08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਭੂਰੀਵਾਲੇ ਟਿੱਬਾ ਨੰਗਲ ਕਾਲਜ ਤੇ ਸਕੂਲ ਵਿਖੇ ਗ੍ਰੀਨ ਦੀਵਾਲੀ ਦਾ ਤਿਉਹਾਰ ਮਨਾਇਆ <br/>

ਅਜੀਤ ਡੈਸਕ 19-10-2025
ਨੂਰਪੁਰ ਬੇਦੀ, 18 ਅਕਤੂਬਰ (ਵਿੰਦਰਪਾਲ ਝਾਂਡੀਆਂ)- ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਅਤੇ ਸਕੂਲ ਟਿੱਬਾ ਨੰਗਲ ਵਿਖੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਨਾਲ ਗ੍ਰੀਨ ਦੀਵਾਲੀ ਦਾ ਤਿਉਹਾਰ ਨੂੰ ਮਨਾਇਆ ਗਿਆ | ਪ੍ਰੋ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਵਿੱਤਰ ਤਿਉਹਾਰ ਦੇ ਮੌਕੇ 'ਤੇ ਆਪਸੀ ਭਾਈਚਾਰਕ ਸਾਂਝ ਨੂੰ ਸਮਰਪਿਤ ਕਾਲਜ /ਸਕੂਲ ਦੇ ਵਿਦਿਆਰਥੀਆਂ ਨੇ ਮਿਲ ਕੇ ਦੀਵਾਲੀ ਤਿਉਹਾਰ ਨੂੰ ਮਨਾਉਣ ਦਾ ਉਪਰਾਲਾ ਕੀਤਾ ਤੇ ਇਸ ਦੇ ਨਾਲ ਹੀ ਦੀਵਾਲੀ ਤਿਉਹਾਰ ਦੇ ਨਾਲ ਸਬੰਧਿਤ ਬਹੁਤ ਹੀ ਖ਼ੂਬਸੂਰਤ ਰੰਗੋਲੀ ਦੀਵੇ ਜਗਾ ਕੇ ਵਿਦਿਆਰਥੀਆਂ ਵਲੋਂ ਬਣਾਈ ਗਈ | ਬਾਰ੍ਹਵੀਂ ਕਲਾਸ ਸਾਇੰਸ ਦੀ ਵਿਦਿਆਰਥਣ ਹਿਮਾਨੀ ਨੇ ਦੀਵਾਲੀ ਦੇ ਮੌਕੇ 'ਤੇ ਬਹੁਤ ਹੀ ਸ਼ਲਾਘਾਯੋਗ ਕਵਿਤਾ ਐਸਾ ਦੀਵਾ ਬਾਲੀਏ ਦੀ ਪੇਸ਼ਕਾਰੀ ਕੀਤੀ ਗਈ | ਕਾਲਜ ਪਿ੍ੰਸੀਪਲ ਮੈਡਮ ਨਿਸ਼ਾ ਸ਼ਰਮਾ ਨੇ ਆਪਣੇ ਸੰਬੋਧਨ ਵਿਚ ਜਿੱਥੇ ਸਾਰੇ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਇਸ ਪਵਿੱਤਰ ਤਿਉਹਾਰ ਦੀ ਮੁਬਾਰਕਬਾਦ ਦਿੱਤੀ ਤੇ ਨਾਲ ਹੀ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਹੋਕਾ ਦਿੱਤਾ ਗਿਆ | ਇਹ ਤਿਉਹਾਰ ਨੇਕੀ ਅਤੇ ਸਚਾਈ ਆਪਸੀ ਭਾਈਚਾਰੇ ਨਾਲ ਮਨਾਉਣ ਦੀ ਪ੍ਰੇਰਨਾ ਦਿੰਦਾ ਹੈ | ਇਸ ਮੌਕੇ ਕਾਲਜ ਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |

ਪਿਛਲੀ ਖ਼ਬਰ ਮਧੂਵਨ 'ਚ ਦੀਵਾਲੀ ਮੌਕੇ ਰੰਗੋਲੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਐਸ.ਜੀ.ਐਸ. ਖ਼ਾਲਸਾ ਸੀ: ਸੈ: ਸਕੂਲ ਦੇ ਐਨ.ਸੀ.ਸੀ. ਕੈਡਿਟਾਂ ਨੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਕੀਤਾ ਪ੍ਰਣ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।