29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਪਿਪਸ ਵਿਖੇ ਵਿਦਿਆਰਥੀਆਂ ਨੇ ਹੋਮ ਪਿਕਨਿਕ ਮਨਾਈ <br/>

ਅਜੀਤ ਡੈਸਕ 24-10-2025
ਸ੍ਰੀ ਚਮਕੌਰ ਸਾਹਿਬ, 23 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਪਿੱਪਲ ਮਾਜਰਾ ਸ੍ਰੀ ਚਮਕੌਰ ਸਾਹਿਬ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਮਨੋਰੰਜਕ ਟੂਰ ਕਰਵਾਏ ਗਏ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਸੁਰਜੀਤ ਸਿੰਘ ਨੇ ਦੱਸਿਆ ਕਿ ਸਕੂਲ ਦੇ ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਵਲੋਂ ਹੋਮ ਪਿਕਨਿਕ ਮਨਾਈ ਗਈ, ਤੀਜੀ ਜਮਾਤ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਟੂਰ ਇੰਡਸ ਵੈਲੀ ਰਿਜੋਰਟ ਐਡਵੈਂਚਰ ਪਾਰਕ ਅਤੇ ਛੱਤ ਬੀੜ ਚਿੜੀਆ ਘਰ-ਜ਼ੀਰਕਪੁਰ ਤੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਟੂਰ ਫਨ ਸਿਟੀ ਪੰਚਕੂਲਾ ਵਿਖੇ ਕਰਵਾਇਆ ਗਿਆ | ਹੋਮ ਪਿਕਨਿਕ ਅਤੇ ਟੂਰ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰਕਾਰ ਦੇ ਝੂਲੇ, ਸਲਾਈਡ, ਵਾਟਰ ਪਾਰਕ, ਕਾਰ ਰੇਸ ਆਦਿ ਅਨੇਕਾਂ ਮਨੋਰੰਜਨ ਭਰਪੂਰ ਖੇਡਾਂ ਦਾ ਖ਼ੂਬ ਆਨੰਦ ਮਾਣਿਆ ਤੇ ਚਿੜੀਆ ਘਰ ਦੀ ਯਾਤਰਾ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰਕਾਰ ਦੇ ਜਾਨਵਰਾਂ ਅਤੇ ਪੰਛੀਆਂ ਨੂੰ ਦੇਖ ਕੇ ਯਾਤਰਾ ਦਾ ਆਨੰਦ ਮਾਣਿਆ | ਇਸੇ ਤਰ੍ਹਾਂ ਸਕੂਲ ਵਿਖੇ ਦੀਵਾਲੀ ਦੇ ਤਿਉਹਾਰ ਨਾਲ ਸੰਬੰਧਿਤ ਵਿਦਿਆਰਥੀਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਅਤੇ ਸਕੂਲ ਦੇ ਨਰਸਰੀ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਸਕੂਲ ਦੇ ਪ੍ਰਧਾਨ ਗੁਰਦੇਵ ਸਿੰਘ ਅਟਵਾਲ ਅਤੇ ਐੱਮ. ਡੀ. ਡਾਇਰੈਕਟਰ ਸ਼ਿੰਦਰਪਾਲ ਕੌਰ ਅਟਵਾਲ, ਪਿ੍ੰਸੀਪਲ ਸੁਰਜੀਤ ਸਿੰਘ, ਮੈਨੇਜਰ ਪ੍ਰੀਤਪਾਲ ਕੌਰ ਅਟਵਾਲ,ਇਸਟੇਟ ਇੰਚਾਰਜ ਅਰਸ਼ਦੀਪ ਸਿੰਘ ਬਰਾੜ ਨੇ ਕਿਹਾ ਕਿ ਅਜਿਹੇ ਮਨੋਰੰਜਕ ਟੂਰ ਵਿਦਿਆਰਥੀਆਂ ਦੇ ਮਾਨਸਿਕ ਪੱਧਰ ਨੂੰ ਉੱਚਾ ਚੁੱਕਣ ਵਿਚ ਸਹਾਈ ਸਾਬਤ ਹੁੰਦੇ ਹਨ |


ਪਿਛਲੀ ਖ਼ਬਰ ਛੱਠ ਪੂਜਾ ਦੇ ਤਿਉਹਾਰ ਸੰਬੰਧੀ ਸਮਾਰੋਹ 27 ਨੂੰ ਅਗਲੀ ਖ਼ਬਰ ਗੁਰੂ ਰਾਮਦਾਸ ਸਮਾਜ ਸੇਵਾ ਸੁਸਾਇਟੀ ਵਲੋਂ ਗਾਇਕ ਪੰਮਾ ਡੂੰਮੇਵਾਲ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।