29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਛੱਠ ਪੂਜਾ ਦੇ ਤਿਉਹਾਰ ਸੰਬੰਧੀ ਸਮਾਰੋਹ 27 ਨੂੰ

ਅਜੀਤ ਡੈਸਕ 24-10-2025
ਮੋਰਿੰਡਾ, 23 ਅਕਤੂਬਰ (ਤਰਲੋਚਨ ਸਿੰਘ ਕੰਗ)-ਸ੍ਰੀ ਛੱਠ ਮਾਤਾ ਪੂਜਾ ਉਤਸਵ ਸੰਮਤੀ ਰਜਿ. ਮੋਰਿੰਡਾ ਵਲੋਂ ਰਾਮ ਲੀਲ੍ਹਾ ਮੈਦਾਨ ਮੋਰਿੰਡਾ ਵਿਖੇ ਮਿਤੀ 27 ਅਕਤੂਬਰ 2025 ਦਿਨ ਸੋਮਵਾਰ ਨੂੰ ਛੱਠ ਪੂਜਾ ਦੇ ਤਿਉਹਾਰ ਸਬੰਧੀ ਸਮਾਰੋਹ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਵਿਜੇ ਠੇਕੇਦਾਰ, ਉਪ ਪ੍ਰਧਾਨ ਰਾਮ ਪ੍ਰਵੇਸ਼, ਸਕੱਤਰ ਰਾਜਨ ਮਿਸ਼ਰਾ, ਉਪ ਸਕੱਤਰ ਸੰਤੋਸ਼ ਪਾਂਡੇ, ਕੈਸ਼ੀਅਰ ਲਾਲ ਸਾਹਿਬ, ਕੈਸ਼ੀਅਰ ਗੌਤਮ ਠੇਕੇਦਾਰ, ਕੈਸ਼ੀਅਰ ਸ਼ਤਰੂਧਨ ਅਤੇ ਮੈਂਬਰ ਟੁਨਟੁਨ ਗੁਪਤਾ ਨੇ ਦੱਸਿਆ ਕਿ ਸਮਾਰੋਹ ਵਿਚ ਸਰਕਾਨ ਮੰਦਿਰ ਚੰਡੀਗੜ੍ਹ ਵਾਲੇ ਤੇ ਕਲਿੰਦਰ ਓਝਾ ਐਂਡ ਪਾਰਟੀ ਚੰਡੀਗੜ੍ਹ ਵਾਲਿਆਂ ਵਲੋਂ ਮਾਤਾ ਦਾ ਗੁਣਗਾਨ ਕੀਤਾ ਜਾਵੇਗਾ |
ਇਲਾਕਾ ਸੰਘਰਸ਼ ਕਮੇਟੀ ਵਲੋਂ ਇਕੱਤਰਤਾ
ਘਨੌਲੀ, 23 ਅਕਤੂਬਰ (ਜਸਵੀਰ ਸਿੰਘ ਸੈਣੀ)-ਇਲਾਕਾ ਸੰਘਰਸ਼ ਕਮੇਟੀ ਵਲੋਂ ਲੋਦੀਮਾਜਰਾ ਵਿਖੇ ਇਕੱਤਰਤਾ ਕੀਤੀ ਗਈ, ਜਿਸ ਦੌਰਾਨ ਇਲਾਕਾ ਸੰਘਰਸ਼ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ ਲੋਦੀਮਾਜਰਾ ਗਿਆਨ ਸਿੰਘ ਘਨੌਲੀ, ਹਰਦੇਵ ਸਿੰਘ ਖੇੜੀ ਨੇ ਕਿਹਾ ਕਿ ਰੂਪਨਗਰ ਸਰਹੰਦ ਨਹਿਰ 'ਤੇ ਬਣੇ ਨਵੇਂ ਪੁਲ ਤੋਂ ਰੂਪਨਗਰ ਸ਼ਹਿਰ ਨੂੰ ਰਸਤਾ ਖੁਲ੍ਹਵਾਉਣ ਦੇ ਲਈ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਰੋਸ ਜ਼ਾਹਿਰ ਕੀਤਾ ਗਿਆ | ਉਨ੍ਹਾਂ ਨੇ ਕਿਹਾ ਕਿ ਰਸਤਾ ਬੰਦ ਹੋਣ ਕਾਰਨ ਰਾਹਗੀਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸੰਬੰਧ ਦੇ ਵਿਚ ਸੰਘਰਸ਼ ਕਮੇਟੀ ਵਲੋਂ ਪਹਿਲਾਂ ਵੀ ਸੰਬੰਧਿਤ ਵਿਭਾਗ ਨੂੰ ਮੰਗ ਪੱਤਰ ਦੇ ਕੇ ਸੂਚਿਤ ਕਰ ਚੁੱਕੇ ਹਾਂ ਪ੍ਰੰਤੂ ਹਾਲੇ ਤੱਕ ਕੋਈ ਕਾਰਵਾਈ ਨਹੀਂ ਹੋਈ | ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਰਸਤਾ ਨਹੀਂ ਖੁੱਲ੍ਹਦਾ ਸੰਘਰਸ਼ ਜਾਰੀ ਰਹੇਗਾ | ਉਨ੍ਹਾਂ ਨੇ ਪਿੰਡਾਂ ਦੀਆਂ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕਰਨ ਦੀ ਮੰਗ ਕੀਤੀ | ਇਸ ਮੌਕੇ, ਜਗਤਾਰ ਸਿੰਘ, ਅਵਤਾਰ ਸਿੰਘ, ਸੋਹਣ ਸਿੰਘ, ਰਾਮਲੋਕ, ਗੁਲਾਬ ਸਿੰਘ, ਮਦਨ ਸਿੰਘ, ਹਰਨੇਕ ਸਿੰਘ, ਜਸਵੰਤ ਸਿੰਘ, ਪਰਮਜੀਤ ਸਿੰਘ, ਤਰਲੋਚਨ ਸਿੰਘ, ਹਰਮੀਤ ਸਿੰਘ, ਰਜਿੰਦਰ ਸਿੰਘ, ਮੇਵਾ ਸਿੰਘ, ਦੀਦਾਰ ਸਿੰਘ ਤੇ ਰਾਮ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਵਲੋਂ ਅੰਤਰ ਕਾਲਜ ਕੁਸ਼ਤੀ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ <br/... ਅਗਲੀ ਖ਼ਬਰ ਪਿਪਸ ਵਿਖੇ ਵਿਦਿਆਰਥੀਆਂ ਨੇ ਹੋਮ ਪਿਕਨਿਕ ਮਨਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।