ਮੋਰਿੰਡਾ, 16 ਅਕਤੂਬਰ (ਪਿ੍ਤਪਾਲ ਸਿੰਘ)-ਸਰਕਾਰੀ ਮਿਡਲ ਸਕੂਲ ਮੁੰਡੀਆਂ ਵਿਖੇ ਦੋ ਰੋਜ਼ਾ ਵਿੱਦਿਅਕ ਮੇਲਾ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਸ਼ਿਵਾਲੀ ਸ਼ਰਮਾ ਨੇ ਦੱਸਿਆ ਕਿ ਸਕੂਲ ਵਿਚ ਵਿਗਿਆਨ, ਗਣਿਤ, ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਵਿਸ਼ਿਆਂ ਦੇ ਮੇਲੇ 'ਚ ਬੱਚਿਆਂ ਨੇ ਬਹੁਤ ਉਤਸ਼ਾਹ ਪੂਰਵਕ ਹਿੱਸਾ ਲਿਆ | ਮੇਲੇ ਵਿਚ ਬੱਚਿਆਂ ਦਾ ਉਤਸ਼ਾਹ ਵਧਾਉਣ ਲਈ ਸਰਕਾਰੀ ਹਾਈ ਸਕੂਲ ਦੁੱਮਣਾ ਤੋਂ ਹੈੱਡ ਮਿਸਟੈ੍ਰੱਸ ਗੁਰਪ੍ਰੀਤ ਕੌਰ, ਬਲਾਕ ਰੀਸੋਰਸ ਕੋਆਰਡੀਨੇਟਰ ਅਜੇ ਅਰੋੜਾ ਅਤੇ ਚੰਦਰ ਸ਼ੇਖਰ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਉਨ੍ਹਾਂ ਬੱਚਿਆਂ ਦੀ ਪ੍ਰਤਿਭਾ ਦੀ ਸ਼ਲਾਘਾ ਕੀਤੀ ਅਤੇ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਸਕੂਲ ਦੀ ਚੰਗੀ ਕਾਰਗੁਜ਼ਾਰੀ ਦੇਖ ਕੇ ਪ੍ਰਸੰਨਤਾ ਪ੍ਰਗਟ ਕੀਤੀ | ਇਸ ਮੌਕੇ ਜਗਜੀਤ ਸਿੰਘ ਢੰਗਰਾਲੀ, ਡਾ. ਦਲਜੀਤ ਰਾਣੀ, ਮਨਦੀਪ ਕੌਰ, ਕਮਲਪ੍ਰੀਤ ਕੌਰ ਤੇ ਅਮਨਪ੍ਰੀਤ ਕੌਰ ਆਦਿ ਹਾਜ਼ਰ ਸਨ |