15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਖ਼ੂਨਦਾਨ ਕੈਂਪ ਲਗਾਇਆ

ਅਜੀਤ ਡੈਸਕ 18-10-2025
ਮੋਰਿੰਡਾ, 17 ਅਕਤੂਬਰ (ਤਰਲੋਚਨ ਸਿੰਘ ਕੰਗ)-ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭ ਕਿਛੁ ਤੇਰਾ ਵੈੱਲਫੇਅਰ ਸੁਸਾਇਟੀ ਰਜਿ. ਮੋਰਿੰਡਾ ਦੇ ਪ੍ਰਧਾਨ ਗੁਰਿੰਦਰ ਸਿੰਘ ਰੀਹਲ ਨੇ ਦੱਸਿਆ ਕਿ ਖ਼ੂਨਦਾਨ ਕੈਂਪ ਦਾ ਉਦਘਾਟਨ ਬਾਬਾ ਸੁਰਿੰਦਰ ਸਿੰਘ ਦਿੱਲੀ ਵਾਲਿਆਂ ਨੇ ਕੀਤਾ | ਖ਼ੂਨਦਾਨ ਕੈਂਪ ਦੌਰਾਨ ਖ਼ੂਨਦਾਨੀਆਂ ਕੋਲੋਂ 40 ਯੂਨਿਟ ਖੂਨ ਇਕੱਤਰ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਕੈਂਪ ਵਿਚ ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਕਾਂਗਰਸ, ਕੌਂਸਲਰ ਰਾਜੇਸ਼ ਕੁਮਾਰ ਅਤੇ ਬਰਿੰਦਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਹਰਿੰਦਰ ਸਿੰਘ ਸਾਬਕਾ ਹੈੱਡ ਗ੍ਰੰਥੀ, ਜਗਨਦੀਪ ਸਿੰਘ ਆਨੰਦ, ਰਵਿੰਦਰ ਸਿੰਘ ਰਾਜੂ, ਹਰਦੀਪ ਸਿੰਘ ਆਨੰਦ, ਮੋਹਨ ਸਿੰਘ ਅਰੋੜਾ, ਹਰਜੀਤ ਸਿੰਘ ਸੱਲ੍ਹ, ਅਮਰੀਕ ਸਿੰਘ ਡੱਫੂ, ਸ਼ੇਰ ਸਿੰਘ ਡੂਮਛੇੜੀ, ਸੁਰਜੀਤ ਸਿੰਘ ਤਾਜਪੁਰਾ, ਬਾਰਾ ਸਿੰਘ ਰੌਣੀ, ਰਸ਼ਪਾਲ ਸਿੰਘ ਮਾਵੀ ਗੋਪਾਲਪੁਰ, ਜੈਮਲ ਸਿੰਘ, ਜੱਸਾ ਸਿੰਘ, ਅਵਤਾਰ ਸਿੰਘ ਏ.ਐੱਸ., ਮਾਸਟਰ ਹਾਕਮ ਸਿੰਘ, ਦਵਿੰਦਰ ਸਿੰਘ ਥਾਣੇਦਾਰ ਅਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਮਜਾਰੀ ਦਾ ਇਕ ਦਿਨਾਂ ਦੰਗਲ 27 ਨੂੰ ਅਗਲੀ ਖ਼ਬਰ ਦੁੱਧ ਸਭਾ ਢਾਹਾਂ ਵਲੋਂ ਬੋਨਸ ਵੰਡ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।