29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਗੁਰੂ ਰਾਮਦਾਸ ਸਮਾਜ ਸੇਵਾ ਸੁਸਾਇਟੀ ਵਲੋਂ ਗਾਇਕ ਪੰਮਾ ਡੂੰਮੇਵਾਲ ਦਾ ਸਨਮਾਨ <br/>

ਅਜੀਤ ਡੈਸਕ 24-10-2025
ਕਾਹਨਪੁਰ ਖੂਹੀ, 23 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਸ੍ਰੀ ਗੁਰੂ ਰਾਮਦਾਸ ਸਮਾਜ ਸੇਵਾ ਸੁਸਾਇਟੀ (ਰਜਿ) ਦੇ ਅਹੁਦੇਦਾਰਾਂ ਵਲੋਂ, ਪੰਜਾਬ ਦੇ ਪ੍ਰਸਿੱਧ ਲੋਕ ਗਾਇਕ ਪੰਮਾ ਡੂਮੇਵਾਲ ਦਾ ਸਨਮਾਨ ਕੀਤਾ ਗਿਆ | ਇਸ ਸਬੰਧੀ ਗੱਲਬਾਤ ਕਰਦਿਆਂ ਸੁਸਾਇਟੀ ਦੇ ਪ੍ਰਧਾਨ ਮੱਖਣ ਸਿੰਘ ਬੈਂਸ ਨੇ ਦੱਸਿਆ ਕਿ ਇਲਾਕੇ ਦੇ ਪਿੰਡ ਡੂਮੇਵਾਲ ਦਾ ਜੰਮਪਲ ਇਹ ਨੌਜਵਾਨ ਜਿੱਥੇ ਆਪਣੀ ਸਾਫ਼ ਸੁਥਰੀ ਗਾਇਕੀ ਨਾਲ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਕੇ ਖ਼ੂਬ ਨਾਮਣਾ ਖੱਟ ਰਿਹਾ ਹੈ, ਉੱਥੇ ਹੀ ਕਿਸਾਨੀ ਸੰਘਰਸ਼ ਦੌਰਾਨ ਅਹਿਮ ਭੂਮਿਕਾ ਨਿਭਾਈ ਅਤੇ ਪਿਛਲੇ ਦਿਨੀਂ ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ ਵਿਚ ਜਾ ਕੇ ਲੋਕ ਸੇਵਾ ਵਿੱਚ ਬਣਦਾ ਯੋਗਦਾਨ ਪਾਇਆ | ਉਨ੍ਹਾਂ ਦੱਸਿਆ ਕਿ ਸਾਡੀ ਸੁਸਾਇਟੀ ਵਲੋਂ ਗਰੀਬ ਤੇ ਲੋੜਵੰਦ ਲੋਕਾਂ ਦੀ ਮਦਦ ਲਈ ਪੀ.ਜੀ.ਆਈ. ਚੰਡੀਗੜ੍ਹ ਤੇ ਏਮਜ਼ ਹਸਪਤਾਲ ਬਿਲਾਸਪੁਰ ਲਈ ਚਲਾਈ ਜਾ ਰਹੀ ਮੁਫ਼ਤ ਬੱਸ ਸੇਵਾ ਵਿਚ ਵੀ ਪੰਮਾ ਡੂਮੇਵਾਲ ਵਲੋਂ ਕਈ ਵਾਰ ਦਿਲ ਖੋਲ੍ਹ ਕੇ ਮਦਦ ਕੀਤੀ ਹੈ | ਸੁਸਾਇਟੀ ਵਲੋਂ ਪੰਮਾ ਡੂਮੇਵਾਲ ਨੂੰ ਸਿਰੋਪਾਉ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਦਿੱਤੇ ਸਨਮਾਨ ਲਈ ਪੰਮਾ ਡੂਮੇਵਾਲ ਵਲੋਂ ਸਮੁੱਚੀ ਸੰਸਥਾ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਧਰਮ ਸਿੰਘ ਬੈਂਸ, ਧਰਮ ਸਿੰਘ ਤਾਲਿਬ, ਬਾਬਾ ਜਗਤ ਸਿੰਘ, ਭਾਗ ਸਿੰਘ ਸਾਬਕਾ ਸਰਪੰਚ, ਇੰਸਪੈਕਟਰ ਦਵਿੰਦਰ ਸਿੰਘ, ਜਥੇਦਾਰ ਮੋਹਣ ਸਿੰਘ ਡੂਮੇਵਾਲ, ਗੁਰਚੇਤ ਸਿੰਘ ਬੇਈਾਹਾਰਾ, ਜਸਵਿੰਦਰ ਸਿੰਘ, ਮਾਸਟਰ ਧਨੀ ਰਾਮ ਰਾਏਪੁਰ, ਸੁਖਦੇਵ ਸਿੰਘ, ਰਾਕੇਸ਼ ਸੋਹਲ ਆਦਿ ਹਾਜ਼ਰ ਸਨ |


ਪਿਛਲੀ ਖ਼ਬਰ ਪਿਪਸ ਵਿਖੇ ਵਿਦਿਆਰਥੀਆਂ ਨੇ ਹੋਮ ਪਿਕਨਿਕ ਮਨਾਈ <br/> ਅਗਲੀ ਖ਼ਬਰ ਪੰਜਾਬ ਰੈੱਡ ਕਰਾਸ ਸੋਸਾਇਟੀ ਵਲੋਂ ਰੂਪਨਗਰ ਦੇ ਤਿੰਨ ਸਮਾਜ ਸੇਵਕਾਂ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।