14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਲੁਠੇੜੀ ਸਕੂਲ 'ਚ ਗਣਿਤ ਤੇ ਸਾਇੰਸ ਮੇਲਾ ਕਰਵਾਇਆ <br/>

ਅਜੀਤ ਡੈਸਕ 17-10-2025
ਸ੍ਰੀ ਚਮਕੌਰ ਸਾਹਿਬ, 16 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਕਸਬਾ ਲੁਠੇੜੀ ਦੇ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੁਠੇੜੀ 'ਚ ਗਣਿਤ ਅਤੇ ਸਾਇੰਸ ਮੇਲਾ ਕਰਵਾਇਆ ਗਿਆ, ਜਿਸ ਵਿਚ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਲੋਂ 80 ਦੇ ਕਰੀਬ ਮਾਡਲਾਂ ਦਾ ਪ੍ਰਦਰਸ਼ਨ ਕੀਤਾ ਗਿਆ | ਇਸ ਦੇ ਨਾਲ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੇ ਮਾਡਲ ਵੀ ਪੇਸ਼ ਕੀਤੇ | ਇਸ ਮੌਕੇ ਬੋਲਦਿਆਂ ਪਿ੍ੰਸੀਪਲ ਇੰਦਰਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਮੇਲਿਆਂ ਦੁਆਰਾ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ ਨਾਲ ਪ੍ਰੈਕਟੀਕਲ ਗਿਆਨ ਅਤੇ ਹੱਥੀ ਕੰਮ ਕਰਨ ਦੀ ਪ੍ਰੇਰਨਾ ਮਿਲਦੀ ਹੈ | ਗਣਿਤ ਵਿਸ਼ੇ ਦੇ ਅਧਿਆਪਕ ਲਖਵਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੇਲਿਆਂ ਦੌਰਾਨ ਵਿਦਿਆਰਥੀਆਂ ਵਲੋਂ ਪ੍ਰਾਪਤ ਕੀਤਾ ਗਿਆਨ ਚਿਰ ਸਥਾਈ ਰਹਿੰਦਾ ਹੈ | ਇਸ ਮੌਕੇ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਬੀ ਆਰ ਸੀ ਗੁਰਪ੍ਰੀਤ ਸਿੰਘ ਨੇ ਮੇਲੇ ਦਾ ਨਿਰੀਖਣ ਕੀਤਾ 'ਤੇ ਤਿਆਰ ਕੀਤੇ ਮਾਡਲਾਂ ਦੀ ਕੀਤੀ | ਇਸ ਮੌਕੇ ਲੈਕਚਰਾਰ ਕੁਲਵੰਤ ਕੌਰ, ਸੁਰੀਨਾ ਰਾਏ, ਬਲਜੀਤ ਕੌਰ ,ਕੁਲਦੀਪ ਕੌਰ,ਰੀਤੂ ਸ਼ਰਮਾ, ਸ਼੍ਰੀਮਤੀ ਮਨਿੰਦਰ ਚੱਡਾ, ਰੋਜੀ ਰਾਣੀ, ਦਵਿੰਦਰ ਪਾਲ ਸਿੰਘ ਬਰਾੜ, ਹਰਿੰਦਰ ਕੁਮਾਰ, ਗੁਰਮਿੰਦਰ ਸਿੰਘ, ਲਖਬੀਰ ਸਿੰਘ, ਕੁਲਵਿੰਦਰ ਸਿੰਘ ਦੁੱਮਣਾ ਤੇ ਲਵਪੁਨੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੈਕਟਰ-45 'ਚ ਬੂਟਿਆਂ 'ਚੋਂ ਮਿਲਿਆ ਨਵਜੰਮਿਆ ਬੱਚਾ, ਅਣਪਛਾਤੇ ਵਿਰੁੱਧ ਮਾਮਲਾ ਦਰਜ ਅਗਲੀ ਖ਼ਬਰ ਏ. ਡੀ. ਸੀ. (ਪੇਂਡੂ ਵਿਕਾਸ) ਨੇ ਕਿਸਾਨਾਂ ਨੂੰ ਪਰਾਲੀ ਨੂੰ ਨਾ ਸਾੜਨ ਸਬੰਧੀ ਕੀਤਾ ਜਾਗਰੂਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।