29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਸੈਂਟਰ ਪੱਧਰੀ ਪ੍ਰਾਇਮਰੀ ਖੇਡਾਂ ' ਐੱਸ. ਜੀ. ਐੱਸ. ਖ਼ਾਲਸਾ ਸਕੂਲ ਦੇ ਖਿਡਾਰੀ ਛਾਏ <br/>

ਅਜੀਤ ਡੈਸਕ 24-10-2025
ਸ੍ਰੀ ਅਨੰਦਪੁਰ ਸਾਹਿਬ, 23 ਅਕਤੂਬਰ (ਕਰਨੈਲ ਸਿੰਘ)-ਵਿੱਦਿਅਕ ਸੰਸਥਾ ਐੱਸ. ਜੀ. ਐੱਸ. ਖ਼ਾਲਸਾ ਸੀ: ਸੈ: ਸਕੂਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਾਇਮਰੀ ਵਿੰਗ ਦੇ ਖਿਡਾਰੀਆਂ ਨੇ ਸੈਂਟਰ ਪੱਧਰੀ ਪ੍ਰਾਇਮਰੀ ਖੇਡ ਮੁਕਾਬਲਿਆਂ 'ਚ ਆਪਣੀ ਧਾਕ ਜਮਾਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਸੁਖਪਾਲ ਕੌਰ ਵਾਲੀਆ ਨੇ ਦੱਸਿਆ ਕਿ ਸੈਂਟਰ ਪੱਧਰੀ ਮੁਕਾਬਲਿਆਂ 'ਚ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਦੇ ਨਾਲ ਭਾਗ ਲਿਆ | ਉਨ੍ਹਾਂ ਦੱਸਿਆ ਕਿ ਪੰਜਵੀਂ ਜਮਾਤ ਦੇ ਚੰਦਨ ਨੇ ਗੋਲ਼ਾ ਸੁੱਟਣ ਦੇ ਮੁਕਾਬਲੇ ਵਿਚ ਪਹਿਲਾ ਸਥਾਨ, ਬਾਨੀ ਵਰਮਾ ਨੇ ਗੋਲਾ ਸੁੱਟਣ ਦੇ ਮੁਕਾਬਲੇ ਵਿਚ ਦੂਸਰਾ ਸਥਾਨ, 100 ਮੀਟਰ ਲੜਕੀਆਂ ਦੀ ਦੌੜ ਵਿਚ ਗੁਰਸਿਮਰਨ ਕੌਰ ਨੇ ਦੂਜਾ ਅਤੇ ਲੜਕਿਆਂ ਦੀ 100 ਮੀਟਰ ਦੌੜ 'ਚ ਚੰਦਨ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਸੁਖਪਾਲ ਕੌਰ ਵਾਲੀਆ ਵਲੋਂ ਇਹਨਾਂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਗਈ ਤੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਐੱਨ. ਸੀ. ਸੀ. ਅਫ਼ਸਰ ਰਣਜੀਤ ਸਿੰਘ, ਵਨੀਤਾ ਸ਼ਰਮਾ, ਗੁਰਿੰਦਰ ਸਿੰਘ ਕੰਧੋਲਾ, ਸਤਨਾਮ ਸਿੰਘ, ਪਰਮਜੀਤ ਕੌਰ, ਹਰਸ਼ਦੀਪ ਕੌਰ ਤੇ ਪਰਮਜੀਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਨੌਰਥ ਗੋਤ ਦੀ ਸਤੀ ਦਾ ਮੇਲਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।