18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਖੜ੍ਹੀ ਕਾਰ ਦਾ ਸ਼ੀਸ਼ਾ ਤੋੜ ਕੇ ਪਰਸ ਕੀਤਾ ਚੋਰੀ

ਅਜੀਤ ਡੈਸਕ 23-10-2025
ਜ਼ੀਰਕਪੁਰ, 22 ਅਕਤੂਬਰ (ਮਨਿੰਦਰ ਸਿੰਘ)-ਜ਼ੀਰਕਪੁਰ-ਅੰਬਾਲਾ ਮੁੱਖ ਮਾਰਗ 'ਤੇ ਸਥਿਤ ਕੋਸਮੋ ਪਲਾਜ਼ਾ ਵਿਖੇ ਦੀਵਾਲੀ ਦੀ ਖ਼ਰੀਦਦਾਰੀ ਕਰਨ ਆਏ ਪਰਿਵਾਰ ਦੀ ਬਾਹਰ ਖੜ੍ਹੀ ਕਾਰ ਦਾ ਸ਼ੀਸ਼ਾ ਤੋੜ ਕੇ ਕਿਸੇ ਨੇ ਪਰਸ ਚੋਰੀ ਕਰ ਲਿਆ | ਜ਼ੀਰਕਪੁਰ ਪੁਲਿਸ ਨੇ ਸ਼ਿਕਾਇਤ ਮਿਲਣ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਹੈ | ਕਾਰ ਦੇ ਮਾਲਕ ਸ਼ਵਿੰਦਰ ਸਿੰਘ ਵਾਸੀ ਚੰਡੀਗੜ੍ਹ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਦੱਸਿਆ ਹੈ ਕਿ ਦੀਵਾਲੀ ਦੇ ਚਲਦਿਆਂ ਉਹ ਜ਼ੀਰਕਪੁਰ ਦੇ ਕੋਸਮੋ ਪਲਾਜ਼ਾ ਵਿਖੇ ਖ਼ਰੀਦਦਾਰੀ ਕਰਨ ਲਈ ਆਏ ਸਨ ਤੇ ਉਨ੍ਹਾਂ ਨੇ ਕਾਰ ਪਲਾਜ਼ਾ ਦੇ ਬਾਹਰ ਖੜ੍ਹੀ ਕੀਤੀ ਸੀ | ਜਦੋਂ ਉਹ ਖ਼ਰੀਦਦਾਰੀ ਕਰਕੇ ਵਾਪਸ ਆਏ ਤਾਂ ਦੇਖਿਆ ਕਿ ਉਨ੍ਹਾਂ ਦੀ ਕਾਰ ਦਾ ਪਿਛਲਾ ਸ਼ੀਸ਼ਾ ਟੁੱਟਿਆ ਹੋਇਆ ਹੈ | ਜਦੋਂ ਉਨ੍ਹਾਂ ਨੇ ਕਾਰ ਦੇ ਅੰਦਰ ਝਾਤੀ ਮਾਰ ਕੇ ਦੇਖਿਆ ਤਾਂ ਉਸ ਦਾ ਪਰਸ ਚੋਰੀ ਹੋ ਚੁੱਕਾ ਸੀ | ਉਨ੍ਹਾਂ ਦੱਸਿਆ ਕਿ ਪਰਸ ਵਿਚ ਦੋ ਏ. ਟੀ. ਐੱਮ. ਕਾਰਡ, ਇਕ ਕ੍ਰੈਡਿਟ ਕਾਰਡ, ਆਧਾਰ ਕਾਰਡ, ਡਰਾਈਵਿੰਗ ਲਾਇਸੰਸ, ਪਾਸਪੋਰਟ ਤੇ ਆਰ. ਸੀ. ਸਮੇਤ ਹੋਰ ਕਈ ਜ਼ਰੂਰੀ ਦਸਤਾਵੇਜ਼ ਮੌਜੂਦ ਸਨ | ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਚੋਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ ਅਗਲੀ ਖ਼ਬਰ ਪ੍ਰਾਚੀਨ ਸ਼ਿਵ ਮੰਦਰ ਵਿਖੇ ਗੋਵਰਧਨ ਪੂਜਾ ਸੰਬੰਧੀ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।