13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਡੀ. ਐੱਸ. ਪੀ. ਨਾਲ ਮੀਟਿੰਗ <br/>

ਅਜੀਤ ਡੈਸਕ 17-10-2025
ਨੰਗਲ, 16 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਭਾਰਤ ਵਿਕਾਸ ਪ੍ਰੀਸ਼ਦ ਭਾਖੜਾ ਨੰਗਲ ਵਲੋਂ ਨਵ-ਨਿਯੁਕਤ ਡੀ. ਐੱਸ. ਪੀ. ਹਰਕੀਰਤ ਸਿੰਘ ਨਾਲ ਸ਼ਹਿਰ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਕੀਤੀ ਗਈ | ਪਰਿਸ਼ਦ ਵਲੋਂ ਪਹਿਲਾਂ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਤੇ ਧਾਰਮਿਕ ਤਸਵੀਰ ਭੇਟ ਕਰਕੇ ਸਵਾਗਤ ਕੀਤਾ ਅਤੇ ਇਲਾਕੇ ਅੰਦਰ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਮੰਗ ਕੀਤੀ | ਉਨ੍ਹਾਂ ਡੀ. ਐੱਸ. ਪੀ. ਨੂੰ ਭਰੋਸਾ ਦਿੰਦਿਆਂ ਕਿਹਾ ਕਿ ਭਾਰਤ ਵਿਕਾਸ ਪਰਿਸ਼ਦ ਹਮੇਸ਼ਾ ਸਮਾਜ ਵਿਰੋਧੀ ਤੱਤਾਂ ਵਿਰੁੱਧ ਆਵਾਜ਼ ਬੁਲੰਦ ਕਰਨ ਵਿਚ ਪੁਲਿਸ ਪ੍ਰਸ਼ਾਸਨ ਦਾ ਹਮੇਸ਼ਾ ਸਮਰਥਨ ਕਰਦੀ ਹੈ | ਉਨ੍ਹਾਂ ਮੰਗ ਕਰਦੇ ਆ ਕਿਹਾ ਕਿ ਤਿਉਂ ਵਾਰੀ ਸੀਜ਼ਨ ਦੌਰਾਨ ਸ਼ਹਿਰ ਵਿਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾਵੇ | ਦੂਜੇ ਪਾਸੇ ਡੀ. ਐੱਸ. ਪੀ. ਨੇ ਕਿਹਾ ਕਿ ਕਿਸੇ ਵੀ ਅਪਰਾਧਿਕ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਭਾਵੇਂ ਕਿੰਨਾ ਹੀ ਪ੍ਰਭਾਵਸ਼ਾਲੀ ਵਿਅਕਤੀ ਕਿਉਂ ਨਾ ਹੋਵੇ | ਇਸ ਮੌਕੇ ਪ੍ਰਧਾਨ ਜਗਮੋਹਨ ਸਿੰਘ ਵਾਲੀਆ, ਮੁਨੀਸ਼ ਸੋਨੀ, ਮਹੇਸ਼ ਕੁਮਾਰ ਤੇ ਰਾਜ਼ੀ ਛਾਬੜਾ ਮੌਜੂਦ ਸਨ |

ਪਿਛਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਵਿਖੇ ਸਿੱਖਿਆ ਮੇਲਾ ਕਰਵਾਇਆ <br/> ਅਗਲੀ ਖ਼ਬਰ ਚੰਡੀਗੜ੍ਹ ਨਗਰ ਨਿਗਮ 'ਚ ਭਰਤੀ ਠੱਗੀ ਦਾ ਮੁੱਖ ਦੋਸ਼ੀ ਮਨਪ੍ਰੀਤ ਸਿੰਘ ਮੁਅੱਤਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।