29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਘੜੂੰਆਂ ਤੋਂ ਪ੍ਰਭਾਤ ਫੇਰੀਆਂ ਸ਼ੁਰੂ <br/>

ਅਜੀਤ ਡੈਸਕ 22-10-2025
ਮੋਰਿੰਡਾ, 21 ਅਕਤੂਬਰ (ਤਰਲੋਚਨ ਸਿੰਘ ਕੰਗ)-ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਘੜੂੰਆਂ ਤੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਹੈੱਡ ਗ੍ਰੰਥੀ ਭਾਈ ਮੋਹਨ ਸਿੰਘ ਦੀ ਅਗਵਾਈ ਹੇਠ ਪ੍ਰਭਾਤ ਫੇਰੀਆਂ ਆਰੰਭ ਕੀਤੀਆਂ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਈ ਦੀਪ ਸਿੰਘ ਘੜੂੰਆਂ ਅਤੇ ਬਾਬਾ ਦਿਲਬਾਗ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾਂ ਸ਼ਹੀਦੀ ਦਿਹਾੜੇ ਮਿਤੀ 25 ਨਵੰਬਰ ਨੂੰ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ, ਜਿਸ ਕਾਰਨ ਗੁਰਦੁਆਰਾ ਸਾਹਿਬ ਤੋਂ ਪ੍ਰਭਾਤ ਫੇਰੀਆਂ ਆਰੰਭ ਕੀਤੀਆਂ ਗਈਆਂ ਹਨ | ਉਹਨਾਂ ਦੱਸਿਆ ਕਿ ਇਹ ਪ੍ਰਭਾਤ ਫੇਰੀਆਂ ਮਿਤੀ 24 ਨਵੰਬਰ ਤੱਕ ਜਾਰੀ ਰਹਿਣਗੀਆਂ | ਇਸ ਮੌਕੇ ਭੁਪਿੰਦਰ ਸਿੰਘ, ਕੁਲਦੀਪ ਸਿੰਘ ਗੋਗੀ, ਰਣਜੀਤ ਸਿੰਘ ਬਾਦਲ, ਮਨਦੀਪ ਸਿੰਘ, ਰਣਜੀਤ ਸਿੰਘ, ਰਵਿੰਦਰ ਸਿੰਘ, ਪਿ੍ਥੀ ਸਿੰਘ, ਸੰਦੀਪ ਸਿੰਘ ਤੇ ਬਲਕਾਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਲੱਦਾਖ ਦੇ ਉਪ ਰਾਜਪਾਲ ਨੇ ਸੈਨਿਕਾਂ ਨਾਲ ਦੀਵਾਲੀ ਮਨਾਈ ਅਗਲੀ ਖ਼ਬਰ ਕਾਂਗਰਸੀ ਆਗੂ ਪ੍ਰੇਮ ਸਿੰਘ ਬਾਸੋਵਾਲ ਨੂੰ ਸਦਮਾ, ਸਪੁੱਤਰ ਸਵਰਗਵਾਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।