19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਮਹਿਲਾ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲ੍ਹਾ ਸਮਾਪਤ

ਅਜੀਤ ਡੈਸਕ 23-10-2025
ਸ੍ਰੀ ਚਮਕੌਰ ਸਾਹਿਬ, 22 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਭੂਰੜੇ ਮਾਰਗ 'ਤੇ ਇਕ ਪ੍ਰਵਾਸੀ ਔਰਤ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ | ਥਾਣਾ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇੱਥੋਂ ਦੇ ਭੂਰੜੇ ਮਾਰਗ 'ਤੇ ਕਿਰਾਏ ਦੇ ਮਕਾਨ ਵਿਚ ਰਹਿੰਦੀ 23 ਵਰਿ੍ਹਆਂ ਦੀ ਰੌਸ਼ਨੀ ਪਤਨੀ ਅਭੇ ਵਲੋਂ ਕੀਤੀ ਖ਼ੁਦਕੁਸ਼ੀ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ | ਉਸ ਦੀ ਲਾਸ਼ ਪੋਸਟ ਮਾਰਟਮ ਲਈ ਭੇਜ ਦਿੱਤੀ ਗਈ ਹੈ |
ਸੜਕੇ ਹਾਦਸੇ 'ਚ ਇਕ ਦੀ ਮੌਤ
ਸ੍ਰੀ ਚਮਕੌਰ ਸਾਹਿਬ, 22 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ-ਨੀਲੋਂ ਮਾਰਗ ਤੇ ਪਿੰਡ ਬਸੀ ਗੁਜਰਾਂ ਨੇੜੇ ਇਕ ਮੋਟਰਸਾਈਕਲ ਵਿਚ ਗ਼ਲਤ ਦਿਸ਼ਾ ਤੋਂ ਆ ਕੇ ਟਕਰਾਈ ਐਕਟਿਵਾ ਕਾਰਨ ਮੋਟਰਸਾਈਕਲ ਚਾਲਕ ਦੇ ਸੜਕ 'ਤੇ ਡਿੱਗਣ ਨਾਲ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ | ਹਾਦਸੇ ਦੀ ਤਫ਼ਤੀਸ਼ ਕਰ ਰਹੇ ਏ.ਅੱੈਸ.ਆਈ. ਸੁਦੇਸ਼ ਕੁਮਾਰ ਨੇ ਦੱਸਿਆ ਕਿ ਮਿ੍ਤਕ ਦੀ ਸ਼ਨਾਖ਼ਤ ਸ਼ੰਕਰ ਲਾਲ ਪੁੱਤਰ ਰਾਮ ਲੋਕ ਵਾਸੀ ਮੋਤੀ ਨਗਰ ਲੁਧਿਆਣਾ ਵਜੋਂ ਹੋਈ ਹੈ | ਐਕਟਿਵਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਜਦਕਿ ਉਸ ਦੀ ਸਕੂਟਰੀ ਦਾ ਨੰਬਰ ਟਰੇਸ ਹੋ ਚੁੱਕਾ ਹੈ |


ਪਿਛਲੀ ਖ਼ਬਰ ਲੱਖਾਂ ਰੁਪਏ ਲੈਣ ਦੇ ਬਾਵਜੂਦ ਇੰਗਲੈਂਡ ਦੀ ਸਪਾਂਸਰਸ਼ਿਪ ਨਾ ਦਿਵਾਉਣ ਵਾਲੇ ਏਜੰਟ ਖ਼ਿਲਾਫ਼ ਮਾਮਲਾ ਦਰਜ <br/> ਅਗਲੀ ਖ਼ਬਰ ਰਾਸ਼ਟਰੀ ਬਾਲ ਵਿਗਿਆਨ ਪ੍ਰਦਰਸ਼ਨੀ ਲਈ ਸਹਿਜਪ੍ਰੀਤ ਦੀ ਹੋਈ ਚੋਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।