15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ <br/>

ਸ੍ਰੀ ਚਮਕੌਰ ਸਾਹਿਬ ਦੇ ਗੁਰਦੁਆਰਾ ਯਾਦਗਾਰ ਸ਼ਹੀਦਾਂ ਸ੍ਰੀ ਹੇਮਕੁੰਟ ਲੰਗਰ ਅਸਥਾਨ ਵਿਖੇ ਗੁਰਮਤਿ ਸਮਾਗਮ ਦੌਰਾਨ ਵਿਸ਼ਵ ਚੈਂਪੀਅਨ ਜੁਝਾਰ ਸਿੰਘ ਦਾ ਸਨਮਾਨ ਕਰਦੇ ਬਾਬਾ ਗੁਰਮੇਲ ਸਿੰਘ ਖ਼ਾਲਸਾ ਅਤੇ ਹੋਰ | ਤਸਵੀਰ: ਜਗਮੋਹਣ ਸਿੰਘ ਨਾਰੰਗ <br/> 02-11-2025
ਸ੍ਰੀ ਚਮਕੌਰ ਸਾਹਿਬ, 1 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਗੁਰਦੁਆਰਾ ਯਾਦਗਾਰ ਸ਼ਹੀਦਾਂ ਸ੍ਰੀ ਹੇਮਕੁੰਟ ਲੰਗਰ ਅਸਥਾਨ ਵਿਖੇ ਅੱਜ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸੰਤ ਬਾਬਾ ਗੁਰਮੇਲ ਸਿੰਘ ਖ਼ਾਲਸਾ ਸ੍ਰੀ ਚਮਕੌਰ ਸਾਹਿਬ ਵਾਲੇ, ਭਾਈ ਸੁਖਜੀਤ ਸਿੰਘ ਬੌਬੀ, ਭਾਈ ਜਗਮੋਹਣ ਸਿੰਘ ਖ਼ਾਲਸਾ ਦੇ ਜਥਿਆਂ ਵਲੋਂ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਬਾਣੀ ਨਾਲ ਜੋੜਿਆ ਗਿਆ | ਇਸ ਮੌਕੇ ਬਾਬਾ ਗੁਰਮੇਲ ਸਿੰਘ ਖ਼ਾਲਸਾ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ | ਇਸ ਸਮਾਗਮ ਦੌਰਾਨ ਅੰਤਰਰਾਸ਼ਟਰੀ ਪਾਵਰ ਸਲੈਪ ਦੇ ਹੈਵੀ ਵੇਟ ਦੇ ਵਿਸ਼ਵ ਚੈਂਪੀਅਨ ਸਿੱਖ ਨੌਜਵਾਨ ਜੁਝਾਰ ਸਿੰਘ ਢਿੱਲੋ (ਟਾਈਗਰ) ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਮਹਾਂਪੁਰਸ਼ਾਂ ਵਲੋਂ ਜੁਝਾਰ ਸਿੰਘ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਜੁਝਾਰ ਸਿੰਘ ਵਲੋਂ ਹਾਸਲ ਕੀਤੀ ਜਿੱਤ ਨਾਲ ਦੁਨੀਆ ਭਰ ਵਿਚ ਸਿੱਖਾਂ ਦਾ ਨਾਂਅ ਹੋਰ ਉੱਚਾ ਹੋਇਆ ਹੈ | ਇਸ ਮੌਕੇ ਜੁਝਾਰ ਸਿੰਘ ਦੇ ਭਵਿੱਖ ਦੇ ਮੁਕਾਬਲਿਆਂ ਦੀ ਸਫਲਤਾ ਲਈ ਅਰਦਾਸ ਵੀ ਕੀਤੀ ਗਈ | ਇਸ ਮੌਕੇ ਬੀਬੀ ਜਸਵਿੰਦਰ ਕੌਰ ਖ਼ਾਲਸਾ, ਬਾਬਾ ਹਰਬੰਸ ਸਿੰਘ ਯੂ. ਐਸ. ਏ., ਹਰੀ ਸਿੰਘ ਧਨੌਲਾ, ਜਥੇਦਾਰ ਹਰਪਾਲ ਸਿੰਘ ਫ਼ਤਿਹਗੜ੍ਹ ਕੁਰਾਲੀ, ਮਨਪ੍ਰੀਤ ਕੌਰ, ਗੁਰਵਿੰਦਰ ਕੌਰ ਖ਼ਾਲਸਾ, ਰਾਮ ਸਿੰਘ ਧੁਮੇਵਾਲ, ਅਸ਼ੋਕ ਕੁਮਾਰ ਚੋਹਲਟਾ, ਬਲਜੀਤ ਸਿੰਘ ਫੱਸੇ, ਜਸਵੀਰ ਸਿੰਘ ਡਹਿਰ, ਬਲਵਿੰਦਰ ਸਿੰਘ ਸੰਗਤ (ਜੁਝਾਰ ਸਿੰਘ ਦੇ ਪਿਤਾ ਜੀ) ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸਮਾਗਮ ਵਿਚ ਹਾਜ਼ਰੀਆਂ ਭਰੀਆਂ |

ਪਿਛਲੀ ਖ਼ਬਰ ਨਾਨਕ ਸਾਈਾ ਫਾਊਾਡੇਸ਼ਨ ਦੀ 'ਸੰਤ ਨਾਮਦੇਵ ਘੁਮਾਣ ਯਾਤਰਾ' ਸ੍ਰੀ ਅਨੰਦਪੁਰ ਸਾਹਿਬ ਪਹੁੰਚੀ <br/> ਅਗਲੀ ਖ਼ਬਰ ਨੈਸ਼ਨਲ ਕੁਇਜ਼ ਮੁਕਾਬਲਿਆਂ ਵਿਚ ਦਸਗਰਾਈ ਸਕੂਲ ਦੇ ਵਿਦਿਆਰਥੀਆਂ ਦੀ ਚੜ੍ਹਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।