19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਬਾਬਾ ਵਿਸ਼ਵਕਰਮਾ ਜੀ ਸਿਰਜਣਹਾਰ ਤੇ ਕਲਾ ਦੇ ਪ੍ਰੇਰਕ ਸਨ- ਵਿਧਾਇਕ ਚੱਢਾ <br/>

ਅਜੀਤ ਡੈਸਕ 23-10-2025
ਨੂਰਪੁਰ ਬੇਦੀ, 22 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਸ਼ਿਲਪ ਕਲਾ ਦੇ ਬਾਨੀ ਤੇ ਲੋਕ ਹਿਤ ਲਈ ਜੀਵਨ ਸਮਰਪਿਤ ਕਰਨ ਵਾਲੇ ਬਾਬਾ ਵਿਸ਼ਵਕਰਮਾ ਜੀ ਦਾ ਸਲਾਨਾ ਉਤਸਵ ਨੂਰਪੁਰ ਬੇਦੀ ਵਿਖੇ ਸਥਿਤ ਬਾਬਾ ਵਿਸ਼ਵਕਰਮਾ ਮੰਦਰ ਵਿਚ ਉਤਸ਼ਾਹ ਨਾਲ ਮਨਾਇਆ ਗਿਆ | ਮੰਦਰ ਪ੍ਰਬੰਧਕ ਕਮੇਟੀ ਵਲੋਂ ਕੀਤੇ ਗਏ ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਪਹੁੰਚ ਕੇ ਮੱਥਾ ਟੇਕਿਆ ਅਤੇ ਅਸੀਂ ਇਸ ਪ੍ਰਾਪਤ ਕੀਤੀ | ਸਮਾਗਮ ਦੀ ਸ਼ੁਰੂਆਤ ਬਲਦੇਵ ਰਾਜ ਧੀਮਾਨ ਵਲੋਂ ਝੰਡਾ ਚੜ੍ਹਾ ਕੇ ਕੀਤੀ ਗਈ, ਜਿਸ ਤੋਂ ਬਾਅਦ ਭਜਨ-ਕੀਰਤਨ ਕੀਤਾ ਗਿਆ | ਸਮਾਗਮ ਦੌਰਾਨ ਵੱਖ-ਵੱਖ ਕਲਾਕਾਰਾਂ ਨੇ ਬਾਬਾ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਸ਼ਮੂਲੀਅਤ ਕੀਤੀ | ਉਨ੍ਹਾਂ ਪ੍ਰਬੰਧਕ ਕਮੇਟੀ ਨੂੰ ਪੰਜ ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ | ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ, ਪੰਜਾਬ ਮੋਰਚੇ ਤੋਂ ਗੌਰਵ ਰਾਣਾ ਨੇ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ ਤੇ ਕਿਹਾ ਕਿ ਬਾਬਾ ਵਿਸ਼ਵਕਰਮਾ ਜੀ ਨੇ ਸਾਰਿਆਂ ਨੂੰ ਆਪਸੀ ਪਿਆਰ ਤੇ ਭਰਾਵਾਂ ਦੀ ਭਾਵਨਾ ਨਾਲ ਜੀਵਨ ਜਿਊਣ ਦਾ ਸੰਦੇਸ਼ ਦਿੱਤਾ | ਸੰਤ ਅਨਮੋਲਕਾ ਨੰਦ ਜੀ, ਉਮੇਦ ਗਿਰੀ ਬਿੱਲਪਰ ਵਾਲੇ, ਅਤੇ ਧੀਰਜ ਗਿਰੀ ਜੀ ਨੇ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ ਤੇ ਸੰਗਤਾਂ ਨੂੰ ਅਸ਼ੀਰਵਾਦ ਦਿੱਤਾ | ਸਮਾਗਮ ਦੌਰਾਨ ਲੰਗਰ ਦਾ ਵਿਸ਼ੇਸ਼ ਤੌਰ ਤੇ ਪ੍ਰਬੰਧ ਕੀਤਾ ਗਿਆ ਸੀ | ਇਸ ਮੌਕੇ ਦੇਸ਼ਰਾਜ ਸੈਣੀ, ਜਰਨੈਲ ਸਿੰਘ ਲਾਲੀ, ਮਨੀਸ਼ ਪੁਰੀ, ਮਾ. ਰਾਮ ਸਿੰਘ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਦੋ-ਦੋ ਦੀਵਾਲੀਆਂ ਮੌਕੇ ਪੰਜਾਬੀਆਂ ਨੇ ਦਿਖਾਇਆ ਆਪਣਾ ਦਮਖਮ <br/> ਅਗਲੀ ਖ਼ਬਰ ਪ੍ਰਸ਼ਾਸਨ ਨੇ ਬਾਜ਼ਾਰਾਂ 'ਚ ਆਤਿਸ਼ਬਾਜ਼ੀ ਖਰੀਦਣ ਤੇ ਵੇਚਣ 'ਤੇ ਲਗਾਈ ਪਾਬੰਦੀ ਦੇ ਹੁਕਮਾਂ ਦੀਆਂ ਦੁਕਾਨਦਾਰਾਂ ਨੇ ਉਡਾਈਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।