18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਸ੍ਰੀ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਉਤਸਵ ਸ਼ਰਧਾ ਪੂਰਵਕ ਮਨਾਇਆ <br/>

ਅਜੀਤ ਡੈਸਕ 23-10-2025
ਮੋਰਿੰਡਾ, 22 ਅਕਤੂਬਰ (ਪਿ੍ਤਪਾਲ ਸਿੰਘ)-ਸ਼੍ਰੀ ਵਿਸ਼ਵਕਰਮਾ ਸਭਾ ਮੋਰਿੰਡਾ ਵਲੋਂ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਉਤਸਵ, ਵਿਸ਼ਵਕਰਮਾ ਔਜ਼ਾਰ ਪੂਜਾ ਅਤੇ 13ਵਾਂ ਮੂਰਤੀ ਸਥਾਪਨਾ ਦਿਵਸ ਸਥਾਨਕ ਵਿਸ਼ਵਕਰਮਾ ਭਵਨ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਸਬੰਧੀ ਸਭਾ ਦੇ ਸਕੱਤਰ ਸਤਨਾਮ ਸਿੰਘ ਪਾਪੂਲਰ ਨੇ ਦੱਸਿਆ ਕਿ ਇਸ ਮੌਕੇ ਪ੍ਰਕਾਸ਼ ਪ੍ਰੇਮੀ ਦੇ ਜਥੇ ਵਲੋਂ ਭਗਵਾਨ ਵਿਸ਼ਵਕਰਮਾ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ | ਇਸ ਮੌਕੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਅਤੇ ਹਲਕਾ ਵਿਧਾਇਕ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਜਦੋਂ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਜ਼ਿਲ੍ਹਾ ਯੋਜਨਾ ਬੋਰਡ ਮੋਹਾਲੀ ਦੇ ਸਾਬਕਾ ਚੇਅਰਮੈਨ ਵਿਜੇ ਸ਼ਰਮਾ ਟਿੰਕੂ, ਪੰਜਾਬ ਕਿ੍ਕਟ ਐਸੋਸੀਏਸ਼ਨ ਦੇ ਕੌਂਸਲ ਮੈਂਬਰ ਬੀਰ ਦਵਿੰਦਰ ਸਿੰਘ ਬੱਲਾਂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਉਪਰੋਕਤ ਆਗੂਆਂ ਨੇ ਵਿਸ਼ਵਕਰਮਾ ਭਾਈਚਾਰੇ ਨੂੰ ਵਿਸ਼ਵਕਰਮਾ ਔਜ਼ਾਰ ਪੂਜਾ ਅਤੇ 13ਵਾਂ ਮੂਰਤੀ ਸਥਾਪਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਸਮੂਹ ਵਿਸ਼ਵਕਰਮਾ ਭਾਈਚਾਰੇ ਨੂੰ ਵਿਸ਼ਵਕਰਮਾ ਜਯੰਤੀ ਦੀ ਵਧਾਈ ਦਿੰਦਿਆਂ ਕਿਹਾ ਕਿ ਸ਼ਿਲਪ ਦੇ ਦੇਵਤਾ ਭਗਵਾਨ ਵਿਸ਼ਵਕਰਮਾ ਜੀ ਦੀ ਹੀ ਦੇਣ ਹੈ ਕਿ ਅੱਜ ਪੂਰਾ ਜਗਤ ਤਕਨੀਕ ਦੀ ਦੁਨੀਆ ਵਿਚ ਤਰੱਕੀ ਦੀਆਂ ਪਲਾਂਘਾਂ ਪੁੱਟ ਰਿਹਾ ਹੈ | ਇਸ ਮੌਕੇ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਵੱਲੋਂ ਸ੍ਰੀ ਵਿਸ਼ਵਕਰਮਾ ਸਭਾ ਨੂੰ 5 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ | ਇਸ ਮੌਕੇ ਐਸ. ਡੀ. ਐਮ. ਮੋਰਿੰਡਾ ਸ. ਸੁਖਪਾਲ ਸਿੰਘ, ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਜਗਦੇਵ ਸਿੰਘ ਭਟੋਆ, ਜਸਵਿੰਦਰ ਸਿੰਘ ਗੋਲਡੀ ਸਾਬਕਾ ਪ੍ਰਧਾਨ ਨਗਰ ਕੌਂਸਲ ਕੁਰਾਲੀ ਨੇ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰੀ ਲਗਵਾਈ | ਸਤਨਾਮ ਸਿੰਘ ਨੇ ਦੱਸਿਆ ਕਿ ਇਸ ਮੌਕੇ ਸਾਬਕਾ ਕੌਂਸਲਰ ਪਵਨ ਧੀਮਾਨ ਨੂੰ ਸਰਬ ਸੰਮਤੀ ਨਾਲ ਸਭਾ ਦਾ ਅਗਲੇ ਸੈਸ਼ਨ ਲਈ ਪ੍ਰਧਾਨ ਚੁਣਿਆ ਗਿਆ | ਇਸ ਮੌਕੇ ਸਭਾ ਦੇ ਪ੍ਰਧਾਨ ਹਰਮੀਤ ਸਿੰਘ, ਜਗਤਾਰ ਸਿੰਘ ਘੜੂੰਆਂ ਸਿਆਸ ਸਕੱਤਰ, ਮਾਰਕੀਟ ਕਮੇਟੀ ਮੋਰਿੰਡਾ ਦੇ ਚੇਅਰਮੈਨ ਐਨ ਪੀ ਰਾਣਾ, ਸ਼੍ਰੀ ਚਮਕੌਰ ਸਾਹਿਬ ਦੇ ਚੇਅਰਮੈਨ ਸਕਿੰਦਰ ਸਿੰਘ ਸਹੇੜੀ, ਸ਼ੂਗਰ ਮਿੱਲ ਮੋਰਿੰਡਾ ਦੇ ਚੇਅਰਮੈਨ ਜਸਵਿੰਦਰ ਸਿੰਘ ਸੋਹੀ, ਬਿਕਰਮ ਬਹਾਦਰ, ਪਾਲ ਸਿੰਘ, ਗੁਰਨਾਮ ਸਿੰਘ, ਤੇਜਿੰਦਰ ਸਿੰਘ ਕਲਸੀ, ਜਸਵਿੰਦਰ ਸਿੰਘ ਮੁੰਡੇ, ਜਸਵਿੰਦਰ ਸਿੰਘ ਕਲਸੀ ਸਹਾਇਕ ਐੱਸ. ਡੀ. ਐੱਮ., ਸਤਵਿੰਦਰ ਸਿੰਘ, ਰਜਿੰਦਰ ਸਿੰਘ, ਅਵਤਾਰ ਸਿੰਘ ਏ ਐਸ, ਗੁਰਜੀਤ ਸਿੰਘ, ਗੁਰਮੀਤ ਸਿੰਘ ਏ.ਐੱਸ., ਸੰਤ ਸਿੰਘ, ਗੁਰਿੰਦਰ ਸਿੰਘ ਗੋਗੀ, ਹਰਜੀਤ ਸਿੰਘ ਸੱਲ, ਕੁਲਬੀਰ ਸਿੰਘ ਸੋਨੂ, ਬਿਕਰਮਜੀਤ ਸਿੰਘ, ਦਿਲਜੀਤ ਸਿੰਘ ਬਿੱਟੂ, ਕੌਂਸਲਰ ਹਰਜੀਤ ਸਿੰਘ ਸੋਢੀ, ਕੌਂਸਲਰ ਅੰਮਿ੍ਤਪਾਲ ਸਿੰਘ ਖੱਟੜਾ, ਕੌਂਸਲਰ ਰਜੇਸ਼ ਕੁਮਾਰ ਸਸੋਦੀਆ, ਕੌਂਸਲਰ ਰਾਜਪ੍ਰੀਤ ਸਿੰਘ ਰਾਜੀ, ਸਮਾਜ ਸੇਵੀ ਸੰਗਤ ਸਿੰਘ ਭਾਮੀਆ, ਸੰਦੀਪ ਸੋਨੂ, ਸਾਬਕਾ ਨਗਰ ਕੌਂਸਲ ਪ੍ਰਧਾਨ ਹਰੀਪਾਲ, ਗੁਰਜੀਤ ਸਿੰਘ ਰੂਪਰਾਏ, ਕੇਸਰ ਸਿੰਘ ਸਮਾਣਾ, ਨਵਦੀਪ ਸਿੰਘ ਟੋਨੀ, ਆੜ੍ਹਤੀ ਆਗੂ ਪਰਮਿੰਦਰ ਸਿੰਘ ਖਟੜਾ, ਬਲਜਿੰਦਰ ਸਿੰਘ ਚੂਹੜ ਮਾਜਰਾ, ਨਿਰਮਲ ਪ੍ਰੀਤ ਸਿੰਘ ਮਿਹਰਵਾਨ, ਜਗਜੀਤ ਸਿੰਘ ਰੀਹਲ, ਜਗਦੀਪ ਸਿੰਘ ਫ਼ੌਜੀ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਚੋਰੀ ਦੇ ਛੇ ਮੋਟਰਸਾਈਕਲਾਂ ਸਮੇਤ ਇਕ ਗਿ੍ਫ਼ਤਾਰ ਅਗਲੀ ਖ਼ਬਰ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਵਸ ਮੌਕੇ 'ਤੇ ਧਾਰਮਿਕ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।