14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਡੀ. ਏ. ਵੀ. ਸਕੂਲ ਦੀ ਅੰਡਰ-14 ਹਾਕੀ ਟੀਮ ਬਣੀ ਜ਼ਿਲ੍ਹਾ ਜੇਤੂ <br/>

ਅਜੀਤ ਡੈਸਕ 18-10-2025
ਰੂਪਨਗਰ, 17 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਹਾਕਸ ਸਟੇਡੀਅਮ ਵਿਖੇ ਚੱਲ ਰਹੇ ਜ਼ਿਲ੍ਹਾ ਪੱਧਰੀ ਹਾਕੀ ਦੇ ਮੁਕਾਬਲਿਆਂ ਵਿਚ ਡੀ. ਏ. ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ ਖਿਡਾਰੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਖਿਡਾਰੀਆਂ ਨੇ ਮੁਕਾਬਲਿਆਂ ਵਿਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਵੱਖੋ-ਵੱਖ ਸਕੂਲ ਦੀਆਂ ਟੀਮਾਂ ਨੂੰ ਹਰਾ ਕੇ ਇਸ ਖਿਤਾਬ 'ਤੇ ਕਬਜ਼ਾ ਕੀਤਾ | ਸਕੂਲ ਮੈਨੇਜਿੰਗ ਕਮੇਟੀ ਅਤੇ ਪਿ੍ੰਸੀਪਲ ਸੰਗੀਤਾ ਰਾਣੀ ਨੇ ਡੀ. ਪੀ. ਈ. ਰਵੀ ਇੰਦਰ ਸਿੰਘ ਅਤੇ ਹਾਕੀ ਕੋਚ ਲਵਜੀਤ ਸਿੰਘ ਕੰਗ ਨੂੰ ਵਧਾਈ ਦਿੱਤੀ | ਸਕੂਲ ਦੇ ਸੱਤ ਖਿਡਾਰੀਆਂ ਦੀ ਰਾਜ ਪੱਧਰੀ ਖੇਡਾਂ ਲਈ ਚੋਣ ਕੀਤੀ ਗਈ ਹੈ | ਪਿ੍ੰਸੀਪਲ ਸੰਗੀਤਾ ਰਾਣੀ ਨੇ ਸਾਰੇ ਖਿਡਾਰੀਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਸਾਨੂੰ ਪੂਰਾ ਵਿਸ਼ਵਾਸ ਹੈ ਕਿ ਸਾਡੀਆਂ ਹਾਕੀ ਦੀਆਂ ਬਾਕੀ ਟੀਮਾਂ ਵੀ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕਰਨਗੀਆਂ | ਸਕੂਲ ਵਿਦਿਆਰਥਣ ਸ਼ਰਨਜੀਤ ਕੌਰ ਨੇ ਨੈਸ਼ਨਲ ਗਤਕਾ ਐਸੋਸੀਏਸ਼ਨ ਆਫ ਇੰਡੀਆ ਵਲੋਂ ਖੇਡਦੇ ਹੋਏ ਸਿੰਗਲ ਸੋਟੀ ਮੁਕਾਬਲੇ ਵਿਚ ਸਿਲਵਰ ਮੈਡਲ ਪ੍ਰਾਪਤ ਕੀਤਾ | ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਮੌਕੇ ਸੀਨੀਅਰ ਅਧਿਆਪਕ ਇਕਬਾਲ ਸਿੰਘ, ਦਿਨੇਸ਼ ਵਰਮਾ, ਮੈਡਮ ਮਨਜੀਤ ਕੌਰ, ਸ਼ਿਵਾਨੀ ਤੇ ਮੈਡਮ ਪ੍ਰੀਤੀ ਖਾਸ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਅਬਿਆਣਾ ਵਿਖੇ ਸਾਲਾਨਾ ਛਿੰਝ ਮੇਲਾ ਕਰਵਾਇਆ <br/> ਅਗਲੀ ਖ਼ਬਰ ਮਾਤਾ ਸਤਿਆ ਦੇਵੀ ਮੈਮੋਰੀਅਲ ਸਿਟੀਜ਼ਨ ਹੋਮ 'ਚ ਦੀਵਾਲੀ ਮਨਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।