29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਬਾਬਾ ਬਾਲਕ ਨਾਥ ਜੀ ਦੇ ਜਨਮ ਦਿਨ ਸੰਬੰਧੀ ਸ਼ੋਭਾ ਯਾਤਰਾ ਕੱਢੀ <br/>

ਅਜੀਤ ਡੈਸਕ 24-10-2025
ਮੋਰਿੰਡਾ, 23 ਅਕਤੂਬਰ (ਪਿ੍ਤਪਾਲ ਸਿੰਘ)-ਬਖ਼ਸ਼ੀਸ਼ ਪੌਣਾਹਾਰੀ ਸੋਸ਼ਲ ਵੈੱਲਫੇਅਰ ਕਲੱਬ ਮੋਰਿੰਡਾ ਵਲੋਂ ਸਿੱਧ ਬਾਬਾ ਬਾਲਕ ਨਾਥ ਜੀ ਦੇ ਜਨਮ ਦਿਵਸ ਸਬੰਧੀ ਸ਼ੋਭਾ ਯਾਤਰਾ ਕੱਢੀ ਗਈ | ਇਹ ਸ਼ੋਭਾ ਯਾਤਰਾ ਬਾਬਾ ਬਾਲਕ ਨਾਥ ਮੰਦਿਰ ਤੋਂ ਅਰੰਭ ਹੋ ਕੇ ਵੱਖ-ਵੱਖ ਬਜ਼ਾਰਾਂ ਵਿਚੋਂ ਹੁੰਦੀ ਹੋਈ ਮੁੜ ਮੰਦਰ ਵਿਖੇ ਹੀ ਸਮਾਪਤ ਹੋਈ | ਸ਼ੋਭਾ ਯਾਤਰਾ ਦੇ ਸਵਾਗਤ ਲਈ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਵਲੋਂ ਸਵਾਗਤੀ ਗੇਟ ਤੇ ਸੰਗਤਾਂ ਲਈ ਚਾਹ ਪਕੌੜੇ, ਫਲ ਫਰੂਟ ਆਦਿ ਦੇ ਲੰਗਰ ਲਗਾਏ ਹੋਏ ਸਨ | ਅਨੇਕਾਂ ਥਾਵਾਂ ਤੇ ਸ਼ਰਧਾਲੂਆਂ ਵਲੋਂ ਸ਼ੋਭਾ ਯਾਤਰਾ ਦਾ ਸਵਾਗਤ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਅਹੁਦੇਦਾਰ ਮਨਦੀਪ ਸਿੰਘ ਨੇ ਦੱਸਿਆ ਕਿ ਸ਼ੋਭਾ ਯਾਤਰਾ ਸਮੇਂ ਬਾਬਾ ਬਾਲਕ ਨਾਥ ਜੀ ਦੇ ਜੀਵਨ ਦੇ ਆਧਾਰਿਤ ਝਾਕੀਆਂ ਕੱਢੀਆਂ ਗਈਆਂ | ਇਸ ਮੌਕੇ ਪ੍ਰਸਿੱਧ ਕਲਾਕਾਰ ਦਿਲਬਾਗ ਬਈਮਾਨ ਸਮੇਤ ਹੋਰ ਨਾਮੀ ਕਲਾਕਾਰਾਂ ਵਲੋਂ ਬਾਬਾ ਬਾਲਕ ਨਾਥ ਜੀ ਦੀਆ ਭੇਟਾਂ ਸੁਣਾ ਕੇ ਮਨ ਮੋਹ ਲਿਆ | ਇਸ ਮੌਕੇ ਭਗਤ ਤਰਸੇਮ ਕੁਮਾਰ ਨੇ ਦੱਸਿਆ ਕਿ 25 ਅਕਤੂਬਰ ਨੂੰ ਸ਼ਾਮ ਸਮੇਂ ਵਿਸ਼ਾਲ ਜਾਗਰਣ ਕੀਤਾ ਜਾਵੇਗਾ | ਉਨ੍ਹਾਂ ਇਲਾਕਾ ਨਿਵਾਸੀਆਂ ਨੂੰ 25 ਅਕਤੂਬਰ ਨੂੰ ਜਾਗਰਣ ਵਿਚ ਪਹੁੰਚਣ ਦੀ ਅਪੀਲ ਕੀਤੀ | ਇਸ ਮੌਕੇ ਵੱਖ-ਵੱਖ ਡੇਰਿਆਂ ਤੋਂ ਯੋਗੀ, ਭਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀਆਂ ਲਗਵਾਈਆਂ | ਸ਼ੋਭਾ ਯਾਤਰਾ ਦੇ ਮੁੱਖ ਪ੍ਰਬੰਧਕ ਭਗਤ ਤਰਸੇਮ ਕੁਮਾਰ ਨੇ ਸ਼ੋਭਾ ਯਾਤਰਾ ਵਿਚ ਸ਼ਾਮਲ ਭਗਤਾਂ, ਯੋਗੀਆਂ, ਪਤਵੰਤੇ ਸਜਨਾ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਹੰਸ ਰਾਜ, ਪਰਮਿੰਦਰ ਸਿੰਘ, ਦਵਿੰਦਰ ਸਿੰਘ, ਰੋਸ਼ਨ ਸਿੰਘ, ਪਰਮਜੀਤ ਸਿੰਘ, ਅਸੋਕ ਕੁਮਾਰ, ਗੁਰਜੋਤ ਸਿੰਘ, ਮਨੋਜ ਪੀਪਟ, ਜਤਿੰਦਰ ਗੁੰਬਰ, ਡਾ ਜੋਗਿੰਦਰ ਸਿੰਘ ਬਾਵਾ, ਮਹਿੰਦਰ ਸਿੰਘ ਸੋਚ, ਮਾਂ ਹਾਕਮ ਸਿੰਘ, ਕੇਹਰ ਸਿੰਘ, ਇੰਦਰਜੀਤ, ਰਾਜਪ੍ਰੀਤ ਸਿੰਘ, ਸੁਖਦੀਪ ਸਿੰਘ, ਰਮੇਸ਼ ਕੁਮਾਰ, ਗੁਰਚਰਨ ਸਿੰਘ, ਪਵਨ ਕੁਮਾਰ, ਰਣਜੀਤ ਸਿੰਘ, ਅਮਰੀਕ ਸਿੰਘ, ਬੀਬੀ ਹਰਮੀਤ ਕੌਰ, ਚਰਨਜੀਤ ਕੌਰ ਆਦਿ ਪਤਵੰਤੇ ਸੱਜਣਾਂ ਸਮੇਤ

ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਹੋਵੇਗੀ ਅਰਦਾਸ ਤੇ ਦਿੱਲੀ 'ਚ ਹੋਵੇਗਾ ਰੋਸ ਮਾਰਚ- ਬੜਵਾ <br/> ਅਗਲੀ ਖ਼ਬਰ ਏਸ਼ੀਅਨ ਮਾਸਟਰ ਖੇਡਾਂ ਲਈ ਰੂਪਨਗਰ ਦੇ ਤਿੰਨ ਵੈਟਰਨ ਅਥਲੀਟਾਂ ਦੀ ਚੋਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।