15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਡਾਕਟਰ ਭੀਮ ਰਾਓ ਅੰਬੇਡਕਰ ਵੈੱਲਫੇਅਰ ਸੁਸਾਇਟੀ ਵਲੋਂ ਸਨਮਾਨ ਸਮਾਰੋਹ <br/>

ਅਜੀਤ ਡੈਸਕ 18-10-2025
ਸ੍ਰੀ ਅਨੰਦਪੁਰ ਸਾਹਿਬ, 17 ਅਕਤੂਬਰ (ਜੇ ਐਸ ਨਿੱਕੂਵਾਲ)-ਡਾ. ਭੀਮਰਾਓ ਅੰਬੇਡਕਰ ਵੈੱਲਫੇਅਰ ਸੋਸਾਇਟੀ ਸ੍ਰੀ ਅਨੰਦਪੁਰ ਸਾਹਿਬ ਵਲੋਂ ਇਕ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਸਿੱਖਿਆ, ਸਮਾਜ ਸੇਵਾ ਅਤੇ ਲੋਕ ਭਲਾਈ ਖੇਤਰ ਵਿਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ ਹਸਤੀਆਂ ਨੂੰ ਸਨਮਾਨਿਤ ਕੀਤਾ ਗਿਆ | ਸਮਾਗਮ ਦੀ ਅਗਵਾਈ ਪ੍ਰਧਾਨ ਡਾ. ਰਣਵੀਰ ਸਿੰਘ, ਡਾਕਟਰ ਜਸਸਿਮਰਨ ਸਿੰਘ ਕਹਿਲ ਤੇ ਸਰਪ੍ਰਸਤ ਸਵਰਨ ਸਿੰਘ ਲੋਧੀਪੁਰ ਤੇ ਖ਼ਜ਼ਾਨਚੀ ਦਰਸ਼ਨ ਸਿੰਘ ਨੇ ਕੀਤੀ | ਉਨ੍ਹਾਂ ਨੇ ਆਪਣੇ ਸਾਂਝੇ ਸੰਬੋਧਨ ਵਿਚ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਦੀ ਸੋਚ, ਸਿੱਖਿਆ ਪ੍ਰਤੀ ਉਤਸ਼ਾਹ ਅਤੇ ਸਮਾਜਿਕ ਸਮਾਨਤਾ ਲਈ ਸੰਘਰਸ਼ ਸਾਡੇ ਲਈ ਪੇ੍ਰਰਨਾ ਦਾ ਸਰੋਤ ਹਨ | ਸੋਸਾਇਟੀ ਦਾ ਮੁੱਖ ਉਦੇਸ਼ ਹੈ ਉਨ੍ਹਾਂ ਦੇ ਆਦਰਸ਼ਾਂ ਨੂੰ ਅਮਲੀ ਰੂਪ ਦੇਣਾ | ਇਸ ਮੌਕੇ ਨਾਮੀ ਐਂਕਰ ਰਾਜ ਘਈ ਵਲੋਂ ਮੰਚ ਸੰਚਾਲਨ ਦੀ ਭੂਮਿਕਾ ਬਾਖ਼ੂਬੀ ਨਿਭਾਈ ਗਈ | ਇਸ ਮੌਕੇ ਸਟੇਟ ਐਵਾਰਡੀ ਕਮਲ ਸਹਿਗਲ, ਲੈਕਚਰਾਰ ਅਜੇ ਬੈਂਸ, ਲੈਕਚਰਾਰ ਅਸ਼ਵਨੀ ਕੁਮਾਰ, ਐੱਸ. ਡੀ. ਓ. ਰਜਿੰਦਰ ਸਿੰਘ ਸਿੰਘ ਪਾਵਰ ਕਾਮ ਨੂੰ ਵਿਸ਼ੇਸ਼ ਤੇ ਸਨਮਾਨਿਤ ਕੀਤਾ ਗਿਆ | ਸਮਾਗਮ ਵਿਚ ਕੇਂਦਰੀ ਬਿਜਲੀ ਬੋਰਡ ਦੇ ਸਾਬਕਾ ਚੇਅਰਮੈਨ ਮੇਜਰ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ ਜਿਨ੍ਹਾਂ ਨੇ ਦਲਿਤ ਸਮਾਜ ਵਿਚ ਪ੍ਰਾਪਤੀਆਂ ਲਈ ਨੌਜਵਾਨਾਂ ਦਾ ਉਤਸ਼ਾਹ ਵਧਾਇਆ | ਇਸ ਮੌਕੇ ਸੇਵਾ ਮੁਕਤ ਪਿ੍ੰਸੀਪਲ ਗੁਰਦਿਆਲ ਸਿੰਘ, ਕਰਨੈਲ ਸਿੰਘ ਅਗੰਮਪੁਰ, ਡਾ. ਮਨੀਸ਼ ਯੂ.ਆਰ. ਸਮਾਈਲ, ਕੈਪਟਨ ਸਰਵਣ ਸਿੰਘ, ਠੇਕੇਦਾਰ ਪਰਮਜੀਤ ਸਿੰਘ, ਨਰਿੰਦਰ ਸਿੰਘ ਬਾਸੋਵਾਲ, ਹਰਪ੍ਰੀਤ ਸਿੰਘ ਸੋਨਾ, ਹਰਵਿੰਦਰ ਸਿੰਘ ਲੋਦੀਪੁਰ, ਸਾਬਕਾ ਐਸ.ਡੀ.ਓ ਹਰਮੀਤ ਸਿੰਘ, ਜਸਪਾਲ ਸਿੰਘ ਮਜਾਰਾ, ਐੱਸ.ਡੀ.ਓ. ਮਹਿੰਦਰ ਸਿੰਘ ਮਜ਼ਾਰਾ, ਗੁਰਦੀਪ ਸਿੰਘ ਬੈਂਸ, ਪ੍ਰਦੀਪ ਸਿੰਘ ਸਹਿਗਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਗੈਸਟ ਲੈਕਚਰ ਕਰਵਾਇਆ <br/> ਅਗਲੀ ਖ਼ਬਰ ਪਹਾੜਪੁਰ 'ਚ ਗੁੱਜਰ ਭਵਨ ਦਾ ਜਲਦੀ ਹੋਵੇਗਾ ਨਿਰਮਾਣ ਕਾਰਜ ਸ਼ੁਰੂ- ਬੈਂਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।