ਸ੍ਰੀ ਅਨੰਦਪੁਰ ਸਾਹਿਬ, 17 ਅਕਤੂਬਰ (ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੇ ਇੰਸਟੀਟਿਊਸ਼ਨ ਇਨੋਵੇਸ਼ਨ ਕੌਂਸਲ ਵਲੋਂ ਪੀ. ਜੀ. ਡਿਪਾਰਟਮੈਂਟ ਆਫ਼ ਕੰਪਿਊਟਰ ਸਾਇੰਸ ਦੇ ਸਹਿਯੋਗ ਨਾਲ 'ਏ. ਆਈ. ਇਨੋਵੇਸ਼ਨ ਫਾਰ ਸੋਸ਼ਲ ਗੁੱਡ' ਵਿਸ਼ੇ 'ਤੇ ਇਕ ਵਿਸ਼ੇਸ਼ ਗੈੱਸਟ ਲੈਕਚਰ ਕਰਵਾਇਆ ਗਿਆ | ਇਸ ਸੈਸ਼ਨ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੂੰ ਡਾ. ਸਰਵਣ ਸਿੰਘ (ਜੌਇੰਟ ਡਾਇਰੈਕਟਰ), ਡਾ. ਗੌਰਵ ਸ਼ਰਮਾ (ਅਸਿਸਟੈਂਟ ਪ੍ਰੋਫੈਸਰ) ਅਤੇ ਪਾਰਸ ਮਿਸ਼ਰਾ ਵਲੋਂ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਗਿਆ | ਸੈਸ਼ਨ ਦੌਰਾਨ ਵਿਦਵਾਨਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਸਮਾਜਿਕ ਜੀਵਨ ਨਾਲ ਜੁੜੀਆਂ ਮੌਜੂਦਾ ਸਮੱਸਿਆਵਾਂ ਦੀ ਪਛਾਣ ਕਰਨ ਅਤੇ ਆਰਟੀਫ਼ੀਸ਼ਲ ਇੰਟੈਲੀਜੈਂਸ ਰਾਹੀਂ ਉਨ੍ਹਾਂ ਦੇ ਆਸਾਨ ਅਤੇ ਪ੍ਰਭਾਵਸ਼ਾਲੀ ਹੱਲ ਖੋਜਣ | ਵਿਦਿਆਰਥੀਆਂ ਨੂੰ ਏ.ਆਈ. ਸਮਿੱਟ 2026 'ਚ ਸਰਗਰਮ ਹਿੱਸਾ ਲੈਣ ਲਈ ਵੀ ਉਤਸ਼ਾਹਿਤ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਨਵੇਂ ਅਤੇ ਰਚਨਾਤਮਕ ਵਿਚਾਰਾਂ ਨੂੰ ਵਿਦਵਾਨ ਪੈਨਲ ਨਾਲ ਸਾਂਝਾ ਕੀਤਾ ਅਤੇ ਕੀਮਤੀ ਸੁਝਾਅ ਪ੍ਰਾਪਤ ਕੀਤੇ | ਕਾਲਜ ਦੇ ਪਿ੍ੰਸੀਪਲ ਡਾ. ਜਸਵੀਰ ਸਿੰਘ ਨੇ ਕਾਲਜ ਦੇ ਇੰਸਟੀਟਿਊਸ਼ਨ ਇਨੋਵੇਸ਼ਨ ਕੌਂਸਲ ਅਤੇ ਕੰਪਿਊਟਰ ਸਾਇੰਸ ਵਿਭਾਗ ਦੇ ਸਾਂਝੇ ਯਤਨਾਂ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ 'ਚ ਨਵੀਨਤਾ ਅਤੇ ਸਮਾਜਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਵਧਾਉਂਦੇ ਹਨ | ਡਾ. ਸੁਰਿੰਦਰ ਕੁਮਾਰ, ਮੁਖੀ ਪੀ. ਜੀ. ਡਿਪਾਰਟਮੈਂਟ ਆਫ ਕੰਪਿਊਟਰ ਸਾਇੰਸ ਨੇ ਵੀ ਵਿਦਿਆਰਥੀਆਂ ਨੂੰ ਰਚਨਾਤਮਕ ਤੇ ਵਿਸ਼ਲੇਸ਼ਣਾਤਮਕ ਸੋਚ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ | ਡਾ. ਗੁਰਪ੍ਰੀਤ ਕੌਰ, ਮੁਖੀ ਪੀ.ਜੀ. ਡਿਪਾਰਟਮੈਂਟ ਆਫ ਅੰਗਰੇਜ਼ੀ ਅਤੇ ਪ੍ਰਧਾਨ ਆਈ.ਆਈ.ਸੀ. ਨੇ ਪੂਰੀ ਟੀਮ ਨੂੰ ਇਸ ਪ੍ਰੋਗਰਾਮ ਦੀ ਸਫਲਤਾਪੂਰਵਕ ਕਰਵਾਉਣ 'ਤੇ ਵਧਾਈ ਦਿੱਤੀ | ਇਸ ਪ੍ਰੋ. ਤਜਿੰਦਰ ਕੌਰ ਅਤੇ ਪ੍ਰੋ. ਪਰਮਜੀਤ ਕੌਰ ਵਲੋਂ ਕੀਤੀ ਗਈ ਤੇ ਕੰਪਿਊਟਰ ਸਾਇੰਸ ਵਿਭਾਗ ਦੇ ਸਾਰੇ ਸਟਾਫ ਨੇ ਵੀ ਸਰਗਰਮ ਭੂਮਿਕਾ ਨਿਭਾਈ |