ਮੋਰਿੰਡਾ, 16 ਅਕਤੂਬਰ (ਤਰਲੋਚਨ ਸਿੰਘ ਕੰਗ)-ਪਿੰਡ ਚੱਕਲਾਂ ਵਿਖੇ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮੌਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਕਰਮਚਾਰੀ ਬੇਅੰਤ ਸਿੰਘ ਨੇ ਲੋਕਾਂ ਨੂੰ ਬਜ਼ੁਰਗਾਂ ਪ੍ਰਤੀ ਸਤਿਕਾਰ ਅਤੇ ਉਹਨਾਂ ਦੀ ਸੇਵਾ ਦਾ ਮਹੱਤਵ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਹਨਾਂ ਦੱਸਿਆ ਕਿ ਬਜ਼ੁਰਗ ਸਮਾਜ ਲਈ ਬਹੁਤ ਜ਼ਰੂਰੀ ਹਨ | ਬਜ਼ੁਰਗਾਂ ਦੀ ਸਾਂਭ-ਸੰਭਾਲ ਕਰਨਾ ਸਾਡਾ ਫਰਜ਼ ਬਣਦਾ ਹੈ | ਉਹਨਾਂ ਦੱਸਿਆ ਕਿ ਸਰਕਾਰ ਵਲੋਂ ਬਜ਼ੁਰਗਾਂ ਦੀ ਸਹਾਇਤਾ ਲਈ ਹੈਲਪਲਾਈਨ ਨੰਬਰ 14567 ਜਾਰੀ ਕੀਤਾ ਗਿਆ ਹੈ, ਜਿਸ 'ਤੇ ਬਜ਼ੁਰਗ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਕਿਸੇ ਵੀ ਸਿਹਤ, ਕਾਨੂੰਨੀ ਜਾਂ ਸਮਾਜਿਕ ਮੁੱਦੇ ਲਈ ਮਦਦ ਲਈ ਸੰਪਰਕ ਕਰ ਸਕਦੇ ਹਨ | ਇਸ ਮੌਕੇ ਮਨਦੀਪ ਕੌਰ, ਏ. ਐੱਨ. ਐੱਮ., ਆਸ਼ਾ ਵਰਕਰ ਤੇ ਪਿੰਡ ਵਾਸੀ ਹਾਜ਼ਰ ਸਨ |