ਨੂਰਪੁਰ ਬੇਦੀ, 23 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਕਿਰਤੀ ਕਿਸਾਨ ਮੋਰਚਾ ਦੇ ਪ੍ਰਧਾਨ ਵੀਰ ਸਿੰਘ ਬੜਵਾ ਨੇ ਕਿਹਾ ਕਿ ਪੰਜਾਬ ਤੇ ਹੋਰਨਾਂ ਸਮੁੱਚੇ ਸੂਬਿਆਂ ਦੇ ਸੈਂਕੜੇ ਲੋਕ ਆਪਣੀਆਂ ਬਣਦੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਪਰ ਕੇਂਦਰ ਸਰਕਾਰ ਵਲੋਂ ਉਨ੍ਹਾਂ ਨੂੰ ਨਾ ਤਾਂ ਰਿਹਾਅ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਪੈਰੋਲ ਦਿੱਤੀ ਜਾ ਰਹੀ ਹੈ | ਖ਼ਾਸ ਕਰਕੇ ਪੰਜਾਬ ਦੇ ਨੌਜਵਾਨ ਜੋ 25-30 ਸਾਲਾਂ ਤੋਂ ਜੇਲ੍ਹਾਂ 'ਚ ਬੰਦ ਹਨ, 'ਚੋਂ ਜ਼ਿਆਦਾਤਰ ਆਪਣੀਆਂ ਬਣਦੀਆਂ ਸਜ਼ਾਵਾਂ ਤੋਂ ਵੀ ਵੱਧ ਸਜ਼ਾ ਭੋਗ ਚੁੱਕੇ ਹਨ, ਮਗਰ ਸਰਕਾਰਾਂ ਉਨ੍ਹਾਂ ਨੂੰ ਰਿਹਾਅ ਨਹੀਂ ਕਰ ਰਹੀਆਂ | ਇਸ ਲਈ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਾਉਣ ਲਈ ਪਿਛਲੇ 3 ਸਾਲਾਂ ਤੋਂ ਮੁਹਾਲੀ ਵਿਖੇ ਲੋਕ ਇਨਸਾਫ਼ ਮੋਰਚਾ ਚੱਲ ਰਿਹਾ ਹੈ | ਪ੍ਰਧਾਨ ਬੜਵਾ ਨੇ ਆਖਿਆ ਕਿ ਮੋਰਚੇ ਵਲੋਂ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਵਾਰ-ਵਾਰ ਸਮਾਂ ਮੰਗਿਆ ਗਿਆ, ਪਰ ਕੇਂਦਰ ਸਰਕਾਰ ਨਾ ਤਾਂ ਸਮਾਂ ਦੇ ਰਹੀ ਹੈ ਨਾ ਹੀ ਮੋਰਚੇ ਦੇ ਆਗੂਆਂ ਦੀ ਗੱਲ ਸੁਣਨ ਨੂੰ ਤਿਆਰ ਹੈ | ਉਨ੍ਹਾਂ ਕਿਹਾ ਕਿ ਇਸ ਲਈ 1 ਨਵੰਬਰ ਨੂੰ ਸਾਨੂੰ ਸਾਰਿਆਂ ਨੂੰ ਮਿਲ ਕੇ ਪਿੰਡਾਂ 'ਚ ਘਰ-ਘਰ ਅਰਦਾਸ ਦਿਵਸ ਮਨਾਉਣਾ ਚਾਹੀਦਾ ਹੈ | ਜਦਕਿ 14 ਨਵੰਬਰ ਨੂੰ ਇਕ ਰੋਸ ਮਾਰਚ ਦਿੱਲੀ ਵੱਲ ਕੂਚ ਕਰੇਗਾ | ਉਪਰੰਤ ਕੇਂਦਰ ਸਰਕਾਰ ਨੂੰ ਜਗਾਉਣ ਲਈ ਮੰਗ ਪੱਤਰ ਸੌਂਪਿਆ ਜਾਵੇਗਾ | ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ 25 ਅਕਤੂਬਰ ਨੂੰ ਸਵੇਰੇ 11 ਵਜੇ ਬਾਬਾ ਸਤਨਾਮ ਸਿੰਘ ਸੱਤੀ ਦੇ ਗੁਰਦੁਆਰਾ ਸਾਹਿਬ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਜਾਵੇਗੀ, ਜਿਸ ਦੌਰਾਨ ਜ਼ਿਲੇ੍ਹ ਭਰ ਦੇ ਸਮੁੱਚੇ ਸੰਗਠਨਾਂ ਨੂੰ ਸੱਦਾ