29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਪੰਜਾਬ ਰੈੱਡ ਕਰਾਸ ਸੋਸਾਇਟੀ ਵਲੋਂ ਰੂਪਨਗਰ ਦੇ ਤਿੰਨ ਸਮਾਜ ਸੇਵਕਾਂ ਦਾ ਸਨਮਾਨ <br/>

ਅਜੀਤ ਡੈਸਕ 24-10-2025
ਰੂਪਨਗਰ, 23 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਰੈੱਡ ਕਰਾਸ ਸੋਸਾਇਟੀ ਵਲੋਂ ਰਾਜ ਪੱਧਰੀ ਸਨਮਾਨ ਸਮਾਰੋਹ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਚ ਕਰਵਾਇਆ ਗਿਆ, ਜਿਸ ਦੀਆਂ ਰਸਮਾਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅਦਾ ਕੀਤੀਆਂ | ਰਾਜਪਾਲ ਪੰਜਾਬ ਵਿਸ਼ੇਸ਼ ਤੌਰ 'ਤੇ ਪੰਜਾਬ ਰੈੱਡ ਕਰਾਸ ਸੋਸਾਇਟੀ ਦੇ ਪ੍ਰਧਾਨ ਵੀ ਹਨ | ਇਸ ਸਮਾਰੋਹ ਦੌਰਾਨ ਸਮਾਜ ਸੇਵਾ ਦੇ ਖੇਤਰ ਵਿਚ ਸ਼ਾਨਦਾਰ ਯੋਗਦਾਨ ਪਾਉਣ ਵਾਲੇ ਸੇਵਕਾਂ ਨੂੰ ਸਨਮਾਨਿਤ ਕੀਤਾ ਗਿਆ | ਰੂਪਨਗਰ ਜ਼ਿਲ੍ਹੇ ਵਲੋਂ ਐਡਵੋਕੇਟ ਦਲਜੀਤ ਸਿੰਘ ਦਿਓਲ, ਐਡਵੋਕੇਟ ਅਮਰ ਰਾਜ ਸੈਣੀ ਅਤੇ ਐਡਵੋਕੇਟ ਕੁਲਤਾਰ ਸਿੰਘ ਨੂੰ ਵਿਸ਼ੇਸ਼ ਸਨਮਾਨ ਭੇਟ ਕੀਤਾ ਗਿਆ | ਐਡਵੋਕੇਟ ਦਲਜੀਤ ਸਿੰਘ ਦਿਓਲ ਨੂੰ ਦੂਜੀ ਵਾਰ ਰੈੱਡ ਕਰਾਸ ਸਮਾਜ ਸੇਵਕ ਅਵਾਰਡ ਨਾਲ ਨਿਵਾਜਿਆ ਗਿਆ ਹੈ | ਉਹ ਲਗਪਗ ਪਿਛਲੇ 25 ਸਾਲਾਂ ਤੋਂ ਰੈੱਡ ਕਰਾਸ ਸੋਸਾਇਟੀ ਰੂਪਨਗਰ ਨਾਲ ਜੁੜੇ ਹੋਏ ਹਨ, ਅਤੇ ਸਮਾਜ ਸੇਵਾ ਦੇ ਖੇਤਰ ਵਿਚ ਸਰਗਰਮ ਭੂਮਿਕਾ ਨਿਭਾ ਰਹੇ ਹਨ | ਐਡਵੋਕੇਟ ਅਮਰ ਰਾਜ ਸੈਣੀ ਨੂੰ ਵੀ ਰੈੱਡ ਕਰਾਸ ਸਮਾਜ ਸੇਵਕ ਵਜੋਂ ਵਧੀਆ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ | ਉਹ ਰੈੱਡ ਕਰਾਸ ਨਾਲ ਲੰਬੇ ਸਮੇਂ ਤੋਂ ਜੁੜੇ ਹੋਏ ਹਨ ਅਤੇ ਕਈ ਸਮਾਜਿਕ ਮੁਹਿੰਮਾਂ ਵਿਚ ਅਹਿਮ ਯੋਗਦਾਨ ਪਾ ਰਹੇ ਹਨ | ਐਡਵੋਕੇਟ ਕੁਲਤਾਰ ਸਿੰਘ ਸੈਣੀ ਜੋ ਰਜਨੀ ਹਰਬਲ ਦੇ ਡਾਇਰੈਕਟਰ ਹਨ, ਨੂੰ ਰੂਪਨਗਰ ਤੋਂ ਰੈੱਡ ਕਰਾਸ ਪੈਟਰਨ ਵਜੋਂ ਸਨਮਾਨਿਤ ਕੀਤਾ ਗਿਆ, ਜੋ ਸਮਾਜ ਸੇਵਾ ਅਤੇ ਮਨੁੱਖਤਾ ਦੀ ਭਲਾਈ ਲਈ ਯੋਗਦਾਨ ਪਾ ਰਹੇ ਹਨ | ਰੂਪਨਗਰ ਦੀ ਰੈੱਡ ਕਰਾਸ ਸੋਸਾਇਟੀ ਦੇ ਮੈਂਬਰਾਂ ਤੇ ਵੱਖ-ਵੱਖ ਸਮਾਜ ਸੇਵੀਆਂ ਨੇ ਤਿੰਨਾਂ ਅਵਾਰਡੀਜ਼ ਨੂੰ ਉਨ੍ਹਾਂ ਦੀ ਪ੍ਰਾਪਤੀ 'ਤੇ ਦਿਲੋਂ ਵਧਾਈ ਦਿੱਤੀ ਤੇ ਕਿਹਾ ਕਿ ਇਹ ਰੂਪਨਗਰ ਜ਼ਿਲ੍ਹੇ ਲਈ ਮਾਣ ਦੀ ਗੱਲ ਹੈ |

ਪਿਛਲੀ ਖ਼ਬਰ ਗੁਰੂ ਰਾਮਦਾਸ ਸਮਾਜ ਸੇਵਾ ਸੁਸਾਇਟੀ ਵਲੋਂ ਗਾਇਕ ਪੰਮਾ ਡੂੰਮੇਵਾਲ ਦਾ ਸਨਮਾਨ <br/> ਅਗਲੀ ਖ਼ਬਰ ਕਾ. ਗੁਰਦਿਆਲ ਸਿੰਘ ਢੇਰ ਦੀ ਬਰਸੀ ਮਨਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।