14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਵਣ ਰੇਂਜ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਹੋਈ <br/>

ਅਜੀਤ ਡੈਸਕ 18-10-2025
ਸ੍ਰੀ ਚਮਕੌਰ ਸਾਹਿਬ, 17 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਵਣ ਰੇਂਜ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸਥਾਨਕ ਸਟੇਡੀਅਮ ਵਿਚ ਹੋਈ, ਜਿਸ ਵਿਚ ਪੰਜਾਬ ਫ਼ੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਸਰਦੂਲ ਸਿੰਘ ਬਾਲਸੰਢਾ ਵਿਸ਼ੇਸ਼ ਤੋਰ ਤੇ ਸ਼ਾਮਲ ਹੋਏ | ਇਸ ਮੀਟਿੰਗ ਵਿਚ ਵਣ ਵਿਭਾਗ ਦੇ ਵਰਕਰਾਂ ਨਾਲ ਮੰਗਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਤੇ ਵਿਭਾਗ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਗਈ ਕਿ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇ | ਇਸ ਮੌਕੇ ਹੋਰ ਜਥੇਬੰਦੀ ਛੱਡ ਕੇ ਆਏ ਵਰਕਰਾਂ ਦਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਕਿ ਜਥੇਬੰਦੀ ਵਿਚ ਇਨ੍ਹਾਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ | ਇਸ ਮੌਕੇ ਸੂਬਾ ਆਗੂ ਰੌਣਕ ਸਿੰਘ, ਮੀਤ ਪ੍ਰਧਾਨ ਸਤਨਾਮ ਸਿੰਘ ਰੌਣੀ, ਮੋਹਣ ਸਿੰਘ, ਅਮਨ ਸਿੰਘ, ਅਬਦੁੱਲ ਖਾਨ, ਗੁਰਪ੍ਰੀਤ ਸਿੰਘ, ਜਸਪਾਲ ਸਿੰਘ ਓਇੰਦ, ਸਵਰਨ ਸਿੰਘ, ਨੇਤਰ ਸਿੰਘ ਤੇ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਰਾਜਪਾਲ ਵਲੋਂ ਪਿ੍ੰਸੀਪਲ ਭੱਲੜੀ ਐਪਰੀਸੀਏਸ਼ਨ ਐਵਾਰਡ ਨਾਲ ਸਨਮਾਨਿਤ <br/> ਅਗਲੀ ਖ਼ਬਰ ਭਾਈ ਨੰਦ ਲਾਲ ਖ਼ਾਲਸਾ ਸਕੂਲ ਮੋਰਿੰਡਾ ਨੇ ਰੈਲੀ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।