07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਕਤਲੌਰ ਦੇ ਰਿਵਰਲੈਂਡ ਸਕੂਲ 'ਚ ਮਨਾਈ ਦੀਵਾਲੀ

ਅਜੀਤ ਡੈਸਕ 19-10-2025
ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਰਿਵਰਲੈਂਡ ਇੰਟਰਨੈਸ਼ਨਲ ਸਕੂਲ 'ਚ ਅੱਜ ਦੀਵਾਲੀ ਮਨਾਈ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਤੇ ਦੀਵੇ, ਮੋਮਬਤੀਆ ਸਜਾਉਣ, ਰੰਗੋਲੀਆਂ ਬਣਾਉਣ, ਕਾਰਡ ਬਣਾਉਣ ਆਦਿ ਦੇ ਮੁਕਾਬਲੇ ਕਰਵਾਏ ਗਏ | ਸੰਸਥਾ ਦੇ ਡਾਇਰੈਕਟਰ ਕੁਲਦੀਪ ਸਿੰਘ ਕੰਗ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਤੇ ਬੱਚਿਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ | ਮੰਚ ਦੀ ਭੂਮਿਕਾ ਮਨਵੀਰ ਕੌਰ ਅਤੇ ਮਨਪ੍ਰੀਤ ਕੌਰ ਵਲੋਂ ਅਦਾ ਕੀਤੀ ਗਈ | ਇਸ ਮੌਕੇ ਰਾਜਿੰਦਰ ਕੌਰ,ਗੁਰਪ੍ਰੀਤ ਕੌਰ, ਗੁਰਜੀਤ ਕੌਰ, ਸੁਮਨ ਬੇਗਮ, ਰਮਨਦੀਪ ਕੌਰ, ਹਰਮਨਦੀਪ ਕੌਰ, ਪ੍ਰੀਤੀ, ਰਮਨਦੀਪ ਕੌਰ, ਅਕਵਿੰਦਰ ਕੌਰ, ਜਸਵੀਰ ਕੌਰ, ਆਦਿ ਅਧਿਆਪਕਾਂ ਨੇ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦੀ ਰਸਮ ਅਦਾ ਕੀਤੀ ਅਤੇ ਅੰਤ ਵਿਚ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਵਲੋਂ ਕੇਕ ਵੀ ਕੱਟਿਆ ਗਿਆ |
ਪਿਛਲੀ ਖ਼ਬਰ ਦੀਵਾਲੀ ਦੇ ਤਿਉਹਾਰ ਮੌਕੇ ਮਿੱਟੀ ਦੀਵੇ ਘਰ-ਘਰ ਪਹੁੰਚਾ ਕੇ ਰੌਸ਼ਨ ਕਰਨ ਵਾਲੇ ਕਿਰਤੀਆਂ ਨੂੰ ਆਧੁਨਿਕ ਬਿਜਲਈ ਦੀਵਿਆਂ ਦੀ... ਅਗਲੀ ਖ਼ਬਰ ਬੱਸੀ ਗੁੱਜਰਾਂ ਦੀਆਂ ਵਿੱਦਿਅਕ ਸੰਸਥਾਵਾਂ 'ਚ ਦੀਵਾਲੀ ਦਾ ਤਿਉਹਾਰ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।