29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਕੋਟਲਾ ਸੁਰਮੁੱਖ ਸਕੂਲ 'ਚ ਗਰੀਨ ਦੀਵਾਲੀ ਮਨਾਈ <br/>

ਅਜੀਤ ਡੈਸਕ 22-10-2025
ਸ੍ਰੀ ਚਮਕੌਰ ਸਾਹਿਬ, 21 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਕੋਟਲਾ ਸੁਰਮੁੱਖ ਸਿੰਘ ਦੇ ਸਰਕਾਰੀ ਹਾਈ ਸਕੂਲ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ 50 ਤੋਂ ਵੱਧ ਫਲਦਾਰ ਤੇ ਫੁੱਲਦਾਰ ਪੌਦੇ ਲਗਾ ਕੇ ਗਰਨੀ ਦੀਵਾਲੀ ਮਨਾਈ | ਸਕੂਲ ਦੀ ਮੁੱਖ ਅਧਿਆਪਕਾ ਸ੍ਰੀਮਤੀ ਨਮਿਤਾ ਸ਼ਰਮਾ ਨੇ ਪੌਦੇ ਲਗਾਉਣ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਅੱਜ ਵਾਤਾਵਰਨ ਬਹੁਤ ਦੂਸ਼ਿਤ ਹੋ ਚੁੱਕਾ ਹੈ, ਜਿਸ ਕਾਰਨ ਵਿਦਿਆਰਥੀਆਂ ਨੂੰ ਇਕ ਵਿਸ਼ੇਸ਼ ਸੰਦੇਸ਼ ਦਿੱਤਾ ਗਿਆ ਕਿ ਪਟਾਕਿਆਂ 'ਚੋਂ ਨਿਕਲਣ ਵਾਲਾ ਧੂੰਆਂ ਵਾਤਾਵਰਨ ਨੂੰ ਹੋਰ ਦੂਸ਼ਿਤ ਕਰਨਗੇ, ਜਿਸ ਲਈ ਪਟਾਕਿਆਂ ਤੋਂ ਗੂਰੇਜ ਕਰਕੇ ਪੌਦੇ ਲਗਾਉਣ ਵੱਲ ਧਿਆਨ ਦਿੱਤਾ ਜਾਵੇ | ਇਸ ਮੌਕੇ ਮਾ: ਕੇਸਰ ਸਿੰਘ, ਦਵਿੰਦਰ ਸਿੰਘ, ਦਿਲਪ੍ਰੀਤ ਸਿੰਘ, ਜਗਮੋਹਣ ਸਿੰਘ ਆਦਿ ਅਧਿਆਪਕਾਂ ਨੇ ਵੀ ਬੂਟੇ ਲਗਾਉਣ ਵਿਚ ਅਹਿਮ ਭੂਮਿਕਾ ਅਦਾ ਕੀਤੀ |

ਪਿਛਲੀ ਖ਼ਬਰ ਡਾ. ਮਨਿੰਦਰਜੀਤ ਕੌਰ ਹਿਮਾਚਲ ਪ੍ਰਦੇਸ਼ ਸਰਕਾਰ 'ਚ ਸੂਬਾ ਪੱਧਰੀ ਮੈਂਬਰ ਨਾਮਜ਼ਦ <br/> ਅਗਲੀ ਖ਼ਬਰ ਦੀਵਾਲੀ ਦੇ ਤਿਉਹਾਰ ਮੌਕੇ ਖਰੀਦੋ-ਫਰੋਖਤ ਨੂੰ ਲੈ ਕੇ ਖਰੜ ਸ਼ਹਿਰ ਦੀਆਂ ਸੜਕਾਂ ਰਹੀਆਂ ਜਾਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।