ਖਰੜ, 22 ਅਕਤੂਬਰ (ਜੰਡਪੁਰੀ)-ਖਰੜ ਦੀ ਨਾਮਵਰ ਸ਼ਖ਼ਸੀਅਤ ਸੀਨੀਅਰ ਐਡਵੋਕੇਟ ਪੰਡਿਤ ਸ਼ਿਵ ਰਾਮ ਵੈਦ ਦੇ ਪੁੱਤਰ ਸਵ. ਨਟਰਾਜਨ ਕੌਸ਼ਲ (69) ਜੋ ਕਿ ਪਿਛਲੇ ਦਿਨੀਂ ਅਚਾਨਕ ਇਸ ਦੁਨੀਆ ਤੋਂ ਰੁਖਸਤ ਹੋ ਗਏ ਸਨ, ਨਮਿਤ ਰਸਮ ਪੱਗੜੀ ਅੱਜ ਡਿਵਾਇਨ ਰਿਜੋਰਟ ਕੁਰਾਲੀ ਵਿਖੇ ਹੋਈ | ਇਸ ਮੌਕੇ ਰੋਟਰੀ ਕਲੱਬ ਵਲੋਂ ਉਨ੍ਹਾਂ ਦੇ ਮਰਨ ਉਪਰੰਤ ਅੱਖਾਂ ਦਾਨ ਕਰਨ ਵਾਲੇ ਪਰਿਵਾਰ ਨੂੰ ਪੀ. ਜੀ. ਆਈ. ਚੰਡੀਗੜ੍ਹ ਦੇ ਅੱਖਾਂ ਦੇ ਵਿਭਾਗ ਵਲੋਂ ਭੇਜਿਆ ਗਿਆ ਸਰਟੀਫ਼ਿਕੇਟ ਤੇ ਰੋਟਰੀ ਕਲੱਬ ਦਾ ਸਨਮਾਨ ਪੱਤਰ ਦੇ ਕੇ ਨਿਵਾਜਿਆ ਗਿਆ | ਇਹ ਦੋਵੇਂ ਸਨਮਾਨ ਪੱਤਰ ਪਰਿਵਾਰ ਨੂੰ ਭੇਟ ਕਰਨ ਦੀ ਰਸਮ ਮੌਜੂਦਾ ਐਮ. ਪੀ. ਜਲੰਧਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਨਿਭਾਈ ਗਈ | ਇਸ ਮੌਕੇ ਪੀ. ਡੀ. ਜੀ. ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ ਸਵ. ਨਟਰਾਜਨ ਕੌਸ਼ਲ ਦੀਆਂ ਅੱਖਾਂ ਉਨ੍ਹਾਂ ਦੇ ਪੁੱਤਰ ਕਰਨ ਕੌਸ਼ਲ ਵਲੋਂ ਦਾਨ ਕੀਤੀਆਂ ਗਈਆਂ ਸਨ, ਜਿਸ ਨਾਲ ਹੁਣ ਦੋ ਵਿਅਕਤੀ ਇਸ ਸੁੰਦਰ ਦੁਨੀਆ ਨੂੰ ਦੇਖਣ ਦੇ ਯੋਗ ਹੋ ਗਏ ਹਨ | ਇਸ ਮੌਕੇ ਭਾਜਪਾ ਆਗੂ ਰਣਜੀਤ ਸਿੰਘ ਗਿੱਲ, ਐਮ. ਪੀ. ਮਾਲਵਿੰਦਰ ਸਿੰਘ ਕੰਗ, ਰਣਜੀਤ ਸਿੰਘ ਜੀਤੀ ਪਡਿਆਲਾ ਤੇ ਗੁਰਪ੍ਰਤਾਪ ਸਿੰਘ ਪਡਿਆਲਾ ਸਮੇਤ ਵੱਡੀ ਗਿਣਤੀ 'ਚ ਰਿਸ਼ਤੇਦਾਰ, ਕੌਂਸਲਰ, ਰੋਟੇਰੀਅਨਜ਼ ਅਤੇ ਵੱਖ-ਵੱਖ ਸੰਸਥਾਵਾਂ ਦੇ ਮੈਂਬਰ ਹਾਜ਼ਰ ਸਨ |