ਬੇਲਾ, 17 ਅਕਤੂਬਰ (ਮਨਜੀਤ ਸਿੰਘ ਸੈਣੀ)-ਸੈਂਟਰ ਭਲਿਆਣ ਅਧੀਨ ਹੋਈਆਂ ਸੈਂਟਰ ਪੱਧਰੀ ਖੇਡਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਗੜ੍ਹੀ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕੀਤਾ ਅਤੇ ਬਲਾਕ ਪੱਧਰੀ ਖੇਡਾਂ ਵਿਚ ਭਲਿਆਣ ਸੈਂਟਰ ਅਧੀਨ ਚੰਗਾ ਪ੍ਰਦਰਸ਼ਨ ਕਰਦੇ ਹੋਏ ਕ੍ਰਮਵਾਰ ਕਬੱਡੀ ਲੜਕੀਆਂ ਪਹਿਲਾਂ ਸਥਾਨ, ਹਾਕੀ ਲੜਕੇ ਪਹਿਲਾਂ ਸਥਾਨ ਪ੍ਰਾਪਤ ਕੀਤਾ | ਸਕੂਲ ਮੈਨੇਜਮੈਂਟ ਕਮੇਟੀ ਵਲੋਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਇੰਚਾਰਜ ਗੁਰਪ੍ਰੀਤ ਸਿੰਘ ਗਿਰਨ ਨੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ | ਹਰਪ੍ਰੀਤ ਕੌਰ, ਊਸ਼ਾ ਰਾਣੀ, ਪਰਮਜੀਤ ਕੌਰ, ਸ੍ਰੀਮਤੀ ਰਜਨੀ , ਹਰਮਿੰਦਰਜੀਤ ਕੌਰ ਤੇ ਸੁਰਜੀਤ ਕੌਰ ਆਦਿ ਹਾਜ਼ਰ ਸਨ |