09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਧਾਰਮਿਕ ਮੁਕਾਬਲੇ ਕਰਵਾਏ <br/>

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਸੈਕਟਰ ਦੋ ਨਵਾਂ ਨੰਗਲ ਵਿਖੇ ਕਰਵਾਏ ਧਾਰਮਿਕ ਮੁਕਾਬਲਿਆਂ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤੇ ਜਾਣ ਦੀਆਂ ਤਸਵੀਰਾਂ | <br/> 04-11-2025
ਨੰਗਲ, 3 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਗੁਰਦੁਆਰਾ ਸਿੰਘ ਸਭਾ ਸੈਕਟਰ ਦੋ ਨਯਾ ਨੰਗਲ ਪ੍ਰਬੰਧਕ ਕਮੇਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲੀ ਵਿਦਿਆਰਥੀਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ | ਚਾਰ ਗਰੁੱਪਾਂ 'ਚ ਵੰਡ ਕੇ ਕਰਵਾਏ ਗਏ ਮੁਕਾਬਲਿਆਂ 'ਚ ਇਲਾਕੇ ਦੇ ਸਕੂਲਾਂ ਦੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ ਤੇ ਸਟੇਜ ਤੇ ਚੰਗੀ ਕਾਰਗੁਜ਼ਾਰੀ ਪੇਸ਼ ਕੀਤੀ | ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ਇਸ ਮੌਕੇ ਸ਼ੁੱਧ ਗੁਰਬਾਣੀ ਪਾਠ ਮੁਕਾਬਲਾ, ਸਾਖੀ ਮੁਕਾਬਲਾ ਤੇ ਕਵਿਤਾ ਮੁਕਾਬਲਾ ਕਰਵਾਇਆ ਗਿਆ | ਤਿੰਨਾਂ ਮੁਕਾਬਲਿਆਂ ਵਿਚੋਂ ਪਹਿਲੇ ਦੂਜੇ ਅਤੇ ਤੀਜੇ ਸਥਾਨ 'ਤੇ ਆਏ ਵਿਦਿਆਰਥੀਆਂ ਨੂੰ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਤੇ ਭਾਗ ਲੈਣ ਵਾਲੇ ਹਰੇਕ ਵਿਦਿਆਰਥੀ ਨੂੰ ਇਲਾਕੇ ਦੇ ਅਗਾਂਹਵਧੂ ਕਾਰੋਬਾਰੀ ਸਿਮਰਨਜੀਤ ਸਿੰਘ ਭਿਮਰਾ ਵਲੋਂ ਵਿਸ਼ੇਸ਼ ਇਨਾਮ ਦਿੱਤੇ ਗਏ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਤਰਲੋਚਨ ਸਿੰਘ, ਸਾਬਕਾ ਪ੍ਰਧਾਨ ਹਰਜੀਤ ਸਿੰਘ, ਸਕੱਤਰ ਸੁਖਦੇਵ ਸਿੰਘ, ਸਟੱਡੀ ਸਰਕਲ ਦੇ ਹਰਮਿੰਦਰ ਸਿੰਘ ਨੰਗਲ, ਹਰਜੀਤ ਸਿੰਘ, ਬਲਵੀਰ ਸਿੰਘ ਪੀ. ਏ. ਸੀ. ਐਲ ਰਹੇ ਅਤੇ ਜੱਜਮੈਂਟ ਦੀ ਸੇਵਾ ਗੁਰਪ੍ਰੀਤ ਸਿੰਘ, ਮੈਡਮ ਹਰਦੀਪ ਕੌਰ, ਬਲਵੀਰ ਸਿੰਘ ਐਨ. ਸੀ. ਸੀ., ਮਲਕੀਅਤ ਕੌਰ ਮਾਹਲ ਤੇ ਹਰਜੀਤ ਸਿੰਘ ਨੰਗਲ ਨੇ ਨਿਭਾਈ | ਮੁਕਾਬਲਿਆਂ ਨੂੰ ਸਫਲਤਾ ਸਹਿਤ ਨੇਪਰੇ ਚਾੜ੍ਹਨ ਲਈ ਮਾਸਟਰ ਮਹਿੰਦਰ ਸਿੰਘ, ਭਾਈ ਵੀਰਦਵਿੰਦਰ ਸਿੰਘ, ਹੈੱਡ ਗ੍ਰੰਥੀ ਭਾਈ ਜਸਵੀਰ ਸਿੰਘ, ਕੁਲਦੀਪ ਸਿੰਘ ਮਾਹਲ, ਸੁਰਜੀਤ ਹੀਰਾ, ਸੁੰਦਰ ਸਿੰਘ, ਕਮਲ ਸਿੰਘ, ਗੋਪੀ ਆਦਿ ਵਲੋਂ ਵਿਸ਼ੇਸ਼ ਯੋਗਦਾਨ ਪਾਇਆ |

ਪਿਛਲੀ ਖ਼ਬਰ ਸ੍ਰੀ ਦਸਮੇਸ਼ ਅਕੈਡਮੀ ਵਲੋਂ ਅੱਜ ਤੇ ਕੱਲ੍ਹ ਹੋਵੇਗਾ 'ਨੁਰ-ਏ-ਨਾਨਕ' ਸਮਾਗਮ ਅਗਲੀ ਖ਼ਬਰ ਗੁਰਪੁਰਬ ਨੂੰ ਸਮਰਪਿਤ ਭਨਾਮ 'ਚ ਤਿੰਨ ਰੋਜ਼ਾ ਧਾਰਮਿਕ ਸਮਾਗਮ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।