਕੇ ਇਹਨਾਂ ਸਮਾਗਮਾਂ ਦੇ ਵਿਚ ਸ਼ਾਮਿਲ ਹੋਣਾ ਚਾਹੀਦਾ ਹੈ | ਇਸ ਮੌਕੇ ਭਾਈ ਹਰਦੇਵ ਸਿੰਘ ਅਕਾਲੀ ਆਗੂ ਵਲੋ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਸੰਗਤਾਂ ਨੂੰ ਚਾਨਣਾ ਪਾਇਆ ਗਿਆ ਅਤੇ ਆਈ ਹੋਈ ਸੰਗਤ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਹਾਜ਼ਰ ਸਮੂਹ ਸੰਗਤਾਂ ਵਲੋਂ ਲੰਬਾ ਸਮਾਂ ਗੁਰੂ ਦਾ ਗੁਣਗਾਨ ਕੀਤਾ ਗਿਆ | ਇਸ ਮੌਕੇ ਭਾਈ ਕਿਰਪਾਲ ਸਿੰਘ, ਭਾਈ ਹਰਜਾਪ ਸਿੰਘ,ਭਾਈ ਅਵਤਾਰ ਸਿੰਘ ਸਿੰਘ, ਭਾਈ ਅਜਮੇਰ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਕਸ਼ਮੀਰ ਸਿੰਘ ਫ਼ੌਜੀ, ਹਰਿੰਦਰ ਸਿੰਘ ਬਿੰਦੂ, ਗੁਰਮੇਲ ਸਿੰਘ ਪੰਚ, ਸੋਹਣ ਸਿੰਘ, ਗਗਨਦੀਪ ਸਿੰਘ ਖ਼ਜ਼ਾਨਚੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਭੁਪਿੰਦਰ ਸਿੰਘ ਮੀਤ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਦਰਸ਼ਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਦੇ ਵਿਚ ਸੰਗਤਾਂ ਸ਼ਾਮਿਲ ਸਨ |

ਪਿਛਲੀ ਖ਼ਬਰ ਪਿੰਡ ਚੱਕਲਾਂ ਵਿਖੇ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮੌਕੇ ਲੋਕਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਕਾਹਨਪੁਰ ਖੂਹੀ 'ਚ ਓਵਰਲੋਡ ਟਿੱਪਰਾਂ ਨੇ ਸੜਕਾਂ ਨੂੰ ਕੀਤਾ ਖੰਡਰ, ਲੋਕਾਂ ਦਾ ਜੀਣਾ ਮੁਸ਼ਕਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।