29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਵਲੋਂ ਅੰਤਰ ਕਾਲਜ ਕੁਸ਼ਤੀ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 24-10-2025
ਸ੍ਰੀ ਚਮਕੌਰ ਸਾਹਿਬ, 23 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਦੇ ਵਿਦਿਆਰਥੀਆਂ ਨੇ ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਕਰਵਾਏ ਅੰਤਰ ਕਾਲਜ ਕੁਸ਼ਤੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਡਾ. ਬਲਜੀਤ ਸਿੰਘ ਨੇ ਇਨ੍ਹਾਂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਸ਼ਾਨਦਾਰ ਪ੍ਰਾਪਤੀ ਉਨ੍ਹਾਂ ਦੀ ਸਖ਼ਤ ਮਿਹਨਤ, ਸਮਰਪਣ ਅਤੇ ਖੇਡ ਪ੍ਰਤੀ ਜਜ਼ਬੇ ਦੀ ਪ੍ਰਤੀਕ ਹੈ | ਇਸ ਤਰ੍ਹਾਂ ਦੀਆਂ ਪ੍ਰਾਪਤੀਆਂ ਨੌਜਵਾਨਾਂ ਨੂੰ ਖੇਡਾਂ ਅਤੇ ਅਨੁਸ਼ਾਸਨ ਵੱਲ ਪ੍ਰੇਰਿਤ ਕਰਦੀਆਂ ਹਨ | ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਮਧੂ ਡਡਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੜਕੀਆਂ ਦੇ ਮੁਕਾਬਲੇ ਵਿਚ ਅੰਜਲੀ ਬੀ. ਏ. ਭਾਗ ਪਹਿਲਾ ਨੇ ਦੂਜਾ ਸਥਾਨ, ਕੋਮਲਪ੍ਰੀਤ ਕੌਰ ਬੀ.ਏ. ਭਾਗ ਪਹਿਲਾ, ਹੁਸਨਪ੍ਰੀਤ ਕੌਰ ਬੀ. ਏ. ਭਾਗ ਪਹਿਲਾ ਤੇ ਜਸਨੂਰ ਕੌਰ ਬੀ. ਏ. ਭਾਗ ਤੀਜਾ ਨੇ ਤੀਜਾ ਸਥਾਨ ਹਾਸਿਲ ਕੀਤਾ | ਲੜਕਿਆਂ ਦੇ ਮੁਕਾਬਲਿਆਂ ਵਿਚ ਯੁਵਰਾਜ ਬੀ.ਏ. ਭਾਗ ਪਹਿਲਾ ਨੇ ਦੂਜਾ ਸਥਾਨ, ਸਦੀਕ ਬੀ. ਏ. ਭਾਗ ਪਹਿਲਾ ਤੇ ਗੁਰਪ੍ਰੀਤ ਸਿੰਘ ਬੀ. ਏ. ਭਾਗ ਤੀਜਾ ਨੇ ਤੀਜਾ ਸਥਾਨ ਹਾਸਿਲ ਕੀਤਾ | ਕਾਲਜ ਪਹੁੰਚਣ ਤੇ ਪਿ੍ੰਸੀਪਲ ਡਾ. ਬਲਜੀਤ ਸਿੰਘ ਤੇ ਸਮੂਹ ਸਟਾਫ਼ ਮੈਂਬਰਾਂ ਵਲੋਂ ਇਨ੍ਹਾਂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਮੂਹ ਸਟਾਫ਼ ਮੈਂਬਰ ਤੇ ਵਿਦਿਆਰਥੀ ਮੌਜੂਦ ਸਨ |

ਪਿਛਲੀ ਖ਼ਬਰ ਨੌਰਥ ਗੋਤ ਦੀ ਸਤੀ ਦਾ ਮੇਲਾ ਮਨਾਇਆ <br/> ਅਗਲੀ ਖ਼ਬਰ ਛੱਠ ਪੂਜਾ ਦੇ ਤਿਉਹਾਰ ਸੰਬੰਧੀ ਸਮਾਰੋਹ 27 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।