ਨੂਰਪੁਰ ਬੇਦੀ, 22 ਅਕਤੂਬਰ (ਵਿੰਦਰਪਾਲ ਝਾਂਡੀਆਂ)-ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਪਿੰਡ ਬਾਹਮਣਮਾਜਰਾ ਵਲੋਂ ਆਪਣੇ ਦੁੱਧ ਉਤਪਾਦਕਾਂ ਨੂੰ ਮੁਨਾਫ਼ਾ ਵੰਡਣ ਲਈ ਇਕ ਸਮਾਗਮ ਸਕੱਤਰ ਬਖਸੀਸ਼ ਸਿੰਘ ਦੀ ਅਗਵਾਈ 'ਚ ਕਰਵਾਇਆ ਗਿਆ | ਮੁਨਾਫ਼ਾ ਵੰਡਣ ਦੀ ਰਸਮ ਸਭਾ ਦੇ ਪ੍ਰਧਾਨ ਕੇਵਲ ਰਾਮ ਚਾਹਲ ਨੇ ਅਦਾ ਕੀਤੀ ਤੇ ਸਭਾ ਦਾ ਕੁੱਲ 6 ਲੱਖ 9000 ਰੁਪਏ ਦੀ ਰਾਸ਼ੀ ਦਾ ਮੁਨਾਫ਼ਾ ਦੁੱਧ ਉਤਪਾਦਕਾਂ ਨੂੰ ਤਕਸੀਮ ਕੀਤਾ | ਇਸ ਮੌਕੇ ਉਨਾਂ ਨੇ ਕਿਹਾ ਕਿ ਸਾਨੂੰ ਵੇਰਕਾ ਮਿਲਕ ਪਲਾਟ ਵਲੋਂ ਪਸ਼ੂ ਪਾਲਕਾਂ ਲਈ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਦਾ ਲਾਭ ਲੈਣਾ ਚਾਹੀਦਾ ਹੈ | ਸਭਾ ਦੇ ਸਕੱਤਰ ਤੇ ਸਾਬਕਾ ਸਰਪੰਚ ਬਖਸੀਸ਼ ਸਿੰਘ ਨੇ ਦੱਸਿਆ ਕਿ ਸਭ ਤੋਂ ਵੱਧ ਮੁਨਾਫ਼ਾ ਪ੍ਰਾਪਤ ਕਰਨ 'ਚ ਪਹਿਲਾਂ ਸਥਾਨ ਜਗਤ ਰਾਮ ਕਾਲਾ ਝਾਂਡੀਆਂ ਕਲਾਂ, ਦੂਸਰਾ ਜਸਵਿੰਦਰ ਸਿੰਘ ਜਦਕਿ ਹਰਵਿੰਦਰ ਸਿੰਘ ਦਾਣੂ ਨੇ ਤੀਸਰਾ ਸਥਾਨ ਹਾਸਿਲ ਕੀਤਾ ਹੈ | ਇਸ ਮੋਕੇ ਤੇ ਪ੍ਰਧਾਨ ਕੇਵਲ ਰਾਮ ਮੀਤ ਪ੍ਰਧਾਨ ਅਮਰਜੀਤ ਸਿੰਘ, ਸਕੱਤਰ ਬਖਸੀਸ਼ ਸਿੰਘ, ਹਰਬੰਸ ਸਿੰਘ, ਪਿਆਰਾ ਸਿੰਘ, ਕੁਲਵਿੰਦਰ ਸਿੰਘ, ਸੂਬੇਦਾਰ ਅਵਤਾਰ ਸਿੰਘ, ਸਰਪੰਚ ਅਵਤਾਰ ਸਿੰਘ, ਧਰਮਿੰਦਰ ਸਿੰਘ, ਸੁਰਜੀਤ ਸਿੰਘ, ਪਰਮਜੀਤ ਸਿੰਘ, ਕਮਲਜੀਤ ਸਿੰਘ, ਇਕਬਾਲ ਸਿੰਘ, ਹਰਪ੍ਰੀਤ ਸਿੰਘ ਆਦਿ ਸਮੇਤ ਹੋਰ ਦੁੱਧ ਉਤਪਾਦਕ ਹਾਜ਼ਰ ਸਨ |